ਬਰਨਾਲਾ:ਭਾਰਤੀ ਜਨਤਾ ਪਾਰਟੀ ਵਲੋਂ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਹਿਰ ਦੇ ਕਚਹਿਰੀ ਚੌਂਕ ਵਿੱਚ ਭਾਜਪਾ ਵਲੋਂ ਦਿੱਲੀ ਤੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਅਰਵਿੰਦ ਕੇਜਰੀਵਾਲ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਆਗੂਆਂ ਨੇ ਸ਼ਰਾਬ ਘੋਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਇਸਦੀ ਲੀਡਰਸਿਪ ਨੂੰ ਭ੍ਰਿਸ਼ਟ ਦੱਸਦਿਆਂ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੀ ਮੰਗ ਕੀਤੀ। ਸ਼ਰਾਬ ਘੋਟਾਲੇ ਦੀ ਤਾਰ ਪੰਜਾਬ ਸਰਕਾਰ ਨਾਲ ਜੁੜੇ ਹੋਣ ਦਾ ਦੋਸ਼ ਲਗਾਇਆ ਅਤੇ ਪੰਜਾਬ ਵਿੱਚ ਸ਼ਰਾਬ ਘੋਟਾਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ।
ਭ੍ਰਿਸ਼ਟਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ: ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਭਾਜਪਾ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਪਾਰਟੀ ਦਾ ਮੁਖੀ ਅਰਵਿੰਦ ਕੇਜਰੀਵਾਲ ਪੂਰੀ ਤਰ੍ਹਾਂ ਭ੍ਰਿਸ਼ਟ ਹੈ। ਕੇਜਰੀਵਾਲ ਉਪਰ ਸ਼ਰਾਬ ਘੋਟਾਲੇ ਦੇ ਇਲਜ਼ਾਮ ਲੱਗੇ ਹਨ, ਉਹਨਾਂ ਨੂੰ ਜਾਂਚ ਏਜੰਸੀ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਪਹਿਲਾਂ ਦਿੱਲੀ ਦੀ 'ਆਪ' ਸਰਕਾਰ ਦੇ ਮੰਤਰੀ ਸਤਿੰਦਰ ਜੈਨ ਇਸੇ ਮਾਮਲੇ ਵਿੱਚ ਦੋ ਸਾਲ ਤੋਂ ਜੇਲ੍ਹ ਵਿੱਚ ਹਨ। ਇਸ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਗ੍ਰਿਫ਼ਤਾਰ ਹੋਏ। ਜਿਸ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਦੀ ਇਸ ਭ੍ਰਿਸ਼ਟਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਕਿਹਾ ਕਿ ਹੁਣ ਤਾਂ ਬੀਤੇ ਕੱਲ੍ਹ ਹਾਈਕੋਰਟ ਨੇ ਵੀ ਜਾਂਚ ਏਜੰਸੀ ਈਡੀ ਨਾਲ ਸਹਿਮਤੀ ਪ੍ਰਗਟ ਕੀਤੀ ਹੈ।
- ਕਿਸਾਨ ਸ਼ੁਭਕਰਨ ਦੀ ਮੌਤ ਮਾਮਲੇ 'ਚ ਜਾਂਚ ਕਮੇਟੀ ਨੂੰ ਹਾਈਕੋਰਟ ਨੇ ਦਿੱਤਾ 6 ਹਫਤਿਆਂ ਦਾ ਸਮਾਂ, ਜਾਂਚ ਕਮੇਟੀ ਹਰਿਆਣਾ ਜਾਕੇ ਕਰੇਗੀ ਬਿਆਨ ਦਰਜ - Court has given 6 weeks time
- ਪਤੰਗ ਉਡਾਣ ਨੂੰ ਲੈਕੇ ਦੋ ਗਰੁੱਪਾਂ ਵਿਚਾਲੇ ਹੋਈ ਤਕਰਾਰ ਤੋਂ ਬਾਅਦ ਚੱਲੀ ਗੋਲੀ, ਇੱਕ ਨੌਜਵਾਨ ਦਾ ਕਤਲ, ਪੁਲਿਸ ਨੇ ਮੁਲਜ਼ਮ ਕੀਤੇ ਕਾਬੂ - young man died in Amritsar
- ਨਾਭਾ ਦੇ ਸਰਕਾਰੀ ਕਾਲਜ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ, ਪੁਲਿਸ ਨੇ ਫੜੇ ਦੋ ਮੁਲਜ਼ਮ - Gang rape of a girl in college