ਪੰਜਾਬ

punjab

ETV Bharat / state

ਪੰਜਾਬ 'ਚ 3 ਦਿਨ ਮੀਂਹ ਪੈਣ ਦੀ ਭਵਿੱਖਬਾਣੀ: 15 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਗੜੇਮਾਰੀ ਦੀ ਸੰਭਾਵਨਾ - PUNJAB WEATHER UPDATE

ਪੰਜਾਬ 'ਚ 3 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਨਾਲ ਹੀ ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ ਵੀ ਕੀਤਾ ਹੈ।

ਪੰਜਾਬ ਮੌਸਮ ਅਪਡੇਟ
ਪੰਜਾਬ ਮੌਸਮ ਅਪਡੇਟ (Etv Bharat)

By ETV Bharat Punjabi Team

Published : 23 hours ago

ਚੰਡੀਗੜ੍ਹ:ਪੰਜਾਬ ਅਤੇ ਚੰਡੀਗੜ੍ਹ 'ਚ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਹਿਮਾਚਲ 'ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਡਾ ਹੋ ਗਿਆ ਹੈ। ਕਈ ਇਲਾਕਿਆਂ 'ਚ ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ।

ਆਉਣ ਵਾਲੇ ਦਿਨਾਂ 'ਚ ਵਧੇਗੀ ਠੰਡ

ਹਾਲਾਂਕਿ ਸੂਬੇ 'ਚ ਪਿਛਲੇ 24 ਘੰਟਿਆਂ 'ਚ ਤਾਪਮਾਨ 4.7 ਡਿਗਰੀ ਤੱਕ ਵਧਿਆ ਹੈ। ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ ਤਾਪਮਾਨ 21.6 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦਾ ਤਾਪਮਾਨ 20.1 ਡਿਗਰੀ ਦਰਜ ਕੀਤਾ ਗਿਆ ਹੈ। ਤਾਪਮਾਨ 6.4 ਡਿਗਰੀ ਵੱਧ ਗਿਆ ਹੈ। ਜਦੋਂਕਿ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿੱਚ 4.6 ਡਿਗਰੀ ਦਰਜ ਕੀਤਾ ਗਿਆ ਹੈ।

ਪੰਜਾਬ 'ਚ 26 ਤੋਂ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ 26 ਦਸੰਬਰ ਤੋਂ 28 ਦਸੰਬਰ ਤੱਕ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਸਮੇਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਗੜੇਮਾਰੀ ਅਤੇ ਤੂਫਾਨ ਦੀ ਵੀ ਸੰਭਾਵਨਾ ਹੈ।

ਦੇਸ਼ ਦੀ ਰਾਜਧਾਨੀ 'ਚ ਵੀ ਮੀਂਹ

ਇਸ ਤੋਂ ਇਲਵਾ ਦੇਸ਼ ਦੀ ਰਾਜਧਾਨੀ ਦਿੱਲੀ ਅਤੇ NCR ਖੇਤਰ ‘ਚ ਮੰਗਲਵਾਰ ਨੂੰ ਭਾਰੀ ਬਾਰਿਸ਼ ਹੋਈ, ਜਿਸ ਕਾਰਨ ਪ੍ਰਦੂਸ਼ਣ ਦੇ ਪੱਧਰ ‘ਚ ਕੁਝ ਗਿਰਾਵਟ ਜ਼ਰੂਰ ਦੇਖਣ ਨੂੰ ਮਿਲੀ। ਅਜਿਹੀ ਹੀ ਸਥਿਤੀ ਪੰਜਾਬ, ਹਰਿਆਣਾ, ਰਾਜਸਥਾਨ ਦੇ ਕੁਝ ਇਲਾਕਿਆਂ ਅਤੇ ਹਿਮਾਚਲ-ਉਤਰਾਖੰਡ ਵਿੱਚ ਵੀ ਦੇਖਣ ਨੂੰ ਮਿਲੀ। ਜੰਮੂ-ਕਸ਼ਮੀਰ ‘ਚ ਬਰਫਬਾਰੀ ਅਤੇ ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਕਾਰਨ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਮੀਂਹ ਦਾ ਅਸਰ ਦੇਖਣ ਨੂੰ ਮਿਲਿਆ।

ਪੰਜਾਬ ਦੇ ਸਕੂਲਾਂ ਵਿੱਚ 31 ਦਸੰਬਰ ਤੱਕ ਛੁੱਟੀਆਂ

ਸਰਦੀਆਂ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਾਰੇ ਸਕੂਲ 31 ਦਸੰਬਰ ਤੱਕ ਬੰਦ ਰਹਿਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਥੇ ਹੀ ਚੰਡੀਗੜ੍ਹ ਦੇ ਸਕੂਲਾਂ ਵਿੱਚ 26 ਦਸੰਬਰ ਤੋਂ 7 ਜਨਵਰੀ ਤੱਕ ਛੁੱਟੀਆਂ ਹੋਣਗੀਆਂ। ਹਾਲਾਂਕਿ, ਇਹ ਭਵਿੱਖ ਵਿੱਚ ਵਧ ਸਕਦੇ ਹਨ ਅਤੇ ਸਕੂਲ ਦੇ ਸਮੇਂ ਆਦਿ ਵਿੱਚ ਬਦਲਾਅ ਹੋ ਸਕਦੇ ਹਨ।

ਮੌਸਮ ਇਸ ਤਰ੍ਹਾਂ ਹੋਵੇਗਾ

ਚੰਡੀਗੜ੍ਹ 'ਚ ਅੱਜ ਸਵੇਰੇ ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ। ਅੰਮ੍ਰਿਤਸਰ 'ਚ ਅੱਜ ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ 'ਚ ਅੱਜ ਤਾਪਮਾਨ 5 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ 'ਚ ਅੱਜ ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ। ਪਟਿਆਲਾ 'ਚ ਅੱਜ ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਰਹੇਗਾ। ਮੋਹਾਲੀ 'ਚ ਅੱਜ ਤਾਪਮਾਨ 6 ਤੋਂ 21 ਡਿਗਰੀ ਦੇ ਵਿਚਕਾਰ ਰਹੇਗਾ।

ABOUT THE AUTHOR

...view details