ਪੰਜਾਬ

punjab

ETV Bharat / state

ਬੱਚਿਆਂ ਤੇ ਸਰਕਾਰੀ ਮੁਲਾਜ਼ਮਾਂ ਨੂੰ ਇਸ ਮਹੀਨੇ ਛੁੱਟੀਆਂ ਹੀ ਛੁੱਟੀਆਂ, ਚੈਕ ਕਰੋ ਲਿਸਟ

ਪੰਚਾਇਤੀ ਚੋਣਾਂ ਨੂੰ ਲੈ ਕੇ 15 ਅਕਤੂਬਰ ਨੂੰ ਸਰਕਾਰ ਵਲੋਂ ਛੁੱਟੀ ਐਲਾਨੀ ਗਈ ਹੈ। ਤਿਉਹਾਰਾਂ ਕਰਕੇ ਵੀ ਇਹ ਮਹੀਨਾ ਛੁੱਟੀਆਂ ਭਰਿਆ ਹੈ, ਚੈਕ ਕਰੋ ਲਿਸਟ।

By ETV Bharat Punjabi Team

Published : 5 hours ago

Holiday Declare In Punjab
ਪੰਜਾਬ ਵਿੱਚ ਪੰਚਾਇਤੀ ਚੋਣਾਂ (Etv Bharat)

ਚੰਡੀਗੜ੍ਹ :ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ, ਸਕੂਲਾਂ-ਕਾਲਜਾਂ ਅਤੇ ਹੋਰ ਸਰਕਾਰੀ ਸ਼ਾਖਾਵਾਂ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਲਈ ਪੰਜਾਬ ਭਰ ਵਿੱਚ ਵੋਟਿੰਗ ਹੋਵੇਗੀ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਸਰਕਾਰ ਨੇ ਪੁਲਿਸ ਵਿਭਾਗ ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ ਵਿੱਚ ਪੰਚਾਇਤੀ ਚੋਣਾਂ (Etv Bharat)

ਇਸ ਮਹੀਨੇ ਛੁੱਟੀਆਂ ਹੀ ਛੁੱਟੀਆਂ

ਦੱਸ ਦਈਏ ਕਿ ਇਸ ਮਹੀਨੇ ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਇਲਾਵਾ, ਹੋਰ ਛੁੱਟੀਆਂ ਦੀ ਲਿਸਟ ਵੀ ਤਿਆਰ ਹੈ। ਜਦੋ ਖਾਸ ਕਰ ਸਕੂਲਾਂ ਤੇ ਬੈਂਕਾਂ ਜਾਂ ਹੋਰ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਹੋਵੇਗੀ। ਜਾਣੋ ਕਦੋ-ਕਦੋ ਹਨ ਛੁੱਟੀਆਂ, ਚੈਕ ਕਰੋ ਲਿਸਟ -

ਪੰਜਾਬ ਵਿੱਚ ਪੰਚਾਇਤੀ ਚੋਣਾਂ (Etv Bharat)
ਤਰੀਕ ਤਿਉਹਾਰ
10 ਅਕਤੂਬਰ ਮਹਾ ਸਪਤਮੀ
11 ਅਕਤੂਬਰ ਮਹਾ ਅਸ਼ਟਮੀ
12 ਅਕਤੂਬਰ ਮਹਾ ਨਵਮੀ
13 ਅਕਤੂਬਰ ਦੁਸਹਿਰਾ
15 ਅਕਤੂਬਰ ਪੰਚਾਇਤੀ ਚੋਣਾਂ ਲਈ ਵੋਟਿੰਗ
17 ਅਕਤੂਬਰ ਵਾਲਮੀਕਿ ਜਯੰਤੀ
31 ਅਕਤੂਬਰ ਛੋਟੀ ਦੀਵਾਲੀ

ਇਸ ਤੋਂ ਇਲਾਵਾ ਉਨ੍ਹਾਂ ਸਕੂਲਾਂ ਲਈ ਅੱਠ ਛੁੱਟੀਆਂ ਨਿਸ਼ਚਿਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀਆਂ ਹੁੰਦੀਆਂ ਹਨ। ਇਸ ਮਹੀਨੇ ਅਕਤੂਬਰ 'ਚ ਚਾਰ ਸ਼ਨੀਵਾਰ ਅਤੇ ਚਾਰ ਐਤਵਾਰ ਹੋਣਗੇ। ਕੁਝ ਸਕੂਲਾਂ ਵਿੱਚ ਦੂਜੇ ਸ਼ਨੀਵਾਰ ਨੂੰ ਛੁੱਟੀ ਹੁੰਦੀ ਹੈ। ਜੇਕਰ ਤੁਹਾਡਾ ਸਕੂਲ ਮਹੀਨੇ ਦੇ ਦੂਜੇ ਸ਼ਨੀਵਾਰ ਨੂੰ ਵੀ ਬੰਦ ਹੁੰਦਾ ਹੈ, ਤਾਂ ਤੁਸੀਂ ਦੁਸਹਿਰੇ 'ਤੇ ਲੰਬੇ ਵੀਕਐਂਡ ਦਾ ਆਨੰਦ ਲੈ ਸਕਦੇ ਹੋ। ਕੁਝ ਸਕੂਲਾਂ ਵਿੱਚ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਛੁੱਟੀ ਜਾਂ ਅੱਧੇ ਦਿਨ ਦਾ ਪ੍ਰਬੰਧ ਹੁੰਦਾ ਹੈ।

ਪੰਜਾਬ ਵਿੱਚ ਪੰਚਾਇਤੀ ਚੋਣਾਂ (Etv Bharat)

ਪੰਚਾਇਤੀ ਚੋਣਾਂ ਤੱਕ ਪੰਜਾਬ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਪੰਜਾਬ ਪੁਲਿਸ ਨੇ 15 ਅਕਤੂਬਰ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਛੁੱਟੀ ਵਿਸ਼ੇਸ਼ ਹਾਲਾਤ ਵਿੱਚ ਹੀ ਦਿੱਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਜਿਸ ਵਿੱਚ ਚੋਣਾਂ ਹੋਣੀਆਂ ਹਨ।

ABOUT THE AUTHOR

...view details