ਪੰਜਾਬ

punjab

ETV Bharat / state

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ - MANINDERJIT SINGH BEDI

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ।

ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ
ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ (Etv Bharat)

By ETV Bharat Punjabi Team

Published : Dec 24, 2024, 7:11 PM IST

ਚੰਡੀਗੜ੍ਹ :ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ।

ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਵਧੀਕ ਐਡਵੋਕੇਟ ਜਨਰਲ ਵਜੋਂ ਨਿਭਾਅ ਰਹੇ ਸੇਵਾ

ਦੱਸ ਦਈਏ ਕਿ ਮਨਿੰਦਰਜੀਤ ਸਿੰਘ ਬੇਦੀ, ਜੋ ਇਸ ਵੇਲੇ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾਅ ਰਹੇ ਹਨ। ਉਹ ਆਪਣੀਆਂ ਮੌਜੂਦਾ ਡਿਊਟੀਆਂ ਨੂੰ ਜਾਰੀ ਰੱਖਦੇ ਹੋਏ ਇਹ ਨਵੀਆਂ ਜ਼ਿੰਮੇਵਾਰੀਆਂ ਸੰਭਾਲਣਗੇ।

ਅਰਵਿੰਦ ਕੇਜਰੀਵਾਲ ਦੇ ਕਰੀਬੀ ਨੇ ਬੇਦੀ

ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ 22 ਜੁਲਾਈ 2023 'ਚ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। ਇੱਥੇ ਜਿਕਰਯੋਗ ਹੈ ਕਿ ਐਡਵੋਕੇਟ ਬੇਦੀ ਲੰਬੇ ਸਮੇਂ ਤੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪ੍ਰੈਕਟਿਸ ਕਰ ਰਹੇ ਹਨ ਅਤੇ ਓਹਨਾਂ ਦੇ ਪਿਤਾ ਸਵ: ਇੰਦਰਜੀਤ ਸਿੰਘ ਬੇਦੀ ਵੀ ਰਾਮਪੁਰਾ ਫੂਲ ਵਿਖੇ ਵਕਾਲਤ ਕਰਦੇ ਸੀ। ਇਸ ਸਬੰਧੀ ਜਾਣਕਾਰੀ ਅਨੁਸਾਰ ਮਨਿੰਦਰਜੀਤ ਸਿੰਘ ਬੇਦੀ ਸਭ ਤੋਂ ਛੋਟੀ ਉਮਰ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਹੋਏ ਸਨ, ਜੋ ਉਨ੍ਹਾਂ ਲਈ ਬਹੁਤ ਵੱਡੀ ਪ੍ਰਾਪਤੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਵਿਚੋਂ ਇੱਕ ਮੰਨੇ ਜਾਂਦੇ ਹਨ।

ABOUT THE AUTHOR

...view details