ਮੋਗਾ: ਸੰਯੁਕਤ ਕਿਸਾਨ ਮੋਰਚਾ ਇੰਡੀਆ ਦੇ ਲੱਖੋਵਾਲ ਗਰੁੱਪ ਵੱਲੋਂ 26 ਜਨਵਰੀ ਨੂੰ ਮੋਗਾ ਵਿਖੇ ਹੋਣ ਵਾਲੀ ਟਰੈਕਟਰ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਆਖਿਆ ਗਿਆ ਕਿ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਹੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਭੁਪਿੰਦਰ ਸਿੰਘ ਨੇ ਕਿਹਾ ਕਿ ਸਾਡੀਆਂ ਪੁਰਾਣੀਆਂ ਮੰਗਾਂ ਜੋ ਕੇਂਦਰ ਸਰਕਾਰ ਨੇ ਮੰਨ ਲਈਆਂ ਸਨ, ਅਜੇ ਤੱਕ ਸਵੀਕਾਰ ਨਹੀਂ ਕੀਤੀਆਂ। ਉਨ੍ਹਾਂ ਨੂੰ ਮਨਵਾਉਣ ਲਈ ਕਿਸਾਨਾਂ ਵੱਲੋਂ ਇਹ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ।
ਭਲਕੇ ਕਿਸਾਨ ਵੱਲੋਂ ਕੱਢਿਆ ਜਾਵੇਗਾ ਟਰੈਕਟਰ ਮਾਰਚ, ਮੁਕੰਮਲ ਹੋਈਆਂ ਤਿਆਰੀਆਂ - TRACTOR MARCH
ਸੰਯੁਕਤ ਕਿਸਾਨ ਮੋਰਚਾ ਇੰਡੀਆ ਵੱਲੋਂ 26 ਜਨਵਰੀ ਨੂੰ ਆਯੋਜਿਤ ਕੀਤੇ ਜਾ ਰਹੇ ਟਰੈਕਟਰ ਮਾਰਚ ਲਈ ਸਾਰੀਆਂ ਤਿਆਰੀਆਂ ਮੁਕੰਮਲ
Published : Jan 25, 2025, 6:16 PM IST
ਕਿਸਾਨਾਂ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਨਵਾਂ ਖੇਤੀ ਖਰੜਾ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਜਿਸਦਾ ਉਨ੍ਹਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇਸੇ ਮੁੱਦੇ ਨੂੰ ਲੈ ਕੇ ਉਨ੍ਹਾਂ ਵੱਲੋਂ ਮਹਾਂਪੰਚਾਇਤ ਵੀ ਕੀਤੀ ਗਈ। ਇਹ ਵੀ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਜਨਵਰੀ ਨੂੰ ਇੱਕ ਟਰੈਕਟਰ ਮਾਰਚ ਕੀਤਾ ਜਾ ਰਿਹਾ, ਜਿਸ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ।
ਆਉਣ ਵਾਲੇ ਸਮੇਂ 'ਚ ਤੇਜ਼ ਸੰਘਰਸ਼ ਦੀ ਯੋਜਨਾ
ਕਿਸਾਨਾਂ ਨੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦੀ ਆਖਿਆ ਕਿ ਜੇਕਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ 'ਚ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਕਾਬਲੇਜ਼ਿਕਰ ਹੈ ਕਿ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾੳੇੁਣ ਲਈ ਵੱਖ-ਵੱਖ ਤਰੀਕੇ ਨਾਲ ਸਰਕਾਰ 'ਤੇ ਦਬਾਅ ਪਾਇਆ ਜਾ ਰਿਹਾ ਹੈ। ਇਸੇ ਕਾਰਨ ਕੱਲ੍ਹ ਪੂਰੇ ਦੇਸ਼ 'ਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਦਾ ਐਲਾਨ ਕੀਤਾ ਗਿਆ ਸੀ।