ਬਰਨਾਲਾ: ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਬਰਨਾਲਾ ਵਿਖੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਪੀਆਰਟੀਸੀ ਕੰਟਰੈਕਟ ਮੁਲਾਜ਼ਮ ਯੂਨੀਅਨ ਦੀ ਅਗਵਾਈ ਵਿੱਚ ਪੀਆਰਟੀਸੀ ਦੇ ਬਰਨਾਲਾ ਡੀਪੂ ਵਿੱਚ ਕੀਤਾ ਗਿਆ। ਮੁਲਾਜ਼ਮਾਂ ਵੱਲੋਂ ਧਰਨੇ ਤੋਂ ਪਹਿਲਾਂ ਗੇਟ ਰੈਲੀ ਕੀਤੀ ਗਈ ਅਤੇ ਇਸ ਉਪਰੰਤ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਵਾਦਾ ਖਿਲਾਫੀ ਦੇ ਦੋਸ਼ ਲਗਾਏ ਹਨ।
ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੀ.ਆਰ.ਟੀ.ਸੀ ਕੰਟਰੈਕਟ ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਆਗੂਆਂ ਸੁਖਪਾਲ ਸਿੰਘ ਅਤੇ ਰਣਧੀਰ ਸਿੰਘ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਧਰਨਾ ਦੇ ਰਹੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਕਰੀਬ 3 ਸਾਲ ਬੀਤ ਜਾਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਹੈ। ਉਹ ਲੰਬੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨ ਲਈ ਮਜਬੂਰ ਹਨ।
ਗਿਆਨੀ ਹਰਪ੍ਰੀਤ ਸਿੰਘ ਨੂੰ ਲੈਕੇ ਬਿਕਰਮ ਮਜੀਠੀਆ ਨੇ ਦਿੱਤਾ ਵੱਡਾ ਬਿਆਨ, ਡੱਲੇਵਾਲ ਦੀ ਸਿਹਤ 'ਤੇ ਵੀ ਪ੍ਰਗਟਾਈ ਚਿੰਤਾ