ਲੁਧਿਆਣਾ:ਪੰਜਾਬ ਦੇ ਨਵੇਂ ਬਣੇ ਮੰਤਰੀ ਡਾ. ਰਵਜੋਤ ਸਿੰਘ ਲੁਧਿਆਣਾ ਪਹੁੰਚੇ ਹਨ ਜਿਨਾਂ ਵੱਲੋਂ ਸਥਾਨਕ ਵਿਧਾਇਕਾਂ ਦੇ ਨਾਲ ਇੱਕ ਅਹਿਮ ਬੈਠਕ ਕੀਤੀ ਗਈ ਹੈ। ਬੈਠਕ ਤੋਂ ਪਹਿਲਾਂ ਉਨ੍ਹਾਂ ਦੇ ਲੁਧਿਆਣਾ ਪਹੁੰਚਣ 'ਤੇ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ ਅਤੇ ਗਾਰਡ ਆਫ ਓਨਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਮੰਤਰੀ ਡਾ. ਰਵਜੋਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਾਲੇ ਉਨ੍ਹਾਂ ਨੂੰ ਮਹਿਕਮਾ ਸੰਭਾਲੇ ਥੋੜਾ ਹੀ ਸਮਾਂ ਹੋਇਆ ਹੈ, ਪਰ ਆਉਣ ਵਾਲੇ ਦਿਨਾਂ ਦੇ ਵਿੱਚ ਜੋ ਵੀ ਸਮੱਸਿਆਵਾਂ ਹਨ, ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।
ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਪਹੁੰਚੇ ਡਾ. ਰਵਜੋਤ ਸਿੰਘ (ETV Bharat (ਪੱਤਰਕਾਰ , ਲੁਧਿਆਣਾ)) ਵਿਰੋਧੀ ਪਾਰਟੀਆਂ ਦਾ ਕੰਮ ਹੀ ਇਲਜ਼ਾਮ ਲਾਉਣਾ
ਉੱਥੇ ਹੀ ਨਿਗਮ ਚੋਣਾਂ ਨੂੰ ਲੈ ਕੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਾਡੀ ਪੂਰੀ ਤਿਆਰੀ ਹੈ ਪਰ ਮਸਲਾ ਹਾਈਕੋਰਟ ਦੇ ਵਿੱਚ ਰੁਕਿਆ ਹੋਇਆ ਸੀ ਅਤੇ ਹੁਣ ਹਾਈਕੋਰਟ ਵੱਲੋਂ ਫੈਸਲਾ ਆਉਣ ਤੋਂ ਬਾਅਦ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਤਿਆਰ ਹਨ, ਪਰ ਵਿਰੋਧੀ ਪਾਰਟੀਆਂ ਦਾ ਕੰਮ ਹੀ ਇਲਜ਼ਾਮ ਲਾਉਣਾ ਹੈ। ਉੱਥੇ ਹੀ ਅਧੂਰੇ ਪਏ ਪ੍ਰੋਜੈਕਟਾਂ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਜਲਦ ਹੀ ਪੂਰੇ ਕੀਤੇ ਜਾਣਗੇ।
ਜਲਦ ਹੀ ਜਿਹੜੇ ਰੁਕੇ ਹੋਏ ਕੰਮਾਂ ਨੂੰ ਪੂਰਾ ਕੀਤਾ ਜਾਵੇਗਾ
ਬੁੱਢੇ ਨਾਲੇ ਨੂੰ ਲੈ ਕੇ ਵੀ ਮੰਤਰੀ ਡਾ. ਰਵਜੋਤ ਸਿੰਘ ਨੇ ਪ੍ਰਤੀਕ੍ਰਿਆ ਦਿੰਦੇ ਹੋਇਆ ਕਿਹਾ ਕਿ ਬੁੱਢੇ ਨਾਲੇ ਦਾ ਮੁੱਦਾ ਵੀ ਵੱਡਾ ਹੋਇਆ ਅਸੀਂ ਉਸ ਦਾ ਵੀ ਹੱਲ ਕਰਾਵਾਂਗੇ ਹਾਲਾਂਕਿ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਤੁਹਾਡੇ ਆਪਣੇ ਹੀ ਵਿਧਾਇਕ ਉਸ ਦੀ ਵਿਜੀਲੈਂਸ ਜਾਂਚ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕੁਝ ਵੀ ਖਾਮੀਆਂ ਪਾਈਆਂ ਗਈਆਂ ਤਾਂ ਅਸੀਂ ਇਸ ਦੀ ਵਿਜੀਲੈਂਸ ਜਾਂਚ ਵੀ ਜਰੂਰ ਕਰਾਵਾਂਗੇ। ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਅਸੀਂ ਮਹਿਕਮਾ ਸੰਭਾਲਿਆ ਹੈ ਅੱਜ ਉਨ੍ਹਾਂ ਦੀ ਸਥਾਨਕ ਵਿਧਾਇਕਾਂ ਦੇ ਨਾਲ ਬੈਠਕ ਵੀ ਹੈ ਅਤੇ ਜਲਦ ਹੀ ਜਿਹੜੇ ਰੁਕੇ ਹੋਏ ਕੰਮ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ।