ਅੰਮ੍ਰਿਤਸਰ:ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮੌਕੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਿੱਖ ਭਾਈਚਾਰੇ ਦੇ ਕਈ ਲੋਕਾਂ ਨੇ ਖਾਲਿਸਤਾਨ ਪੱਖੀ ਨਾਅਰੇ ਲਾਏ। ਪ੍ਰਦਰਸ਼ਨਕਾਰੀਆਂ ਨੇ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਸਟਰ ਫੜੇ ਹੋਏ ਸਨ। ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਸਟਰ ਦਿਖਾਉਂਦੇ ਹੋਏ ਨਾਅਰੇਬਾਜ਼ੀ ਕਰਨ ਵਾਲੇ ਲੋਕਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਸ਼ਾਮਲ ਸਨ।
ਇਸ ਦੌਰਾਨ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਸੀਨੀਅਰ ਪੁਲਿਸ ਕਪਤਾਨ ਐਸ.ਐਸ. ਰੰਧਾਵਾ ਸਿੰਘ ਨੇ ਕਿਹਾ, 'ਇੱਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਬੈਰੀਕੇਡਿੰਗ ਕੀਤੀ ਗਈ ਹੈ। ਕਿਸੇ ਵੀ ਅਣਸੁਖਾਵੀਂ ਘਟਨਾ 'ਤੇ ਨਜ਼ਰ ਰੱਖੀ ਜਾ ਰਹੀ ਹੈ। ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖ ਜਥੇਬੰਦੀ ਦਮਦਮੀ ਟਕਸਾਲ ਦੇ ਮੁਖੀ ਸਨ। ਉਹ ਜੂਨ 1984 ਵਿੱਚ ਭਾਰਤੀ ਫੌਜ ਦੁਆਰਾ ਦਰਬਾਰ ਸਾਹਿਬ 'ਤੇ ਕੀਤੇ ਹਮਲੇ 'ਚ ਆਪਣੇ ਸਾਥੀਆਂ ਸਣੇ ਮਾਰੇ ਗਏ ਸਨ। ਜਿਸ ਤੋਂ ਬਾਅਦ ਹਰ ਸਾਲ ਉਥੇ ਇੰਨ੍ਹਾਂ ਦਿਨਾਂ 'ਚ ਮਾਹੌਲ ਤਣਾਅਪੂਰਨ ਬਣ ਜਾਂਦਾ ਹੈ।