Punjab Bandh on 30 December :ਐਮਐਸਪੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ ਹੈ। 18 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਤੋਂ ਬਾਅਦ ਹੁਣ ਕਿਸਾਨ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 30 ਦਸੰਬਰ ਦੇ ‘ਪੰਜਾਬ ਬੰਦ’ ਦੇ ਸੱਦੇ ਨੂੰ ਕਈ ਜਥੇਬੰਦੀਆਂ ਦਾ ਸਮਰਥਨ ਮਿਲ ਰਿਹਾ ਹੈ। ਪੰਜਾਬ ਬੰਦ ਦੌਰਾਨ ਕੀ-ਕੀ ਬੰਦ ਰਹੇਗਾ ਤੇ ਕਿਹੜੀ ਸਹੂਲਤ ਚਾਲੂ ਰਹੇਗੀ, ਇਸ ਬਾਰੇ ਜਾਣਦੇ ਹਾਂ।
ਜਾਣੋ ਕੀ-ਕੀ ਰਹੇਗਾ ਬੰਦ
- 7 ਤੋਂ 4 ਵਜੇ ਤੱਕ ਪੰਜਾਬ ਰਹੇਗਾ ਬੰਦ।
- ਸਕੂਲ-ਕਾਲਜ ਬੰਦ ਰਹਿਣਗੇ।
- ਬੱਸਾਂ ਨਹੀਂ ਚੱਲਣਗੀਆਂ।
- ਰੇਲ ਆਵਾਜਾਈ ਬੰਦ।
- ਸ਼ਹੀਰਾਂ ਵਿੱਚ ਦੁਕਾਨਾਂ ਨਹੀਂ ਖੁੱਲ੍ਹਣਗੀਆਂ।
- ਸਰਕਾਰੀ ਤੇ ਗ਼ੈਰ ਸਰਕਾਰੀ ਦਫ਼ਤਰ ਬੰਦ।
- ਪ੍ਰਾਈਵੇਟ ਵਾਹਨ ਨਹੀਂ ਚੱਲਣਗੇ।
- ਗੈਸ ਸਟੇਸ਼ਨ ਬੰਦ।
- ਪੈਟਰੋਲ ਪੰਪ ਬੰਦ।
- ਸਬਜ਼ੀ ਮੰਡੀਆਂ ਬੰਦ।
- ਦੁੱਧ ਦੀ ਸਪਲਾਈ ਬੰਦ।
- 200,300 ਥਾਵਾਂ 'ਤੇ ਨਾਕੇਬੰਦੀ।
- ਆਮ ਜਨਤਾ ਘਰੋਂ ਬਾਹਰ ਨਾ ਨਿਕਲੇ।
ਜਾਣੋ ਕੀ-ਕੀ ਰਹੇਗਾ ਖੁੱਲ੍ਹਾ
- ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ।
- ਮੈਡੀਕਲ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ।
- ਹਵਾਈ ਅੱਡੇ ਦੇ ਯਾਤਰੀਆਂ ਨੂੰ ਨਹੀਂ ਰੋਕਿਆ ਜਾਵੇਗਾ।
- ਲਾੜਾ-ਲਾੜੀ ਦੀ ਗੱਡੀ ਨੂੰ ਨਹੀਂ ਰੋਕਿਆ ਜਾਵੇਗਾ।
- ਵਿਦਿਆਰਥੀ ਜੋ ਪੇਪਰ ਦੇਣ ਜਾ ਰਿਹਾ ਹੈ, ਉਸ ਨੂੰ ਨਹੀਂ ਰੋਕਿਆ ਜਾਵੇਗਾ।
- ਇੰਟਰਵਿਊ ਦੇਣ ਜਾ ਰਹੇ ਨੌਜਵਾਨਾਂ ਨੂੰ ਨਹੀਂ ਰੋਕਿਆ ਜਾਵੇਗਾ।