ਨਵੀਂ ਦਿੱਲੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਅਪੋਲੋ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੇਟ ਦੀ ਇਨਫੈਕਸ਼ਨ ਹੈ। ਫਿਲਹਾਲ ਉਨ੍ਹਾਂ ਦੀ ਸਿਹਤ ਨਾਰਮਲ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਜਹਾਜ਼ ਤੋਂ ਉਤਰਦੇ ਸਮੇਂ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਬਾਅਦ ਵਿੱਚ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਕੇਜਰੀਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਦੱਖਣੀ ਦਿੱਲੀ ਦੇ ਅਪੋਲੋ ਹਸਪਤਾਲ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਗਵੰਤ ਮਾਨ ਨੂੰ ਮੰਗਲਵਾਰ ਰਾਤ 9 ਵਜੇ ਹਸਪਤਾਲ ਲਿਆਂਦਾ ਗਿਆ। ਜਾਂਚ ਤੋਂ ਬਾਅਦ ਉਨ੍ਹਾਂ ਨੂੰ ਇਕ ਨਿੱਜੀ ਕਮਰੇ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਇਲਾਜ ਚੱਲ ਰਿਹਾ ਹੈ। ਫਿਲਹਾਲ ਭਗਵੰਤ ਮਾਨ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਸਪਤਾਲ ਜਾ ਕੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਵੀ ਪੁੱਛਿਆ।