ਪੰਜਾਬ ਦੇ ਰਾਜਪਾਲ ਦੇ ਕਾਫ਼ਲੇ ਨਾਲ ਹੋਇਆ ਵੱਡਾ ਹਾਦਸਾ, 3 ਸੀਆਰਪੀਐਫ ਜਵਾਨ ਜ਼ਖ਼ਮੀ - Banwarilal Purohit Car Accident - BANWARILAL PUROHIT CAR ACCIDENT
Banwarilal Purohit Car Accident: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫ਼ਲੇ ਦੀ ਗੱਡੀ ਨਾਲ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਕਾਰ ਦਾ ਟਾਇਰ ਫਟ ਗਿਆ ਅਤੇ ਕਾਰ ਡਿਵਾਈਡਰ ਨਾਲ ਟਕਰਾਅ ਗਈ।
Published : Jul 24, 2024, 5:18 PM IST
ਅੰਮ੍ਰਿਤਸਰ:ਪੰਜਾਬ ਦੇ ਅੰਮ੍ਰਿਤਸਰ 'ਚ ਸਰਹੱਦੀ ਦੌਰੇ 'ਤੇ ਗਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਿਕ ਰਾਜਪਾਲ ਪੁਰੋਹਿਤ ਦਾ ਕਾਫਲਾ ਪੁਲ ਮੌੜ ਵਾਲੇ ਪਾਸੇ ਤੋਂ ਘਰਿੰਡਾ ਵੱਲ ਆ ਰਿਹਾ ਸੀ। ਇਸ ਦੌਰਾਨ ਸੁਰੱਖਿਆ ਲਈ ਤਾਇਨਾਤ ਸੀਆਰਪੀਐਫ ਜਵਾਨਾਂ ਦੀ ਕਾਰ ਦਾ ਟਾਇਰ ਫਟ ਗਿਆ ਅਤੇ ਸੰਤੁਲਨ ਵਿਗੜਨ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਘਟਨਾ ਵਿੱਚ ਸੀਆਰਪੀਐਫ ਦੇ ਤਿੰਨ ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੰਜਾਬ ਦੇ ਅੰਮ੍ਰਿਤਸਰ 'ਚ ਸਰਹੱਦੀ ਦੌਰੇ 'ਤੇ ਗਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।