ਪੰਜਾਬ

punjab

ETV Bharat / state

ਪੰਜਾਬ DGP ਦੀ ਅਫ਼ਸਰਾਂ ਨੂੰ ਹਦਾਇਤ, ਸਵੇਰੇ 11 ਤੋਂ 1 ਵਿਜੇ ਤੱਕ ਦਫ਼ਤਰਾਂ 'ਚ ਬੈਠਣ, ਜਾਣੋਂ ਕਿਉਂ - New Orders For Punjab Police

Punjab DGP Meeting: ਪੰਜਾਬ ਦੇ DGP ਗੌਰਵ ਯਾਦਵ ਨੇ ਪੁਲਿਸ ਦੇ ਐਸਐਚਓ ਤੋਂ ਲੈਕੇ ਉੱਚ ਲੈਵਲ ਦੇ ਅਫ਼ਸਰਾਂ ਨੂੰ ਸਖ਼ਤ ਹਦਾਇਤ ਕੀਤੀ ਹੈ। ਜਿਸ 'ਚ ਉਨ੍ਹਾਂ ਨਿਰਦੇਸ਼ ਦਿੱਤੇ ਹਨ ਕਿ ਸਵੇਰੇ 11 ਵਜੇ ਤੋਂ 11 ਵਜੇ ਤੱਕ ਦੋ ਘੰਟੇ ਦਫ਼ਤਰ 'ਚ ਬੈਠਣਾ ਯਕੀਨੀ ਬਣਾਇਆ ਜਾਵੇ।

New Orders For Punjab Police
New Orders For Punjab Police (ETV BHARAT)

By ETV Bharat Punjabi Team

Published : Jun 9, 2024, 12:32 PM IST

ਚੰਡੀਗੜ੍ਹ: ਪੰਜਾਬ ਦੇ ਲੋਕਾਂ ਦੀ ਸਹੂਲਤ ਲਈ ਪੁਲਿਸ ਨੇ ਵੱਡਾ ਫੈਸਲਾ ਲਿਆ ਹੈ, ਜਿਸ ਦੇ ਚੱਲਦੇ ਐਸਐਚਓ ਤੋਂ ਲੈ ਕੇ ਸੀਨੀਅਰ ਅਧਿਕਾਰੀ ਹੁਣ ਰੋਜ਼ਾਨਾ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣਗੇ। ਇਸ ਉਪਰਾਲੇ ਦੇ ਆਧਾਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਇਸ ਸਬੰਧੀ ਹੁਕਮ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ: ਲੋਕਾਂ ਵੱਲੋਂ ਆ ਰਹੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਡੀਜੀਪੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਹ ਹੁਕਮ ਏਡੀਜੀਪੀ/ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀ, ਸਬ-ਡਵੀਜ਼ਨਲ ਡੀਐਸਪੀ ਅਤੇ ਸਾਰੀਆਂ ਰੇਂਜਾਂ ਦੇ ਐਸਐਚਓ ਉੱਤੇ ਲਾਗੂ ਹੋਣਗੇ। ਹੁਕਮ ਸਾਰੇ ਕੰਮਕਾਜੀ ਦਿਨਾਂ 'ਤੇ ਲਾਗੂ ਹੋਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪੁਲਿਸ ਦਾ ਵੀ ਫਰਜ਼ ਹੈ। ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।

ਚੰਡੀਗੜ੍ਹ ਹੈੱਡਕੁਆਰਟਰ ਵਿੱਚ ਵੀ ਲਾਗੂ ਹੋਣਗੇ ਹੁਕਮ:ਉਪਰੋਕਤ ਪੁਲਿਸ ਦੇ ਹੁਕਮ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਰਟਰ 'ਤੇ ਵੀ ਲਾਗੂ ਹੋਣਗੇ। ਸਪੈਸ਼ਲ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਪੁਲਿਸ ਹੈੱਡਕੁਆਰਟਰ ਵਿਖੇ ਨਿਰਧਾਰਤ ਸਮੇਂ ਅੰਦਰ ਲੋਕਾਂ ਨੂੰ ਮਿਲਣਾ ਹੋਵੇਗਾ। ਡੀਜੀਪੀ ਨੇ ਸਪੱਸ਼ਟ ਕੀਤਾ ਹੈ ਕਿ ਸਾਰਿਆਂ ਨੂੰ ਉਪਰੋਕਤ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ। ਪੁਲਿਸ ਵੱਲੋਂ ਨਾਗਰਿਕਾਂ ਤੱਕ ਪਹੁੰਚ ਕਰਨ ਲਈ ਇਹ ਇੱਕ ਵੱਡਾ ਕਦਮ ਹੈ। ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਇਹ ਯਤਨ ਜਾਰੀ ਰਹਿਣਗੇ।

ਸੀਐਮ ਨਾਲ ਮੀਟਿੰਗ ਤੋਂ ਬਾਅਦ ਆਏ ਹੁਕਮ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਦੌਰਾਨ ਪੂਰੇ ਸੂਬੇ ਦਾ ਦੌਰਾ ਕੀਤਾ ਸੀ। ਹਰ ਵਿਧਾਨ ਸਭਾ ਹਲਕੇ ਅਤੇ ਪਿੰਡ ਵਿਚ ਉਹ ਪਹੁੰਚੇ ਸੀ। ਇਸ ਦੌਰਾਨ ਮੁੱਖ ਮੰਤਰੀ ਨੂੰ ਕਈ ਸੁਝਾਅ ਅਤੇ ਸ਼ਿਕਾਇਤਾਂ ਮਿਲੀਆਂ ਸਨ। ਜਿਵੇਂ ਹੀ ਚੋਣ ਨਤੀਜੇ ਆਏ, ਇਸ ਤੋਂ ਬਾਅਦ ਮੁੱਖ ਮੰਤਰੀ ਨੇ ਡੀਜੀਪੀ ਗੌਰਵ ਯਾਦਵ ਨਾਲ ਆਪਣੀ ਰਿਹਾਇਸ਼ 'ਤੇ ਮੀਟਿੰਗ ਵੀ ਕੀਤੀ।

ਮੁੱਖ ਮੰਤਰੀ ਨੂੰ ਲੋਕਾਂ ਤੋਂ ਮਿਲੇ ਸੁਝਾਅ ਤੇ ਸ਼ਿਕਾਇਤਾਂ:ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਸ ਤੋਂ ਬਾਅਦ ਹੀ ਇਸ ਦਿਸ਼ਾ ਵਿਚ ਇਹ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਲੋਕਾਂ ਤੋਂ ਜੋ ਵੀ ਫੀਡਬੈਕ ਮਿਲਿਆ ਹੈ। ਇਸ ਨੂੰ ਹਰ ਹਾਲਤ ਵਿੱਚ ਲਾਗੂ ਕੀਤਾ ਜਾਵੇਗਾ। ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਵੀ ਚੋਣਾਂ 'ਚ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ ਸੀ।

ABOUT THE AUTHOR

...view details