ਲੁਧਿਆਣਾ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਲੁਧਿਆਣਾ ਵਿਖੇ ਪਹੁੰਚ ਕੇ ਮੈਰੀਟੋਰੀਅਸ ਸਕੂਲਾਂ ਦੇ ਕਰੀਬ 700 ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕੇ ਮੈਰੀਟੋਰੀਅਸ ਸਕੂਲਾਂ ਦੇ ਵਿਆਰਥੀਆਂ ਨੂੰ ਆਤਮਵਿਸ਼ਵਾਸ ਦੇਣ ਲਈ, ਚੋਟੀ ਦੇ ਟ੍ਰੇਨਰ ਤੋਂ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 15 ਅਗਸਤ ਤੱਕ 27 ਹੋਰ ਸਕੂਲ ਆਫ਼ ਐਮੀਨੈਂਸ ਤਿਆਰ ਹੋ ਜਾਣਗੇ ਜਿਨ੍ਹਾਂ ਨੂੰ ਅਜ਼ਾਦੀ ਦਿਹਾੜੇ ਮੌਕੇ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਾਲ 14000 ਦੇ ਕਰੀਬ ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ।
'ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਬਦਲ ਕੇ ਉਨ੍ਹਾਂ ਨੂੰ ਬਿਹਤਰ ਬਣਾਇਆ':ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਬਦਲ ਕੇ ਉਨ੍ਹਾਂ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਬੱਚਿਆਂ ਲਈ ਵੀ ਸਕੂਲ ਬੇਹਤਰ ਬਣਾਏ ਜਾ ਰਹੇ ਹਨ, ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ ਪ੍ਰਾਇਮਰੀ ਸਕੂਲਾਂ ਦੇ ਹੈਡਮਾਸਟਰ ਫ਼ਿੰਨਲੈਂਡ ਜਾ ਕੇ ਸਿੱਖਿਆ ਹਾਸਿਲ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੋਂ ਬਰਸਾਤ ਦੇ ਮੌਸਮ ਸਬੰਧੀ ਰਿਪੋਰਟਾਂ ਮੰਗ ਲਈਆਂ ਹਨ। 1200 ਸਕੂਲ ਅਜਿਹੇ ਹਨ ਜਿੱਥੇ ਹਾਲਤ ਥੋੜੀ ਖਰਾਬ ਸੀ ਪਰ ਅਸੀਂ ਇਸ ਨੂੰ ਸੁਧਾਰ ਰਹੇ ਹਾਂ।