ਪੰਜਾਬ

punjab

By ETV Bharat Punjabi Team

Published : Sep 2, 2024, 4:56 PM IST

ETV Bharat / state

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ, ਫੁੱਲਾਂ ਨਾਲ ਸਜਾਏ ਜਾ ਰਹੇ ਗੁਰੂ ਘਰ - Preparations for the Prakash Purab

Prakash Purab of Sri Guru Granth Sahib : ਚਾਰ ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਣ ਦੇ ਲਈ ਤਿਆਰੀਆਂ ਸ਼ੁਰੂ ਹੋ ਚੁਕੀਆਂ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਫੁੱਲਾਂ ਦੀ ਸਜਾਵਟ ਕੀਤੀ ਜਾ ਰਹੀ ਹੈ।

Preparations for the first Prakash Purab of Sri Guru Granth Sahib have begun, decoration begun with flowers
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ (ਅੰਮ੍ਰਿਤਸਰ ਪੱਤਰਕਾਰ)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ (ਅੰਮ੍ਰਿਤਸਰ ਪੱਤਰਕਾਰ)

ਅੰਮ੍ਰਿਤਸਰ:4 ਸਤੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜ਼ੋਰਦਾਰ ਤਿਆਰੀਆਂ ਆਰੰਭੀਆਂ ਗਈਆਂ ਹਨ। ਇਸ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਅਤੇ ਦਰਬਾਰ ਸਾਹਿਬ ਸਮੂਹ ਅੰਦਰ ਸਥਿਤ ਸਮੂਹ ਗੁਰਦੁਆਰਾ ਸਾਹਿਬਾਨ ਦੀ ਫੁੱਲਾਂ ਨਾਲ ਅਤਿ ਸੁੰਦਰ ਸਜਾਵਟ ਕੀਤੀ ਜਾ ਰਹੀ ਹੈ। ਅੱਜ 2 ਸਤੰਬਰ ਨੂੰ ਸ਼ੁਰੂ ਹੋਈ ਸਜਾਵਟ ਦੀ ਸੇਵਾ 3 ਸਤੰਬਰ ਸ਼ਾਂਮ ਤੱਕ ਮੁਕੱਮਲ ਕਰ ਲਈ ਜਾਵੇਗੀ। ਫੁੱਲਾਂ ਦੀ ਇਸ ਸਜਾਵਟ ਲਈ 100 ਤੋਂ ਵੱਧ ਮਾਹਿਰ ਕਾਰੀਗਰ ਦਿੱਲੀ, ਕਲਕੱਤਾ ਅਤੇ ਉੱਤਰ ਪ੍ਰਦੇਸ਼ ਸਮੇਤ ਵੱਖ ਵੱਖ ਸਥਾਨਾਂ ਤੋਂ ਆਏ ਹਨ ਜੋ 24 ਘੰਟੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ, ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ, ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਬੁੰਗਾ, ਝੰਡਾ ਬੁੰਗਾ, ਦਰਸ਼ਨੀ ਡਿਓੜੀ, ਪਰਿਕਰਮਾ,ਚਾਰੋ ਪ੍ਰਵੇਸ਼ ਦੁਆਰ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸਮੇਤ ਵੱਖ ਵੱਖ ਸਥਾਨਾਂ ਨੂੰ ਸੰਗਤਾਂ ਦੇ ਸਹਿਯੋਗ ਨਾਲ ਤਰਾਂ ਤਰਾਂ ਦੇ ਫੁੱਲਾਂ ਨਾਲ ਦਿਨ ਰਾਤ ਇੱਕ ਕਰਕੇ ਸਜਾ ਰਹੇ ਹਨ।

