ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਜਿਸ ਤੋਂ ਬਾਅਦ ਸਰਕਾਰ ਨੂੰ ਲੱਗਦਾ ਹੈ ਕਿ ਕਿਸਾਨ ਖੁਸ਼ ਹੋ ਜਾਣਗੇ। ਤੁਹਾਨੂੰ ਦੱਸ ਦਈਏ ਕਿ ਕਿਸਾਨਾਂ ਵੱਲੋਂ ਲਗਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ। ਇਸੇ ਨੂੰ ਲੈ ਕੇ ਹੁਣ ਸੂਬਾ ਸਰਕਾਰ ਵੱਲੋਂ ਗੰਨੇ ਦੇ ਭਾਅ 'ਚ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਫਸਲ ਦੀ ਦੇਸ਼ ਭਰ ਵਿੱਚ ਸਭ ਤੋਂ ਵੱਧ ਕੀਮਤ ਮਿਲੇਗੀ। ਸੀਐਮ ਭਗਵੰਤ ਮਾਨ ਨੇ ਇੰਸਟਾਗ੍ਰਾਮ 'ਤੇ ਪੋਸਟ ਕਰਕੇ ਗੰਨੇ ਦੀਆਂ ਕੀਮਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕੀਤਾ ਖੁਸ਼, ਪੂਰੇ ਭਾਰਤ 'ਚੋਂ ਗੰਨੇ ਦਾ ਮਿਲੇਗਾ ਸਭ ਤੋਂ ਵੱਧ ਰੇਟ, ਜਾਣੋ ਰੇਟ 'ਚ ਕਿੰਨਾ ਕੀਤਾ ਵਾਧਾ - SUGARCANE PRICE
ਪੰਜਾਬ 'ਚ ਗੰਨਾ ਕਿਸਾਨਾਂ ਲਈ ਸਰਕਾਰ ਨੇ ਵੱਡਾ ਐਲਾਨ ਕਰ ਕਿਸਾਨਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ।
Published : Nov 25, 2024, 9:26 PM IST
ਸੀ.ਐਮ ਮਾਨ ਨੇ ਲਿਖਿਆ- "ਪੰਜਾਬ ਸਰਕਾਰ ਦਾ ਗੰਨਾ ਕਿਸਾਨਾਂ ਨੂੰ ਤੋਹਫ਼ਾ! ਗੰਨੇ ਦੀ ਕੀਮਤ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ। ਸੀ.ਐਮ ਮਾਨ ਨੇ ਅੱਗੇ ਲਿਖਿਆ- ਹੁਣ ਪੰਜਾਬ ਦੇ ਗੰਨਾ ਉਤਪਾਦਕ ਹੋਣਗੇ। ਭਾਰਤ ਵਿੱਚ ਸਭ ਤੋਂ ਵੱਧ ਰੇਟ ਦਿੱਤੇ ਜਾਣਗੇ, ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ ਲਈ ਫੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।
ਕੀ ਕਿਸਾਨ ਹੁਣਗੇ ਖੁਸ਼?
ਸਰਕਾਰ ਵੱਲੋਂ ਕਿਸਾਨਾਂ ਨੂੰ ਤਾਂ ਖੁਸ਼ ਕਰਨ ਲਈ ਗੰਨੇ ਦੇ ਭਾਅ 'ਚ ਵਾਧਾ ਕੀਤਾ ਗਿਆ ਹੈ ਪਰ ਹੁਣ ਵੇਖਣਾ ਹੋਵੇਗਾ ਕਿ ਕਿਸਾਨ ਸਰਕਾਰ ਵੱਲੋਂ ਦਿੱਤੇ ਇਸ ਤੋਹਫ਼ੇ ਤੋਂ ਕਿੰਨੇ ਕੁ ਖੁਸ਼ ਹੋਣਗੇ? ਇਸ ਦੇ ਨਾਲ ਇਹ ਵੀ ਦੇਖਣਾ ਅਹਿਮ ਰਹੇਗਾ ਕਿ ਆਉਣ ਵਾਲੇ ਸਮੇਂ 'ਚ ਸਰਕਾਰ ਵੱਲੋਂ ਹੋਰ ਕਿਹੜੀਆਂ ਮੰਗਾਂ ਮੰਨੀਆਂ ਜਾਣਗੀਆਂ।