ਬਰਨਾਲਾ:ਬਰਨਾਲਾ ਵਿਧਾਨ ਸਭਾ ਦੀ ਜਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਵੱਖ ਵੱਖ ਮੁਲਾਜ਼ਮ ਜੱਥੇਬੰਦੀਆਂ ਵਲੋਂ ਜਾਰੀ ਹਨ। ਜਿਸਦੇ ਚੱਲਦਿਆਂ ਅੱਜ ਪੀਆਰਟੀਸੀ ਮੁਲਾਜ਼ਮਾਂ ਵਲੋਂ ਬਰਨਾਲਾ ਵਿਖੇ ਸੂਬਾ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ ਅਤੇ ਸਰਕਾਰ ਉਪਰ ਵਾਅਦਾਖਿਲਾਫ਼ੀ ਦੇ ਦੋਸ਼ ਲਗਾਏ ਗਏ।
ਇਸ ਮੌਕੇ ਗੱਲਬਾਤ ਕਰਦਿਆਂ 1 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਹਨਾ ਦੀ ਮੀਟਿੰਗ ਹੋਈ ਸੀ ਅਤੇ ਉਹਨਾਂ ਇੱਕ ਕਮੇਟੀ ਬਣਾ ਕੇ ਇੱਕ ਮਹੀਨੇ ਵਿੱਚ ਕੱਚੇ ਕਾਮਿਆਂ ਦੀ ਨੀਤੀ ਬਣ ਕੇ ਆਉਣ ਦਾ ਭਰੋਸਾ ਦਿੱਤਾ ਸੀ। ਪ੍ਰੰਤੂ ਅਜੇ ਤੱਕ ਕੋਈ ਆਊਟਪੁੱਟ ਨਹੀਂ ਨਿਕਲੀ। ਉਹਨਾਂ ਕਿਹਾ ਕਿ 4 ਤੋਂ 5 ਮਹੀਨੇ ਬੀਤ ਜਾਣ ਦੇ ਬਾਵਜੂਦ ਉਹ ਮੁੜ ਸੰਘਰਸ਼ਾਂ ਦੇ ਰਾਹ ਪਏ। ਜਿਸ ਤੋਂ ਬਾਅਦ ਟ੍ਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਈਆਂ ਅਤੇ ਇਹਨਾਂ ਮੀਟਿੰਗਾਂ ਵਿੱਚ ਸਰਕਾਰ ਨੇ ਸਿਰਫ਼ ਖ਼ਾਨਾਪੂਰਤੀ ਹੀ ਕੀਤੀ ਹੈ।
ਤਿੱਖੇ ਸੰਘਰਸ਼ ਦੀ ਚਿਤਾਵਨੀ
ਉਹਨਾਂ ਕਿਹਾ ਕਿ ਸਾਡੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਉਹਨਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਰੋਸ ਹੈ। ਉਹਨਾਂ ਕਿਹਾ ਕਿ ਕੱਚੇ ਕਾਮਿਆਂ ਨੂੰ ਲੁੱਟ ਕੇ ਠੇਕੇਦਾਰ ਮੰਤਰੀਆਂ ਦੀਆਂ ਕੋਠੀਆਂ ਭਰੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਅਸੀਂ ਪਿਛਲੇ ਸਮੇਂ ਵਿੱਚ ਪਬਲਿਕ ਦੀ ਸਹੂਲਤ ਲਈ ਬੱਸਾਂ ਦੀ ਮੰਗ ਕੀਤੀ ਸੀ, ਪਰ ਅਜੇ ਤੱਕ ਸਰਕਾਰ ਕੋਈ ਨਵੀਂ ਬੱਸ ਨਹੀਂ ਪਾਈ ਗਈ। ਉਹਨਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੀਆਰਟੀਸੀ ਮੈਨੇਜਮੈਂਟ ਵਲੋਂ ਬੇਵਜਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸੇ ਕਾਰਨ ਅੱਜ ਸਮੂਹ ਕੱਚੇ ਮੁਲਾਜ਼ਮ ਇਕੱਠੇ ਹੋ ਕੇ ਸੰਘਰਸ਼ ਕਰ ਰਹੇ ਹਨ। ਬਰਨਾਲਾ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਰਕਾਰ ਵਿਰੋਧੀ ਨੀਤੀਆਂ ਲੋਕਾਂ ਵਿੱਚ ਲਿਜਾਣ ਲਈ ਅੱਜ ਰੋਸ ਮਾਰਚ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਹ ਰੋਸ ਮਾਰਚ ਬਰਨਾਲਾ ਸ਼ਹਿਰ ਤੋਂ ਇਲਾਵਾ ਹਲਕੇ ਦੇ ਪਿੰਡਾਂ ਵਿੱਚ ਲਿਜਾਇਆ ਜਾਵੇਗਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਵਿਰੋਧ ਦਾ ਸੱਦਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਅਜੇ ਵੀ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਉਹਨਾਂ ਦੇ ਸੰਘਰਸ਼ ਹੋਰ ਤੇਜ਼ ਅਤੇ ਤਿੱਖੇ ਹੋਣਗੇ।