ਚੰਡੀਗੜ੍ਹ:ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਤੋਂ ਬਾਅਦ ਐਲਾਨ ਕੀਤੀ ਗਿਆ ਕਿ ਅੱਜ ਤੋਂ ਪੈਟਰੋਲ 'ਤੇ ਟੈਕਸ 'ਚ 61 ਪੈਸੇ ਅਤੇ ਡੀਜ਼ਲ 'ਤੇ 92 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ। ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਜਿਸ ਨਾਲ ਪੰਜਾਬ ਮਹਿੰਗਾਈ ਦੀ ਮਾਰ ਹੇਠ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਸੂਬਾ ਸਰਕਾਰ ਨੇ ਪੈਟਰੋਲ, ਡੀਜ਼ਲ ਉੱਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ।
ਪੰਜਾਬ ਸਰਕਾਰ ਨੇ ਦਿੱਤਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੀਤਾ ਵਾਧੇ ਦਾ ਐਲਾਨ - Punjab Petrol Price Hike - PUNJAB PETROL PRICE HIKE
Punjab Petrol Price Hike: ਅੱਜ ਪੰਜਾਬ ਦੀ ਕੈਬਿਨਟ ਮੀਟਿੰਗ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਐਲਾਨ ਨਾਲ ਵੱਡਾ ਝਟਕਾ ਦਿੱਤਾ ਗਿਆ ਹੈ। ਐਲਾਨ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕੀਤਾ ਹੈ।
Published : Sep 5, 2024, 1:48 PM IST
|Updated : Sep 5, 2024, 3:25 PM IST
ਪੰਜਾਬ ਸਰਕਾਰ ਦਾ ਵਧੇਗਾ ਰਵੈਨਿਊ: ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿੱਚ ਹਰਪਾਲ ਚੀਮਾ ਨੇ ਕਿਹਾ ਇਸ ਨਾਲ ਸਰਕਾਰ ਨੂੰ ਪੈਟਰੋਲ ਤੋਂ 150 ਕਰੋੜ ਰੁਪਏ ਅਤੇ ਡੀਜ਼ਲ ਤੋਂ 392 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ। ਮਹਿੰਗਾਈ ਦਾ ਬੋਝ ਲੋਕਾਂ 'ਤੇ ਥੋਪਣ ਦੇ ਸਵਾਲ 'ਤੇ ਚੀਮਾ ਨੇ ਕਿਹਾ ਕਿ ਇਸ ਤੋਂ ਆਉਣ ਵਾਲਾ ਪੈਸਾ ਪੰਜਾਬ ਦੇ ਵਿਕਾਸ 'ਤੇ ਹੀ ਖਰਚ ਕੀਤਾ ਜਾਵੇਗਾ।
- ਪੰਜਾਬ 'ਚ ਬਚੇ ਹਨ ਸਿਰਫ 6 ਫੀਸਦੀ ਜੰਗਲ, 33 ਫੀਸਦੀ ਦੀ ਲੋੜ, ਵੇਖੋ ਕਿਹੜੇ ਦਰੱਖਤ ਦਾ ਕਿੰਨਾ ਫਾਇਦਾ - forest requirement in Punjab
- ਅਧਿਆਪਕ ਦਿਵਸ 'ਤੇ ਵਿਸ਼ੇਸ਼, ਸਟੇਟ ਅਵਾਰਡੀ ਅਧਿਆਪਕ ਰੂਮਾਨੀ ਅਹੂਜਾ ਨੇ ਗਣਿਤ ਨੂੰ ਬਣਾਇਆ ਸੌਖਾ, ਵਿਦਿਆਰਥੀਆਂ ਦੀ ਬਣੀ ਮਨ ਪਸੰਦ ਅਧਿਆਪਕਾ... - Happy Teachers Day 2024
- "ਇਨਸਾਫ 'ਚ ਦੇਰੀ, ਸਰਕਾਰਾਂ ਦੀ ਢਿੱਲਮੱਠ ਦਾ ਨਤੀਜਾ", ਪੰਜਾਬ ਵਿਧਾਨ ਸਭਾ ਮੌਨਸੂਨ ਸੈਸ਼ਨ ਦੇ ਆਖਰੀ ਦਿਨ ਸੀਐਮ ਦੀ ਦੋ ਟੁੱਕ - Punjab Vidhan Sabha Session
ਦੱਸ ਦਈਆਂ ਦੇਸ਼ ਪੱਧਰ ਉੱਤੇ ਜੇ ਗੱਲ ਕੀਤੀ ਜਾਵੇ ਤਾਂ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਨੇ ਈਂਧਨ ਪ੍ਰਚੂਨ ਵਿਕਰੇਤਾਵਾਂ, ਖਾਸ ਤੌਰ 'ਤੇ ਸਰਕਾਰੀ ਮਾਰਕੀਟਿੰਗ ਕੰਪਨੀਆਂ ਦੇ ਮਾਰਜਿਨ ਨੂੰ ਵਧਾ ਦਿੱਤਾ ਹੈ। ਇਨ੍ਹਾਂ ਕੰਪਨੀਆਂ ਦੀ ਘਰੇਲੂ ਬਾਜ਼ਾਰ 'ਚ 90 ਫੀਸਦੀ ਹਿੱਸੇਦਾਰੀ ਹੈ। ਸਰਕਾਰ ਨੇ ਆਮ ਚੋਣਾਂ ਤੋਂ ਪਹਿਲਾਂ 14 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ। ਮਈ 2022 ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਹ ਪਹਿਲੀ ਕਟੌਤੀ ਸੀ।