ਮਾਨਸਾ : ਮਾਨਸਾ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਸੀਵਰੇਜ ਓਵਰਫਲੋ ਹੋਣ ਦੇ ਕਾਰਨ ਪਾਣੀ ਭਰ ਗਿਆ ਹੈ, ਜਿੱਥੇ ਸ਼ਹਿਰ ਵਾਸੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਅੱਜ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਮਾਨਸਾ ਪ੍ਰਸ਼ਾਸਨ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਉਹਨਾਂ ਕਿਹਾ ਕਿ ਕਈ ਦਿਨਾਂ ਤੋਂ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਅਜੇ ਤੱਕ ਕਿਸੇ ਵੀ ਅਧਿਕਾਰੀ ਨੇ ਆ ਕੇ ਇਸ ਸਮੱਸਿਆ ਦਾ ਹੱਲ ਨਹੀਂ ਕੀਤਾ।
ਮਾਨਸਾ ਵਿਖੇ ਸੀਵਰੇਜ ਦੀ ਸਮੱਸਿਆ ਕਾਰਨ ਲੋਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ - problem of sewage in Mansa
Problem of sewage in Mansa: ਮਾਨਸਾ 'ਚ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਵੱਲੋਂ ਸੜਕ ਉੱਤੇ ਧਰਨਾ ਲਾਕੇ ਸੂਬਾ ਸਰਕਾਰ ਨੂੰ ਕੋਸਿਆ ਹੈ। ਲੋਕਾਂ ਨੇ ਕਿਹਾ ਕਿ ਘਰਾਂ ਵਿਚ ਸੀਵਰੇਜ ਦਾ ਗੰਦਾ ਪਾਣੀ ਭਰ ਗਿਆ ਹੈ ਇਸ ਨਾਲ ਜਿਉਣਾ ਬੇਹਾਲ ਹੋ ਗਿਆ ਹੈ।
Published : Jun 23, 2024, 5:23 PM IST
ਸਰਕਾਰ ਦੇ ਵਾਅਦੇ ਨਿਕਲੇ ਖੋਖਲੇ : ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਮਾਨਸਾ ਸ਼ਹਿਰ ਵਾਸੀਆਂ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਮਹੀਨਾ ਲਗਾਤਾਰ ਅਣਮਿਥੇ ਸਮੇਂ ਦੇ ਲਈ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਮੌਜੂਦਾ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਚੋਣਾਂ ਤੋਂ ਬਾਅਦ ਤੁਰੰਤ ਮਾਨਸਾ ਸ਼ਹਿਰ ਦੇ ਸੀਵਰੇਜ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ ਪਰ ਪਰਨਾਲਾ ਉੱਥੇ ਦੀ ਉੱਥੇ ਹੈ। ਮਾਨਸਾ ਸ਼ਹਿਰ ਦੇ ਵਿੱਚ ਸੀਵਰੇਜ ਓਵਰ ਫਲੋਅ ਦੇ ਕਾਰਨ ਸੜਕਾਂ ਅਤੇ ਗਲੀਆਂ ਇਸ ਦਾ ਕਦਰ ਭਰ ਗਈਆਂ ਹਨ, ਕਿ ਐਵੇਂ ਲੱਗਦਾ ਹੈ ਕਿ ਜਿਵੇਂ ਮਾਨਸਾ ਸ਼ਹਿਰ ਦੇ ਵਿੱਚ ਭਾਰੀ ਬਾਰਿਸ਼ ਹੋਈ ਹੋਵੇ। ਸ਼ਹਿਰ ਦੇ ਚੁਗਲੀ ਘਰ ਚੌਂਕ ਤੋਂ ਲੈ ਕੇ ਵੀਰ ਨਗਰ ਮੁਹੱਲਾ ਅਤੇ ਸ਼ਹਿਰ ਦੇ ਮੇਨ ਬਾਜ਼ਾਰ ਦੇ ਵਿੱਚ ਸੇਵਰੇਜ ਦਾ ਪਾਣੀ ਭਰਿਆ ਹੋਇਆ ਹੈ। ਜਿਸ ਵਿੱਚੋਂ ਲੋਕ ਲੰਘ ਰਹੇ ਹਨ ਉੱਥੇ ਹੀ ਧਰਨਾ ਪ੍ਰਦਰਸ਼ਨ ਕਰ ਰਹੇ ਸ਼ਹਿਰ ਵਾਸੀਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੇ ਕਾਰਨ ਗਲੀਆਂ ਅਤੇ ਸੜਕਾਂ ਭਰ ਚੁੱਕੀਆਂ ਹਨ। ਜਿਸ ਕਾਰਨ ਪਾਣੀ ਚੋਂ ਗੰਦੀ ਸੜਾਦ ਮਾਰ ਰਹੀ ਹੈ ਅਤੇ ਲੋਕਾਂ ਨੂੰ ਇਸ ਪਾਣੀ ਦੇ ਵਿੱਚੋਂ ਹੀ ਗੁਜਰਨਾ ਪੈ ਰਿਹਾ ਹੈ।
- ਕਿਸ ਲਈ ਹੋਵੇਗਾ ਚੰਗਾ ਅਤੇ ਕਿਸ ਲਈ ਹੋਵੇਗਾ ਮੁਸੀਬਤਾਂ ਭਰਿਆ ਇਹ ਇਹ ਹਫਤਾ, ਜਾਣੋ ਹਫਤਾਵਾਰੀ ਰਾਸ਼ੀਫਲ ਦੇ ਨਾਲ... - Horoscope Weekly
- ਅਸਾਮ 'ਚ ਹੜ੍ਹ ਕਾਰਨ ਸਥਿਤੀ ਬੇਕਾਬੂ, 4 ਲੱਖ ਲੋਕ ਪ੍ਰਭਾਵਿਤ, 27 ਤੱਕ ਪਹੁੰਚੀ ਮਰਨ ਵਾਲਿਆਂ ਦੀ ਗਿਣਤੀ - ASSAM FLOOD
- ਅਤਿ ਦੀ ਗਰਮੀ ਦੇ ਬਾਵਜੂਦ ਦਰਬਾਰ ਸਾਹਿਬ 'ਚ ਸ਼ਰਧਾਲੂਆਂ ਦੀਆਂ ਲੰਬੀਆਂ ਲਾਈਨਾਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਖਾਸ ਗੱਲਬਾਤ
ਨਗਰ ਕੌਂਸਲ ਨਹੀ ਕਰ ਰਿਹਾ ਮਸਲੇ ਦਾ ਹੱਲ : ਨਗਰ ਕੌਂਸਲ ਜਾਂ ਸੀਵਰੇਜ ਬੋਰਡ ਦੇ ਕਿਸੇ ਵੀ ਅਧਿਕਾਰੀ ਨੇ ਅਜੇ ਤੱਕ ਆ ਕੇ ਲੋਕਾਂ ਦੀ ਇਸ ਸਮੱਸਿਆ ਦਾ ਹੱਲ ਕਰਨਾ ਆਪਣੀ ਜਿੰਮੇਵਾਰੀ ਨਹੀਂ ਸਮਝੀ। ਉਹਨਾਂ ਕਿਹਾ ਕਿ ਜਿਲ ਪ੍ਰਸ਼ਾਸਨ ਦੇ ਅਧਿਕਾਰੀਆਂ ਤੱਕ ਵੀ ਗੱਲ ਪਹੁੰਚਾਈ ਪਰ ਜ਼ਿਲ੍ਹਾ ਪ੍ਰਸ਼ਾਸਨ ਦੇ ਵੀ ਕੰਨ 'ਤੇ ਜੂੰ ਨਹੀਂ ਸਰਕੀ। ਜਿਸ ਕਾਰਨ ਮਜ਼ਬੂਰੀ ਵੱਸ ਅੱਜ ਲੋਕਾਂ ਨੂੰ ਧਰਨਾ ਦੇਣਾ ਪਿਆ ਹੈ। ਉਹਨਾਂ ਕਿਹਾ ਕਿ ਜੇਕਰ ਜਲਦ ਇਸ ਸਮੱਸਿਆ ਦਾ ਨਾਂ ਹੱਲ ਕੀਤਾ ਤਾਂ 25 ਜੂਨ ਨੂੰ ਸ਼ਹਿਰ ਵਾਸੀਆਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।