- ਪੰਜਾਬ ਵਿਧਾਨਸਭਾ ਦੀ ਕਾਰਵਾਈ ਸੋਮਵਾਰ ਤਕ ਕੀਤੀ ਮੁਲਤਵੀ
- ਸਦਨ ਦੇ ਪਹਿਲੇ ਦਿਨ ਮ੍ਰਿਤਕ ਕਿਸਾਨ ਸ਼ੁਭਕਰਨ ਸਿੰਘ ਸਮੇਤ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ
- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
- ਸ਼ਹੀਦਾਂ ਨੂੰ ਦਿੱਤੀ ਜਾ ਰਹੀ ਹੈ ਸ਼ਰਧਾਂਜਲੀ
- ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ- ਕਾਂਗਰਸ ਨੇ ਰਾਜਪਾਲ ਦਾ ਭਾਸ਼ਣ ਰੋਕ ਕੇ ਸਦਨ ਦਾ ਅਪਮਾਨ ਕੀਤਾ
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸ ਨੇ ਰਾਜਪਾਲ ਦਾ ਭਾਸ਼ਣ ਰੋਕ ਕੇ ਸਦਨ ਦਾ ਅਪਮਾਨ ਕੀਤਾ ਹੈ। ਕਾਂਗਰਸ ਨੇ ਇਹ ਸਭ ਕੁਝ ਪ੍ਰਸਿੱਧੀ ਹਾਸਲ ਕਰਨ ਲਈ ਕੀਤਾ ਹੈ। ਕਾਂਗਰਸ ਨੇਤਾਵਾਂ ਨੂੰ ਰਾਜਪਾਲ ਦਾ ਭਾਸ਼ਣ ਸੁਣਨਾ ਚਾਹੀਦਾ ਸੀ। ਜਦਕਿ ਚੌਥੀ ਤਰੀਕ ਨੂੰ ਆਪਣੇ ਵਿਚਾਰ ਪੇਸ਼ ਕਰਨੇ ਚਾਹੀਦੇ ਹਨ। ਕਾਂਗਰਸ ਨੇ ਲੋਕਤੰਤਰ ਦਾ ਅਪਮਾਨ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸ਼ੁਭਕਰਨ ਦੀ ਮੌਤ ਦੇ ਮਾਮਲੇ 'ਚ ਜ਼ੀਰੋ ਐਫਆਈਆਰ ਦਰਜ ਕਰਨ 'ਤੇ ਸਵਾਲ ਉਠਾਉਣ ਵਾਲਿਆਂ ਨੂੰ ਮੈਂ ਦੱਸਣਾ ਚਾਹੁੰਦਾ ਹਾਂ ਕਿ ਇਸ ਮਾਮਲੇ ਦੀ ਹੁਣ ਜਾਂਚ ਕੀਤੀ ਜਾਵੇਗੀ। ਪੁਲਿਸ ਸਾਰੇ ਤੱਥਾਂ ਦੀ ਜਾਂਚ ਕਰੇਗੀ। ਅਦਾਲਤ 'ਚ ਚਲਾਨ ਪੇਸ਼ ਹੋਣ 'ਤੇ ਸਭ ਕੁਝ ਸਪੱਸ਼ਟ ਹੋ ਜਾਵੇਗਾ। ਜਦੋਂ 2 ਵਜੇ ਸ਼ਰਧਾਂਜਲੀ ਸਮਾਗਮ ਹੋਵੇਗਾ। ਸ਼ੁਭਕਰਨ ਨੂੰ ਸ਼ਰਧਾਂਜਲੀ ਦੇਣ ਦਾ ਵੀ ਫੈਸਲਾ ਕੀਤਾ ਗਿਆ।
- ਬਜਟ ਸੈਸ਼ਨ ਦੀ ਕਾਰਵਾਈ 2 ਵਜੇ ਤਕ ਮੁਲਤਵੀ
- ਰਾਜਪਾਲ ਦੇ ਸੰਬੋਧਨ ਦੌਰਾਨ ਕਾਂਗਰਸੀਆਂ ਨੇ ਕੀਤਾ ਹੰਗਾਮਾ
- ਕਾਂਗਰਸ ਵਿਧਾਇਕ ਕਿਸਾਨਾਂ ਦੇ ਸਮਰਥਨ ਵਿੱਚ ਪੋਸਟਰ ਲੈ ਕੇ ਵਿਧਾਨ ਸਭਾ ਦੇ ਬਾਹਰ ਪਹੁੰਚੇ
- ਰਾਜਪਾਲ ਨੇ ਕਾਂਗਰਸੀ ਵਿਧਾਇਕਾਂ ਨੂੰ ਰਾਜਪਾਲ ਦੇ ਸੰਬੋਧਨ ਤੋਂ ਬਾਅਦ ਇਹ ਮੁੱਦਾ ਉਠਾਉਣ ਲਈ ਕਿਹਾ- ਪਰ ਕਾਂਗਰਸੀ ਵਿਧਾਇਕ ਇਸ ਮੰਗ 'ਤੇ ਅੜੇ ਹਨ
- ਕਾਂਗਰਸ ਕਿਸਾਨਾਂ ਦੇ ਮੁੱਦੇ 'ਤੇ ਗੱਲ ਕਰਨਾ ਚਾਹੁੰਦੀ ਹੈ
- ਕਿਸਾਨ ਦੀ ਮੌਤ ਮਾਮਲੇ ਵਿੱਚ ਹਰਿਆਣਾ ਦੇ ਗ੍ਰਹਿ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰਦੇ ਹੋਏ ਕਾਂਗਰਸੀ ਵਿਧਾਇਕ
- ਸਦਨ ਵਿੱਚ ਕਾਂਗਰਸੀ ਵਿਧਾਇਕਾਂ ਵੱਲੋਂ ਕੀਤੀ ਗਈ ਨਾਅਰੇਬਾਜ਼ੀ
- ਰਾਜਪਾਲ ਦੇ ਸੰਬੋਧਨ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਵਿਧਾਇਕ
ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਦੱਸ ਦਈਏ ਕਿ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ ਬਾਅਦ ਦੁਪਹਿਰ 2 ਵਜੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ 4 ਮਾਰਚ ਨੂੰ ਰਾਜਪਾਲ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਬਹਿਸ ਹੋਵੇਗੀ। 5 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ ਜਦਕਿ 6 ਮਾਰਚ ਨੂੰ ਬਜਟ ਅਤੇ ਹੋਰ ਵਿਧਾਨਕ ਕੰਮਾਂ 'ਤੇ ਬਹਿਸ ਹੋਵੇਗੀ।