ਪੰਜਾਬ

punjab

ETV Bharat / state

ਕੋਲਕਾਤਾ ਕਾਂਡ ਨੂੰ ਲੈ ਕੇ ਬਰਨਾਲਾ ਦੀ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ - Kolkata incident

Kolkata Doctor Rape Murder Case: ਬਰਨਾਲਾ ਦੀ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢ ਕੇ ਪੀੜਤ ਡਾਕਟਰ ਦੇ ਇਨਸਾਫ਼ ਦੀ ਮੰਗ ਲਈ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਦੇ ਮੁਲਜ਼ਮਾਂ ਲਈ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਪੜ੍ਹੋ ਪੂਰੀ ਖਬਰ...

KOLKATA INCIDENT
ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ (ETV Bharat (ਪੱਤਰਕਾਰ, ਬਰਨਾਲਾ))

By ETV Bharat Punjabi Team

Published : Aug 23, 2024, 7:31 AM IST

ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ (ETV Bharat (ਪੱਤਰਕਾਰ, ਬਰਨਾਲਾ))

ਬਰਨਾਲਾ: ਕਾਲਜ ਵਿਦਿਆਰਥੀਆਂ ਵੱਲੋਂ ਕੋਲਕਾਤਾ ਰੇਪ ਤੇ ਕਤਲ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਯੂਨੀਵਰਸਿਟੀ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੱਢ ਕੇ ਪੀੜਤ ਡਾਕਟਰ ਦੇ ਇਨਸਾਫ਼ ਦੀ ਮੰਗ ਕੀਤੀ ਗਈ। ਮੁਲਜ਼ਮ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਵੀ ਮੰਗ ਕੀਤੀ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਹਰ ਦੇਸ਼ ਵਾਸੀ ਨੂੰ ਇਸ ਘਟਨਾ ਪ੍ਰਤੀ ਆਵਾਜ਼ ਉਠਾਉਣ 'ਤੇ ਜ਼ੋਰ ਦਿੱਤਾ। ਇਹ ਰੋਸ ਮਾਰਚ ਕਾਲਜ ਕੈਂਪਸ ਤੋਂ ਸ਼ੁਰੂ ਹੋ ਕੇ ਵੀ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਤੱਕ ਕੱਢਿਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਜੰਮ ਕੇ ਸਰਕਾਰਾਂ ਤੇ ਮਾੜੇ ਸਿਸਟਮ ਵਿਰੁੱਧ ਨਾਅਰੇਬਾਜ਼ੀ ਕੀਤੀ।

ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਰੋਸ ਪ੍ਰਦਰਸ਼ਨ :ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਇੰਦਰਪ੍ਰੀਤ ਸਿੰਘ, ਕਾਜਲ, ਤਰਨਵੀਰ ਸਿੰਘ ਅਤੇ ਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਯੂਨੀਵਰਸਿਟੀ ਕੈਂਪਸ ਬਰਨਾਲਾ ਦੇ ਵਿਦਿਆਰਥੀ ਹਨ। ਅੱਜ ਉਨ੍ਹਾਂ ਵੱਲੋਂ ਕੋਲਕਾਤਾ ਵਿਖੇ ਹੋਏ ਇੱਕ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਸ਼ਰਮਨਾਕ ਹੈ, ਜਿਸਨੇ ਸਮੁੱਚੇ ਦੇਸ਼ ਨੂੰ ਸ਼ਰਮਸ਼ਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਨੇ ਹਰ ਇੱਕ ਨੂੰ ਝੰਜੋੜਿਆ ਹੈ। ਇਸ ਘਟਨਾ ਦੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਲੋੜ ਹੈ।

ਮੁਲਜ਼ਮਾਂ ਲਈ ਸਖ਼ਤ ਕਾਨੂੰਨ ਬਣਾਇਆ ਜਾਵੇ:ਇਸ ਘਟਨਾ ਉੱਤੇ ਹਰ ਇੱਕ ਵਿਅਕਤੀ ਨੂੰ ਆਵਾਜ਼ ਉਠਾਉਣ ਦੀ ਲੋੜ ਹੈ। ਇਹ ਘਟਨਾ ਜੋ ਅੱਜ ਕੋਲਕਾਤਾ ਦੀ ਇੱਕ ਡਾਕਟਰ ਨਾਲ ਹੋਈ ਹੈ, ਉਹ ਕੱਲ੍ਹ ਨੂੰ ਸਾਡੀ ਕਿਸੇ ਵੀ ਧੀ-ਭੈਣ ਨਾਲ ਵੀ ਹੋ ਸਕਦੀ ਹੈ। ਜਿਸ ਕਰਕੇ ਅਜਿਹੀ ਦਰਿੰਦਗੀ ਦੀ ਘਟਨਾ ਪ੍ਰਤੀ ਸਭ ਨੂੰ ਇੱਕਜੁੱਟ ਹੋ ਕੇ ਇਨਸਾਫ਼ ਲਈ ਸੰਘਰਸ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਅਜੇ ਵੀ ਇਸ ਘਟਨਾ ਪ੍ਰਤੀ ਚੁੱਪ ਹਨ। ਉਨ੍ਹਾਂ ਨੂੰ ਇਸ ਉਪਰ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਦੇ ਮੁਲਜ਼ਮਾਂ ਲਈ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।

ABOUT THE AUTHOR

...view details