ਪੰਜਾਬ

punjab

ETV Bharat / state

ਭਾਜਪਾ ਦਾ ਪੰਜਾਬ 'ਚ ਕੋਈ ਅਧਾਰ ਨਹੀਂ : ਵਿਜੈਇੰਦਰ ਸਿੰਗਲਾ

ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਬਿਆਨਬਾਜ਼ੀਆਂ ਦਾ ਦੌਰ ਜਾਰੀ ਹੈ। ਕਾਂਗਰਸੀ ਲੀਡਰ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ।

ਪੰਜਾਬ ਜ਼ਿਮਨੀ ਚੋਣਾਂ
ਪੰਜਾਬ ਜ਼ਿਮਨੀ ਚੋਣਾਂ (ETV BHARAT)

By ETV Bharat Punjabi Team

Published : 4 hours ago

ਬਰਨਾਲਾ:ਬਰਨਾਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਉਪਰ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਵਿਜੈਇੰਦਰ ਸਿੰਗਲਾ ਵਲੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਭਾਜਪਾ ਦਾ ਪੰਜਾਬ ’ਚ ਕੋਈ ਅਧਾਰ ਨਹੀਂ ਤੇ ਪੰਜਾਬ ਨਾਲ ਕੀਤੇ ਧੋਖੇ ਤੋਂ ਬਾਅਦ ਤੀਜਾ ਬਦਲ ਵੀ ਪੰਜਾਬੀਆਂ ਦਾ ਵਿਸ਼ਵਾਸ ਗੁਆ ਚੁੱਕਿਆ ਹੈ।

ਭਾਜਪਾ ਨੂੰ ਨਕਾਰ ਚੁੱਕੇ ਪੰਜਾਬੀ

ਉਹਨਾਂ ਕਿਹਾ ਕਿ ਭਾਜਪਾ ਦੇਸ਼ ਤੋਂ ਕਾਂਗਰਸ ਮੁਕਤ ਦਾ ਨਾਅਰਾ ਦੇ ਰਹੀ ਹੈ, ਪਰ ਚੰਗਾ ਹੁੰਦਾ ਕਿ ਭਾਜਪਾ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ, ਬੇਰੋਜ਼ਗਾਰੀ ਤੇ ਮਹਿੰਗਾਈ ਤੋਂ ਮੁਕਤ ਕਰਨ ਦੀ ਗੱਲ ਕਰਦੀ। ਅਸਲ 'ਚ ਭਾਜਪਾ ਚਾਹੁੰਦੀ ਹੈ ਕਿ ਉਹ ਇਕੱਲੀ ਹੀ ਪੂਰੇ ਦੇਸ਼ 'ਚ ਰਹੇ, ਪਰ ਦੇਸ਼ ਵਾਸੀ ਇਸ ਨੂੰ ਬਾਹਰ ਦਾ ਰਸਤਾ ਦਿਖਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਝਵਾਨ ਹਨ ਤੇ ਭਾਜਪਾ ਨੂੰ ਹਮੇਸ਼ਾ ਲਈ ਨਕਾਰ ਚੁੱਕੇ ਹਨ।

ਕਿਸਾਨੀ ਸੰਘਰਸ਼ ਸਮੇਂ ਕਿਸਾਨਾਂ ਨੂੰ ਕੀਤਾ ਪਰੇਸ਼ਾਨ

ਸਿੰਗਲਾ ਨੇ ਕਿਹਾ ਕਿ ਭਾਜਪਾ ਨੇ ਕਿਸਾਨੀ ਸੰਘਰਸ਼ ਸਮੇਂ ਸਾਡੇ ਕਿਸਾਨਾਂ ਨੂੰ ਜਾਣਬੁੱਝ ਕੇ ਪਰੇਸ਼ਾਨ ਕੀਤਾ, ਜਿਸ ਕਰਕੇ ਉਹ ਗਰਮੀ-ਸਰਦੀ ਸਮੇਤ ਹਰ ਤਰ੍ਹਾਂ ਦੇ ਚੁਣੌਤੀਪੂਰਨ ਮੌਸਮ ’ਚ ਇੱਕ ਸਾਲ ਤੋਂ ਵੱਧ ਸਮੇਂ ਤੱਕ ਦਿੱਲੀ ਦੀਆਂ ਸਰਹੱਦਾਂ ’ਤੇ ਬੈਠਣ ਲਈ ਮਜਬੂਰ ਹੋਏ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਭਾਜਪਾ ਆਗੂਆਂ ਦਾ ਮੂੰਹ ਵੇਖਣਾ ਵੀ ਪਸੰਦ ਨਹੀਂ ਕਰ ਰਹੇ। ਮੋਦੀ ਸਰਕਾਰ ਆਪਣੇ ਕੁਝ ਆਦਮੀਆਂ ਨੂੰ ਹੋਰ ਅਮੀਰ ਕਰ ਰਹੀ ਹੈ ਤੇ ਗਰੀਬ ਨੂੰ ਹੋਰ ਗਰੀਬ ਕਰ ਰਹੀ ਹੈ। ਗਰੀਬਾਂ ਲਈ ਕੋਈ ਵੀ ਸਕੀਮ ਨਹੀਂ ਬਣਾ ਸਕੀ। ਮਹਿੰਗਾਈ ਦੇ ਚੱਲਦਿਆਂ ਲੋਕਾਂ ਦਾ ਜੀਵਨ ਨਰਕ ਬਣ ਗਿਆ ਹੈ।

ਕਾਂਗਰਸ ਨੇ ਹਮੇਸ਼ਾ ਲੋਕਾਂ ਦੀ ਬਾਂਹ ਫੜੀ

ਇਸ ਮੌਕੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਲੋਕਾਂ ਦੀ ਬਾਂਹ ਫੜ੍ਹੀ ਹੈ। ਕਾਂਗਰਸ ਸਰਕਾਰ ਸਮੇਂ ਹੋਏ ਵਿਕਾਸ ਕਾਰਜ਼ਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਵਾਇਆ ਕਿ ਜੇਕਰ ਉਹ ਮੈਨੂੰ ਵੱਡੀ ਲੀਡ ਨਾਲ ਜਿਤਾਕੇ ਵਿਧਾਨ ਸਭਾ ਭੇਜਦੇ ਹਨ ਤਾਂ ਮੈਂ ਉਨ੍ਹਾਂ ਦੇ ਹੱਕਾਂ ਦੀ ਅਵਾਜ਼ ਬੁਲੰਦ ਕਰਾਂਗਾ ਤੇ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ABOUT THE AUTHOR

...view details