ਲੁਧਿਆਣਾ :ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿੱਚ ਵਿਦਿਆਰਥੀਆਂ ਵੱਲੋਂ ਚਾਰ ਨਵੰਬਰ ਤੋਂ ਪੱਕਾ ਮੋਰਚਾ ਗੇਟ ਨੰਬਰ ਇੱਕ ਦੇ ਕੋਲ ਲਗਾਇਆ ਗਿਆ ਹੈ। ਜਿਸ ਨੂੰ ਲੈ ਕੇ ਅੱਜ ਕਿਸਾਨਾਂ ਵੱਲੋਂ ਵੀ ਧਰਨੇ ਨੂੰ ਸਮਰਥਨ ਦਿੱਤਾ ਗਿਆ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਵਿਦਿਆਰਥੀਆਂ ਦਾ ਸਮਰਥਨ ਦਿੱਤਾ ਗਿਆ। ਸਰਕਾਰ ਦੇ ਖਿਲਾਫ ਆਪਣੀ ਭੜਾਸ ਕੱਢੀ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਸਾਡੇ ਨੌਜਵਾਨ ਪੜ੍ਹੇ ਲਿਖੇ ਹੋਣ ਦੇ ਬਾਵਜੂਦ ਅੱਜ ਬੇਰੁਜ਼ਗਾਰ ਹਨ।
ਉਹਨਾਂ ਕਿਹਾ ਕਿ ਸਰਕਾਰ ਨੇ ਉਹਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ।। ਖੇਤੀ ਡਾਕਟਰ ਲਗਵਾਉਣ ਦੀ ਗੱਲ ਕਹੀ ਸੀ ਪਰ ਲੰਮਾ ਸਮਾਂ ਬੀਤ ਜਾਣ ਮਗਰੋਂ ਵੀ ਸਰਕਾਰ ਨੇ ਇਹਨਾਂ ਵੱਲ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਉਲਟਾ ਪ੍ਰਸ਼ਾਸਨ ਇਹਨਾਂ ਦਾ ਧਰਨਾ ਚੁੱਕਣ ਲਈ ਕਹਿ ਰਿਹਾ ਹੈ। ਉਹਨਾਂ ਨੇ ਕਿਹਾ ਕਿ ਅਸੀਂ ਵਿਦਿਆਰਥੀਆਂ ਦੇ ਨਾਲ ਖੜੇ ਹਾਂ। ਪ੍ਰਸ਼ਾਸਨ ਨੂੰ ਇਹਨਾਂ ਨਾਲ ਧੱਕਾ ਨਹੀਂ ਕਰਨ ਦਿੱਤਾ ਜਾਵੇਗਾ। ਜੇਕਰ ਅਜਿਹਾ ਹੋਇਆ ਤਾਂ ਸਾਰਾ ਕਿਸਾਨ ਇਹਨਾਂ ਦੇ ਨਾਲ ਖੜੇਗਾ।
ਵਾਅਦਿਆਂ ਤੋਂ ਮੁਕੱਰੇ
ਉਥੇ ਹੀ ਦੂਜੇ ਪਾਸੇ ਕੱਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ ਉਪ ਰਾਸ਼ਟਰਪਤੀ ਸ਼ਿਰਕਤ ਕਰਨ ਪਹੁੰਚ ਰਹੇ ਹਨ। ਜਿਸ ਨੂੰ ਲੈ ਕੇ ਵਿਦਿਆਰਥੀਆਂ ਨੂੰ ਧਰਨਾ ਚੁੱਕਣ ਲਈ ਕਿਹਾ ਜਾ ਰਿਹਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਸਾਡੀ ਮੁੱਖ ਮੰਗਾਂ ਵਿੱਚੋਂ ਇੱਕ ਸਾਡੀ ਰੈਗੂਲਰ ਭਰਤੀ ਹੈ। ਕਿਉਂਕਿ ਸਾਨੂੰ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਸੀ ਕਿ ਉਹਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ, ਖੇਤੀ ਡਾਕਟਰ ਲਗਾਏ ਜਾਣਗੇ, ਪਰ ਉਹ ਵਾਅਦੇ ਤੋਂ ਮੁੱਕਰ ਗਏ। ਉੱਥੇ ਹੀ ਉਹਨਾਂ ਨੇ ਕਿਹਾ ਕਿ ਖੇਤੀ ਦਾ ਵਿਸ਼ਾ ਸਕੂਲਾਂ ਦੇ ਵਿੱਚ ਲਾਜ਼ਮੀ ਕੀਤਾ ਜਾਵੇ। ਪਹਿਲਾਂ ਇਲਾਜ ਵੀ ਪੜ੍ਹਾਇਆ ਜਾਂਦਾ ਸੀ ਪਰ ਹੁਣ ਇਸ ਨੂੰ ਹਟਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਇਸ ਦੇ ਬਾਵਜੂਦ ਖੇਤੀ ਵਿਸ਼ਾ ਵਿਦਿਆਰਥੀਆਂ ਨੂੰ ਸਿਖਾਉਣਾ ਲਾਜ਼ਮੀ ਹੋਣਾ ਚਾਹੀਦਾ ਹੈ।