ਪੰਜਾਬ

punjab

ETV Bharat / state

ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦਾ ਇਨਸਾਫ ਅਜੇ ਵੀ ਬਾਕੀ, ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ - sikh protest

Blasphemy and shooting in kotkapura: ਸਿੱਖ ਆਗੂਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਮੁੜ ਤੋਂ ਫਰੀਦਕੋਟ ਅਦਾਲਤ 'ਚ ਕਰਵਾਈ ਜਾਵੇ। ਸਰਕਾਰ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਨਾਲ ਜੁੜੇ 295ਏ ਦੇ ਮੁਕ਼ਦਮਿਆਂ ਵਿਚ ਡੇਰਾ ਮੁਖੀ ਖਿਲਾਫ ਕਾਰਵਾਈ ਲਈ ਮਨਜ਼ੂਰੀ ਦਿੱਤੀ ਜਾਵੇ। ਪੜ੍ਹੋ ਪੂਰੀ ਖ਼ਬਰ...

sikh protest
ਇਨਸਾਫ ਨਾ ਮਿਲਣ 'ਤੇ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ (ETV Bharat (ਪੱਤਰਕਾਰ, ਫਰੀਦਕੋਟ))

By ETV Bharat Punjabi Team

Published : Sep 2, 2024, 8:26 AM IST

ਇਨਸਾਫ ਨਾ ਮਿਲਣ 'ਤੇ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ (ETV Bharat (ਪੱਤਰਕਾਰ, ਫਰੀਦਕੋਟ))

ਫਰੀਦਕੋਟ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪਹਿਲੇ ਪ੍ਰਕਾਸ਼ ਪੁਰਬ ਵਾਲੇ ਦਿਨ ਰੱਖੇ ਗਏ ਇਸ ਸਮਾਗਮ ਦੇ ਦੌਰਾਨ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਰੋਜ਼ ਜਤਾਇਆ ਹੈ। ਸਿੱਖ ਆਗੂਆਂ ਨੇ ਕਿਹਾ ਹੈ ਕਿ ਘਟਨਾਵਾਂ ਦੇ 9 ਸਾਲ ਬੀਤਣ ਦੇ ਬਾਵਜੂਦ ਅਜੇ ਤੱਕ ਮੁੱਖ ਮੁਲਜ਼ਮਾਂ ਦੇ ਖਿਲਾਫ਼ ਕਾਰਵਾਈ ਨਹੀਂ ਕੀਤੀ ਗਈ। ਉਲਟਾ ਉਨ੍ਹਾਂ ਦੀ ਪੁਸਤ ਪਨਾਹੀ ਕੀਤੀ ਜਾ ਰਹੀ ਹੈ।

ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ : ਸਿੱਖ ਆਗੂਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਮੁੜ ਤੋਂ ਫਰੀਦਕੋਟ ਅਦਾਲਤ ‘ਚ ਕਰਵਾਈ ਜਾਵੇ। ਸਰਕਾਰ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਨਾਲ ਜੁੜੇ 295ਏ ਦੇ ਮੁਕਦਮਿਆਂ ਵਿਚ ਡੇਰਾ ਮੁਖੀ ਖਿਲਾਫ ਕਾਰਵਾਈ ਲਈ ਮਨਜ਼ੂਰੀ ਦਿੱਤੀ ਜਾਵੇ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨਣ ਨਾਲ ਅਸੀਂ ਸਹਿਮਤ ਨਹੀਂ। ਜਿਹੜੇ ਜਥੇਦਾਰਾਂ ਨੇ ਉਸ ਨੂੰ ਤਨਖਾਹੀਆ ਐਲਾਨਿਆ ਉਹ ਉਸੇ ਦੀ ਬਗਲ ਵਿੱਚੋਂ ਨਿਕਲੇ ਹਨ।

ਮੁੜ ਤੋਂ ਇੰਨਾ ਘਟਨਾਵਾਂ ਨੂੰ ਲੈ ਕੇ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ:ਸਿੱਖ ਆਗੂਆਂ ਨੇ ਕਿਹਾ ਕਿ ਅੱਜ ਦਾ ਇਹ ਪ੍ਰਦਰਸ਼ਨ ਸੰਕੇਤਿਕ ਹੈ ਤੇ ਜੇਕਰ ਸਰਕਾਰ ਨੇ ਆਉਣ ਵਾਲੇ ਦਿਨਾਂ ਦੇ ਵਿੱਚ ਠੋਸ ਕਦਮ ਨਾ ਚੁੱਕੇ ਤਾਂ ਮੁੜ ਤੋਂ ਇੰਨਾ ਘਟਨਾਵਾਂ ਨੂੰ ਲੈ ਕੇ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ‘ਚ ਬਹਿਬਲ ਗੋਲੀਕਾਂਡ ਦੀ ਘਟਨਾ ਵਿੱਚ ਜਾਨ ਗਵਾਉਣ ਵਾਲੇ ਭਾਈ ਕਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਸਰਾਵਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਿਲ ਹੋਏ। ਇਸ ਪ੍ਰਦਰਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਕੋਟਕਪੂਰਾ ਗੋਲੀਕਾਂਡ ਦੀਆਂ ਘਟਨਾਵਾਂ ਦਾ ਅਜੇ ਤੱਕ ਨਾ ਇਨਸਾਫ ਨਹੀਂ ਮਿਲਿਆ: ਕੋਟਕਪੂਰਾ ਦੇ ਮੁੱਖ ਚੌਂਕ ਵਿੱਚ ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਅਤੇ ਉਸ ਨਾਲ ਜੁੜੀਆਂ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀਆਂ ਘਟਨਾਵਾਂ ਦਾ ਅਜੇ ਤੱਕ ਨਾ ਇਨਸਾਫ ਨਹੀਂ ਮਿਲਿਆ ਹੈ। ਇਸ ਦੇ ਰੋਸ਼ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਗਿਆ ਅਤੇ ਸਮੇਂ ਦੀਆਂ ਸਰਕਾਰਾਂ ਦੇ ਪ੍ਰਤੀ ਰੋਸ਼ ਜਤਾਇਆ ਗਿਆ।

ABOUT THE AUTHOR

...view details