ਹੈਦਰਾਵਾਦ ਡੈਸਕ: ਪੰਜਾਬ ਦੇ ਲੋਕ ਖ਼ਾਸ ਕਰਕੇ ਕਿਸਾਨ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਹਿਮਾਚਲ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਤੋਂ ਨਾਰਾਜ਼ ਹਨ। ਇਸ ਦਾ ਕਾਰਨ ਕੰਗਨਾ ਵੱਲੋਂ ਕਿਸਾਨਾਂ ਖ਼ਿਲਾਫ਼ ਦਿੱਤਾ ਗਿਆ ਵਿਵਾਦਤ ਬਿਆਨ ਹੈ। ਕੰਗਨਾ ਦੇ ਕਿਸਾਨਾਂ ਖ਼ਿਲਾਫ਼ ਬਿਆਨ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਹਮਲਾ ਬੋਲਿਆ ਗਿਆ ਹੈ।
ਕੰਗਨਾ ਦਾ ਕਰਵਾਇਆ ਜਾਵੇ ਕਿਸੇ ਚੰਗੇ ਹਸਪਤਾਲ ਚੋਂ ਇਲਾਜ:ਹੁਣ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕੰਗਨਾ ਨੂੰ ਖ਼ਰੀਆਂ-ਖ਼ਰੀਆਂ ਸੁਣਾ ਦਿੱਤੀਆਂ ਹਨ। ਹਰਪਾਲ ਚੀਮਾ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਇਲਾਜ ਦੀ ਲੋੜ ਹੈ। ਚੀਮਾ ਨੇ ਕਿਹਾ ਕਿ ਕੰਗਣਾ ਬਾਰੇ ਮੇਰਾ ਸੁਝਾਅ ਹੈ ਕਿ ਉਸ ਦੀ ਪਾਰਟੀ (BJP) ਪ੍ਰਧਾਨ ਉਸ ਨੂੰ ਕਿਸੇ ਚੰਗੇ ਹਸਪਤਾਲ ਵਿੱਚ ਭੇਜਣ, ਤਾਂ ਜੋ ਕੰਗਨਾ ਦਾ ਉੱਥੇ ਚੰਗਾ ਇਲਾਜ ਹੋ ਸਕੇ ਕਿਉਂਕਿ ਕੰਗਨਾ ਕਦੇ ਦੇਸ਼ ਦੇ ਕਿਸਾਨਾਂ ਦੇ ਖਿਲਾਫ਼ ਅਤੇ ਕਦੇ ਕਿਸੇ ਖ਼ਾਸ ਵਰਗ ਦੇ ਖ਼ਿਲਾਫ਼ ਬੋਲ ਕੇ ਦੇਸ਼ ਦਾ ਭਾਈਚਾਰਾ ਖ਼ਰਾਬ ਕਰ ਰਹੀ ਹੈ। ਉਸ ਦਾ ਤੁਰੰਤ ਕਿਸੇ ਚੰਗੇ ਹਸਪਤਾਲ ਵਿੱਚ ਇਲਾਜ ਕਰਵਾਉਣਾ ਚਾਹੀਦਾ ਹੈ।
- ਕੰਗਨਾ ਰਣੌਤ ਬਾਰੇ ਕੀ ਬੋਲ ਪਏ ਸਿਮਰਨਜੀਤ ਮਾਨ: ਬੋਲੇ- ਕੰਗਨਾ ਨੂੰ ਰੇਪ ਦਾ ਕਾਫ਼ੀ ਤਜ਼ਰਬਾ, ਤੁਸੀਂ ਉਸ ਤੋਂ ਪੁੱਛ ਸਕਦੇ ਹੋ ਕਿਵੇਂ ਹੁੰਦਾ ਹੈ ਬਲਾਤਕਾਰ - Simranjit Maan controversy
- ਕੌਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ? ਕਿਹੜੀ ਉਮਰ 'ਚ ਖੇਡੀ ਸਿਆਸਤ ਦੀ ਪਹਿਲੀ ਬਾਜ਼ੀ? - who is balwinder singh bhundar
- ਬਲਵਿੰਦਰ ਸਿੰਘ ਭੂੰਦੜ ਹੋਣਗੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ, ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ - Bhunder working president SAD