ਪੰਜਾਬ

punjab

ETV Bharat / state

ਮੰਤਰੀ ਮੰਡਲ ਤੋਂ ਬਾਅਦ ਹੁਣ ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 25 IAS ਸਣੇ 200 ਤੋਂ ਵਧ ਅਫਸਰ ਟਰਾਂਸਫਰ - Administration Reshuffle - ADMINISTRATION RESHUFFLE

Punjab Administrative Transfers: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ਵਿੱਚ ਹਨ। ਇਸ ਤੋਂ ਐਤਵਾਰ ਪੰਜਾਬ ਕੈਬਨਿਟ ਚੋਂ 4 ਮੰਤਰੀਆਂ ਦੀ ਛੁੱਟੀ ਕਰ ਕੇ, 5 ਨਵੇਂ ਕੈਬਨਿਟ ਮੰਤਰੀਆਂ ਨੂੰ ਸਹੁੰ ਚੁਕਾਈ। ਫਿਰ ਆਪਣੇ ਭਰੋਸੇਮੰਦ OSD ਓਮਕਾਰ ਸਿੰਘ ਨੂੰ ਬਰਖਾਸਤ ਕੀਤਾ। ਉਸ ਤੋਂ ਬਾਅਦ ਪ੍ਰਾਸ਼ਸਨਿਕ ਫੇਰਬਦਲ ਕਰਦਿਆ 25 ਆਈਏਐਸ ਤੇ ਹੋਰ ਕਈ ਅਫਸਰਾਂ ਦਾ ਤਬਾਦਲਾ ਕੀਤਾ ਹੈ। ਪੜ੍ਹੋ ਪੂਰੀ ਖ਼ਬਰ।

Administration Reshuffle
ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ (Etv Bharat)

By ETV Bharat Punjabi Team

Published : Sep 24, 2024, 9:33 AM IST

ਚੰਡੀਗੜ੍ਹ:ਪੰਜਾਬ ਸਰਕਾਰ ਨੇ ਦੇਰ ਰਾਤ ਮੰਤਰੀ ਮੰਡਲ ਦੇ ਫੇਰਬਦਲ ਤੋਂ ਬਾਅਦ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਇਸ ਵਿੱਚ 25 ਆਈਏਐਸ ਅਧਿਕਾਰੀਆਂ ਦੇ ਨਾਲ-ਨਾਲ 267 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ 267 ਅਧਿਕਾਰੀਆਂ ਵਿੱਚ 25 ਆਈਏਐਸ, 7 ਆਈਪੀਐਸ, 99 ਪੀਸੀਐਸ ਅਤੇ 136 ਡੀਐਸਪੀ ਪੱਧਰ ਦੇ ਅਧਿਕਾਰੀ ਸ਼ਾਮਲ ਹਨ।

1994 ਬੈਚ ਦੇ ਸੀਨੀਅਰ ਆਈਏਐਸ ਅਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਜੇਲ੍ਹ, ਡੀ.ਕੇ ਤਿਵਾੜੀ ਵਧੀਕ ਮੁੱਖ ਸਕੱਤਰ ਟਰਾਂਸਪੋਰਟ, ਰਾਹੁਲ ਭੰਡਾਰੀ ਸਕੱਤਰ ਪਸ਼ੂ ਪਾਲਣ, ਰਾਹੁਲ ਤਿਵਾੜੀ ਪ੍ਰਬੰਧਕੀ ਸਕੱਤਰ ਪੁੱਡਾ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੁਲਦੀਪ ਬਾਬਾ ਨੂੰ ਆਰ.ਟੀ.ਓ ਲੁਧਿਆਣਾ, ਵਿਨੀਤ ਕੁਮਾਰ ਏ.ਸੀ.ਏ.ਗੇਲਾਡਾ, ਸੰਯਮ ਅਗਰਵਾਲ ਕਮਿਸ਼ਨਰ ਬਠਿੰਡਾ ਨਗਰ ਨਿਗਮ ਅਤੇ ਵਿਕਰਮਜੀਤ ਸ਼ੇਰਗਿੱਲ ਨੂੰ ਐਮ.ਡੀ.ਪੀ.ਆਰ.ਟੀ.ਸੀ. ਦਾ ਐਮਡੀ ਬਣਾ ਦਿੱਤਾ ਗਿਆ ਹੈ।

ਬੀਤੇ ਦਿਨ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ 5 ਮੰਤਰੀ:ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿੱਚ ਢਾਈ ਸਾਲਾਂ ਵਿੱਚ ਚੌਥੀ ਵਾਰ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਗਿਆ ਹੈ। ਜਿਸ ਲਈ 5 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ ਹੈ। ਪਹਿਲਾਂ ਤਰੁਨਪ੍ਰੀਤ ਸਿੰਘ ਨੇ ਸਹੁੰ ਚੁੱਕੀ, ਉਪਰੰਤ ਬਰਿੰਦਰ ਗੋਇਲ, ਹਰਦੀਪ ਮੁੰਡੀਆ, ਡਾ: ਰਵਜੋਤ ਸਿੰਘ ਅਤੇ ਮਹਿੰਦਰ ਭਗਤ ਨੇ ਸਹੁੰ ਚੁੱਕੀ।

ਇਸ ਤੋਂ ਪਹਿਲਾਂ ਐਤਵਾਰ ਨੂੰ 4 ਮੰਤਰੀਆਂ ਦੀ ਕੈਬਨਿਟ ਬਰਖਾਸਤ ਕਰ ਦਿੱਤੀ ਗਈ ਸੀ। ਮੰਤਰੀ ਮੰਡਲ ਵਿੱਚ ਫੇਰਬਦਲ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਰੋਸੇਮੰਦ OSD ਓਮਕਾਰ ਸਿੰਘ ਨੂੰ ਅਚਾਨਕ ਹਟਾ ਦਿੱਤਾ ਹੈ। ਇਸ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ।

ਇੱਥੇ ਦੇਖੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ -

ABOUT THE AUTHOR

...view details