ਅੰਮ੍ਰਿਤਸਰ: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਯੋਜਨਾ ਦੀ 19ਵੀਂ ਕਿਸ਼ਤ ਯੋਗ ਕਿਸਾਨ ਪਰਿਵਾਰਾਂ ਨੂੰ ਜਾਰੀ ਹੋ ਗਈ ਹੈ। ਹੁਣ ਤੱਕ 11 ਕਰੋੜ ਤੋਂ ਵੱਧ ਕਿਸਾਨ 18 ਕਿਸ਼ਤਾਂ ਰਾਹੀਂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਪਿਛਲੀ ਕਿਸ਼ਤ ਵਿੱਚ ਕੁੱਲ 9.58 ਕਰੋੜ ਕਿਸਾਨਾਂ ਨੂੰ ਲਾਭ ਮਿਲਿਆ ਹੈ। ਉੱਥੇ ਹੀ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨ ਦੇ ਸਬੰਧ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਕਰਵਾਏ ਗਏ ਪ੍ਰੋਗਰਾਮ ਵਿੱਚ ਹਿੱਸਾ ਲਿਆ।
ਇਸ ਮੌਕੇ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਿਸਾਨਾਂ ਦੀ ਭਲਾਈ ਹੈ। ਕਿਸਾਨ ਭਾਰਤ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਹ ਸਾਡੀ ਧਰਤੀ ਦੇ ਰਖਵਾਲੇ ਹਨ ਅਤੇ ਸਾਡੀ ਭੋਜਨ ਸੁਰੱਖਿਆ ਦੇ ਸਰਪਰਸਤ ਹਨ।ਸਾਡੇ ਕਿਸਾਨ ਹੁਣ ਊਰਜਾ ਉਤਪਾਦਕ ਬਣ ਗਏ ਹਨ। ਪਹਿਲਾਂ ਕੁੱਲ ਐੱਥਨੋਲ ਬਲੈਂਡਿੰਗ 1.5% ਸੀ, ਪਰ ਹੁਣ ਇਹ 19.6% 'ਤੇ ਪਹੁੰਚ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ 90,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਗਿਆ ਹੈ। "
ਕਰੋੜ ਤੋਂ ਵੱਧ ਕਿਸਾਨਾਂ ਨੂੰ ਫਾਇਦਾ
ਕੇਂਦਰੀ ਮੰਤਰੀ ਨੇ ਕਿਹਾ,"ਦੇਸ਼ ਦੇ 11 ਕਰੋੜ ਤੋਂ ਵੱਧ ਕਿਸਾਨਾਂ ਨੂੰ 18 ਕਿਸ਼ਤਾਂ ਰਾਹੀਂ 3.45 ਲੱਖ ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। 19ਵੀਂ ਕਿਸ਼ਤ ਜਾਰੀ ਹੋਣ ਨਾਲ ਕਿਸਾਨਾਂ ਦੇ ਖਾਤਿਆਂ ਵਿੱਚ ਕੁੱਲ 3.68 ਲੱਖ ਕਰੋੜ ਰੁਪਏ ਪਹੁੰਚ ਜਾਣਗੇ। 19ਵੀਂ ਕਿਸ਼ਤ ਜਾਰੀ ਹੋਣ ਨਾਲ ਦੇਸ਼ ਭਰ ਵਿੱਚ 2.41 ਮਹਿਲਾ ਕਿਸਾਨਾਂ ਸਣੇ 9.8 ਕਰੋੜ ਤੋਂ ਵੱਧ ਕਿਸਾਨਾਂ ਨੂੰ ਫਾਇਦਾ ਹੋਵੇਗਾ।"
ਕਿਸਾਨਾਂ ਨੂੰ ਮਾਲੀ ਸਹਾਇਤਾ
ਦੂਜੇ ਪਾਸੇ ਇਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪਹੁੰਚੇ ਕਿਸਾਨਾਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਦਾ ਇੱਕ ਵਧੀਆ ਉਪਰਾਲਾ ਹੈ। ਇਸ ਨਾਲ ਕਿਸਾਨਾਂ ਨੂੰ ਥੋੜੀ ਬਹੁਤ ਮਾਲੀ ਸਹਾਇਤਾ ਤਾਂ ਜਰੂਰ ਮਿਲਦੀ ਹੈ ਪਰ ਚਾਹੀਦਾ ਹੈ ਕਿ ਕੇਂਦਰ ਸਰਕਾਰ ਇਸ ਬਜਟ ਨੂੰ ਹੋਰ ਵਧਾਵੇ ਤਾਂ ਜੋ ਕਿ ਕਿਸਾਨ ਹੋਰ ਖੁਸ਼ਹਾਲ ਹੋ ਸਕੇ। ਕਿਸਾਨਾਂ ਦਾ ਕਹਿਣਾ ਹੈ ਕਿ 500 ਰੁਪਏ ਵਿੱਚ ਕਿਸਾਨ 1ਏਕੜ ਦੇ ਕਰੀਬ ਦੀ ਫਸਲ ਨੂੰ ਬਹੁਤ ਵਧੀਆ ਤਰੀਕੇ ਨਾਲ ਉਪਜ ਕਰ ਸਕਦਾ ਹੈ।
ਕਿਸਾਨਾਂ ਨੂੰ ਕਿੰਨਾ ਪੈਸਾ ਮਿਲਦਾ ਹੈ?