ਦੇਸ਼ਾਂ ਵਿਦੇਸ਼ਾਂ ਚੋਂ ਆਏ ਖੁਬਸੂਰਤ ਫੁੱਲ: ਫੁੱਲਾਂ ਦੀ ਸਜਾਵਟ ਦੀ ਇਹ ਸੇਵਾ ਗੁਰੂ ਘਰ ਦੇ ਸੇਵਕ ਅੰਮ੍ਰਿਤਸਰ ਵਾਸੀ ਸੁਰਿੰਦਰਪਾਲ ਸਿੰਘ ਵੱਲੋਂ ਕਰਵਾਈ ਜਾ ਰਹੀ ਹੈ ਅਤੇ ਇਸ ਕੰਮ ਲਈ ਦੇਸ਼ ਦੇ ਅਲਗ-ਅਲਗ ਸ਼ਹਿਰਾਂ ਤੋਂ ਇਲਾਵਾ ਬੈਂਕਾਕ, ਇੰਡੋਨੇਸ਼ੀਆ, ਹਾਲੈਂਡ ਅਤੇ ਨਿਊਜ਼ੀਲੈਂਡ ਸਮੇਤ ਵੱਖ ਵੱਖ ਦੇਸ਼ਾਂ ਤੋਂ 80 ਤੋਂ ਵੱਧ ਕਿਸਮ ਦੇ ਫੁੱਲ ਮੰਗਵਾਏ ਗਏ ਹਨ। ਕਾਰੀਗਰਾਂ ਅਨੁਸਾਰ ਏਅਰ ਕੰਡੀਸ਼ਨਰ ਟਰੱਕ ਫੁੱਲਾਂ ਤੇ ਸਜਾਵਟੀ ਸਮਾਨ ਦੇ ਇਥੇ ਪਹੁੰਚ ਚੁਕੇ ਹਨ ਅਤੇ ਕੁਝ ਖਾਸ ਕਿਸਮ ਦੇ ਵਿਦੇਸ਼ੀ ਫੁਲ ਹਵਾਈ ਜਹਾਜ ਰਾਹੀਂ ਲਿਆਂਦੇ ਗਏ ਹਨ। ਫੁੱਲਾਂ ਨਾਲ ਸਜਾਏ ਜਾ ਰਹੇ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜ਼ਾਰਾ ਦੇਖ ਸੰਗਤਾਂ ਡਾਢੀਆਂ ਖੁਸ਼ ਹੋ ਰਹੀਆਂ ਹਨ ਅਤੇ ਇਸ ਸਜਾਵਟ ਦੀਆਂ ਤਸਵੀਰਾਂ ਆਪਣੇ ਮੋਬਾਈਲ ਕੈਮਰਿਆਂ 'ਚ ਕੈਦ ਕਰਦੀਆਂ ਨਜਰ ਆ ਰਹੀਆਂ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ 'ਚ 4 ਸਤੰਬਰ ਨੂੰ ਸਵੇਰੇ 7 ਵਜੇ ਇਤਿਹਾਸਿਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਰਵਾਇਤੀ ਨਗਰ ਕੀਰਤਨ ਆਰੰਭ ਹੋਵੇਗਾ। ਇਸ ਮੌਕੇ ਵੱਖ ਵੱਖ ਬਜਾਰਾਂ ਚੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪਨ ਹੋਵੇਗਾ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅੱਟਲ ਰਾਏ ਵਿਖੇ ਸਵੇਰੇ 8.30 ਵਜੇ ਤੋਂ 12 ਵਜੇ ਤੱਕ ਪਵਿੱਤਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਜਾਣਗੇ। ਸ਼ਾਮ ਵੇਲੇ ਅਤਿ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ। ਓਥੇ ਹੀ ਸੰਗਤਾਂ ਦੇ ਠਹਰਨ ਲਈ ਸ਼੍ਰੌਮਣੀ ਕਮੇਟੀ ਵੱਲੋਂ ਸਰਾਵਾ ਦੇ ਵਿੱਚ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ, ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਆ ਜਾ ਰਹੀਆਂ ਹਨ ਤੇ ਗੁਰੂ ਘਰ ਵਿੱਚ ਖੁਸ਼ੀਆਂ ਦਾ ਆਨੰਦ ਮਾਨ ਰਹੀਆਂ ਹਨ।

ABOUT THE AUTHOR

...view details