ਪੰਜਾਬ

punjab

ETV Bharat / state

ਇਕਬਾਲ ਸਿੰਘ ਲਾਲਪੁਰਾ ਨੇ ਪੀਐੱਮ ਮੋਦੀ ਦੀ ਕੀਤੀ ਸਿਫ਼ਤ, ਕਿਹਾ-ਪ੍ਰਧਾਨ ਮੰਤਰੀ ਨੇ ਸਾਰੀਆਂ ਸਕੀਮਾਂ ਕਿਸਾਨਾਂ ਦੇ ਹੱਕ 'ਚ ਕੀਤੀਆਂ ਲਾਗੂ - Iqbal Singh Lalpura on PM MODI - IQBAL SINGH LALPURA ON PM MODI

Iqbal singh lalpura : ਨੈਸ਼ਨਲ ਮੈਨੋਰਿਟੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੀਆਂ ਸਕੀਮਾਂ ਕਿਸਾਨਾਂ ਦੇ ਹੱਕ ਦੀਆਂ ਲਾਗੂ ਕੀਤੀਆਂ ਹਨ। ਇਸ ਲਈ ਹਰ ਇੱਕ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਦਰਿਆਦਿਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ।

Prime Minister Narendra Modi implemented all schemes in favor of farmers: Iqbal Singh Lalpura
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੀਆਂ ਸਕੀਮਾਂ ਕਿਸਾਨਾਂ ਦੇ ਹੱਕ 'ਚ ਕੀਤੀਆਂ ਲਾਗੂ (ਰੂਪਨਗਰ ਪੱਤਰਕਾਰ)

By ETV Bharat Punjabi Team

Published : Sep 3, 2024, 8:01 AM IST

Updated : Sep 3, 2024, 8:11 AM IST


ਰੂਪਨਗਰ : ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਬੀਤੇ ਦਿਨ ਨੰਗਲ- ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ। ਉਹ ਅੱਜ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਥੇ ਆਏ ਹਨ। ਇਸ ਮੌਕੇ ਉਹਨਾਂ ਗੱਲਬਾਤ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਹ ਮੈਂਬਰਸ਼ਿਪ ਮੁਹਿੰਮ ਲੋਕਾਂ ਨੂੰ ਸਿੱਧੇ ਤੌਰ 'ਤੇ ਪਾਰਟੀ ਨਾਲ ਜੋੜਨ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਭਾਜਪਾ ਨਾਲ ਜੁੜ ਸਕਣ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾ ਸਕਣ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੀਆਂ ਸਕੀਮਾਂ ਕਿਸਾਨਾਂ ਦੇ ਹੱਕ 'ਚ ਕੀਤੀਆਂ ਲਾਗੂ (ਰੂਪਨਗਰ ਪੱਤਰਕਾਰ)


ਦੁਨੀਆਂ ਦੀ ਸਭ ਤੋਂ ਵੱਡੀ ਪਾਰਟੀ ਦਾ ਹਿੱਸਾ ਬਣਨਾ ਮਾਣ ਵਾਲੀ ਗੱਲ :ਇਸ ਮੌਕੇ ਉਹਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿਫਤ ਕੀਤੀ ਅਤੇ ਕਿਹਾ ਕਿ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਅੱਜ ਦੁਨੀਆਂ ਦੀ ਸਭ ਤੋਂ ਵੱਡੀ ਪਾਰਟੀ ਹੈ ਅਤੇ ਸਾਨੂੰ ਮਾਣ ਹੈ ਕਿ ਅਸੀਂ ਇਸ ਪਾਰਟੀ ਦਾ ਹਿੱਸਾ ਹਾਂ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਭਾਰਤੀ ਅਰਥਵਿਵਸਥਾ 'ਚ ਆਈ ਤੇਜ਼ੀ ਦਾ ਹੀ ਨਤੀਜਾ ਹੈ ਕਿ ਅੱਜ ਭਾਰਤ ਦੇ ਲੋਕਾਂ ਨੂੰ ਦੁਨੀਆ ਭਰ 'ਚ ਇੰਨਾ ਸਨਮਾਨ ਮਿਲ ਰਿਹਾ ਹੈ।

ਪੰਜਾਬ 'ਚ ਭਾਜਪਾ ਮਜਬੂਤ:ਉਹਨਾਂ ਕਿਹਾ ਕਿ ਭਾਰਤ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਅਤੇ ਇਸੇ ਲਈ ਦੇਸ਼ ਦਾ ਹਰ ਕੋਨਾ ਤਰੱਕੀ ਕਰ ਰਿਹਾ ਹੈ ਪਰ ਅਫਸੋਸ ਦੀ ਗੱਲ ਹੈ ਕਿ ਪੰਜਾਬ ਇਸ ਦੌੜ ਵਿੱਚ ਬਹੁਤ ਪਿੱਛੇ ਹੈ। ਸਾਨੂੰ ਪੰਜਾਬ 'ਚ ਭਾਜਪਾ ਨੂੰ ਮਜ਼ਬੂਤ ਕਰਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਲਈ ਬਹੁਤ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਿੱਖ ਧਰਮ ਦਾ ਬਹੁਤ ਸਤਿਕਾਰ ਕਰਦੇ ਹਨ। ਇਹ ਪਹਿਲਾ ਮੌਕਾ ਹੈ ਜਦੋਂ 'ਵੀਰ ਬਾਲ ਦਿਵਸ' ਦੁਨੀਆਂ ਭਰ ਵਿੱਚ ਮਨਾਇਆ ਜਾ ਰਿਹਾ ਹੈ। ਕਰਤਾਰਪੁਰ ਲਾਂਘੇ ਦਾ ਨਿਰਮਾਣ ਵੀ ਪ੍ਰਧਾਨ ਮੰਤਰੀ ਮੋਦੀ ਦੇ ਯਤਨਾਂ ਦਾ ਹੀ ਨਤੀਜਾ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਏਅਰ ਇੰਡੀਆ ਦੀ ਉਡਾਣ 'ਚ 'ਏਕ ਓਂਕਾਰ' ਜਹਾਜ਼ 'ਤੇ ਲਿਖਿਆ ਦੇਖਿਆ ਸੀ, ਜਿਸ ਤੋਂ ਮੋਦੀ ਸਰਕਾਰ ਅਤੇ ਸਿੱਖਾਂ ਦਾ ਆਪਸੀ ਪਿਆਰ ਅਤੇ ਸਿੱਖਾਂ ਦੀ ਚੜ੍ਹਤ ਦਾ ਅੰਦਾਜ਼ਾ ਸਹਿਜ਼ੇ ਲਗਾਇਆ ਜਾ ਸਕਦਾ ਹੈ।

Last Updated : Sep 3, 2024, 8:11 AM IST

ABOUT THE AUTHOR

...view details