ਪੰਜਾਬ

punjab

ETV Bharat / state

ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ: ਜਾਣੋ ਕਦੋਂ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ, ਆਖਿਰੀ ਮਿਤੀ ਤੇ ਹੋਰ ਸੱਭ ਕੁੱਝ - PUNJAB BY POLL

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ। ਜਾਣੋ ਡਿਟੇਲ।

Assembly Elections in Four Districts
ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਪ੍ਰੋਗਰਾਮ ਜਾਰੀ (Etv Bharat)

By ETV Bharat Punjabi Team

Published : Oct 17, 2024, 7:21 PM IST

ਚੰਡੀਗੜ੍ਹ: ਪੰਜਾਬ ਵਿੱਚ ਇਕ ਵਾਰ ਫਿਰ ਤੋਂ ਜ਼ਿਮਨੀ ਚੋਣਾਂ ਦਾ ਬਿਗੁਲ ਵਜ ਚੁੱਕਾ ਹੈ। ਇਸ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਪ੍ਰੋਗਰਾਮ ਵੀ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 18 ਅਕਤੂਬਰ, 2024 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ।

ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਵੋਟਿੰਗ

ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਜ਼ਿਮਨੀ ਚੋਣ ਮੁਕੰਮਲ ਹੋਣ ਦੀ ਆਖਰੀ ਮਿਤੀ 25 ਨੰਵਬਰ (ਸੋਮਵਾਰ) ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

ਕਿਵੇਂ ਕਰੀਏ ਨਾਮਜ਼ਦਗੀ ਪੱਤਰ ਦਾਖਲ

ਸਿਬਿਨ ਸੀ ਨੇ ਦੱਸਿਆ ਕਿ 18 ਅਕਤੂਬਰ 2024 ਤੋਂ 25 ਅਕਤੂਬਰ, 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਸਬੰਧਿਤ ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ ਨਾਮਜ਼ਦਗੀ ਪੱਤਰ ਫਾਰਮ 2B ਵਿੱਚ ਭਰੇ ਜਾਣੇ ਹਨ। ਜ਼ਿਕਰਯੋਗ ਹੈ ਕਿ ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮੈਟ ਵਿੱਚ ਹੋਣ।

4 ਜ਼ਿਲ੍ਹਿਆ ਵਿੱਚ ਚੋਣ ਜ਼ਾਬਦਾ ਲਾਗੂ

ਉਨ੍ਹਾਂ ਕਿਹਾ ਕਿ ਤੀਜੇ ਸ਼ਨੀਵਾਰ ਯਾਨੀ 19 ਅਕਤੂਬਰ, 2024 ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 19 ਅਕਤੂਬਰ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 20 ਅਕਤੂਬਰ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਕਤੂਬਰ, 2024 (ਮੰਗਲਵਾਰ) ਨੂੰ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 25 ਨਵੰਬਰ, 2024 ਤੱਕ ਲਾਗੂ ਰਹੇਗਾ।

ABOUT THE AUTHOR

...view details