ਪੰਜਾਬ

punjab

ETV Bharat / state

ਡੇਰਾ ਬਿਆਸ ਮੁਖੀ ਨੇ ਰਾਜਪਾਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕਿਉਂ ਕੀਤੀ ਮੁਲਾਕਾਤ?

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਢਿੱਲੋਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਹਰਿਆਣਾ ਦੇ ਸੀਐੱਮ ਨਾਲ ਮੁਲਾਕਾਤ ਕੀਤੀ।

DERA BEAS CHIEF
ਡੇਰਾ ਬਿਆਸ ਮੁਖੀ ਨਾਲ ਮੁਲਾਕਾਤ (face book)

By ETV Bharat Punjabi Team

Published : Nov 5, 2024, 5:52 PM IST

ਚੰਡੀਗੜ੍ਹ: ਪੰਜਾਬ ਦੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਜਸਦੀਪ ਸਿੰਘ ਢਿੱਲੋਂ ਵੱਲੋਂ ਵੱਡੇ-ਵੱਡੇ ਲੀਡਰਾਂ ਨਾਲ ਮੁਲਾਕਾਤ ਕੀਤੀ ਜਾਂਦੀ ਹੈ। ਇਸੇ ਤਹਿਤ ਅੱਜ ਉਨ੍ਹਾਂ ਵੱਲੋਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਰਾਜ ਭਵਨ 'ਚ ਹੋਈ ਹੈ। ਰਾਜਪਾਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਸੰਬੰਧੀ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਚਾਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਵੱਲੋਂ ਇਹ ਵੀ ਲਿਖਿਆ ਗਿਆ ਕਿ- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨੂੰ ਪੰਜਾਬ ਰਾਜ ਭਵਨ ਵਿਖੇ ਮਿਲ ਕੇ ਮੈਂ ਬਹੁਤ ਹੀ ਖੁਸ਼ ਮਹਿਸੂਸ ਕਰ ਰਿਹਾ ਹਾਂ।

ਮੁੱਖ ਮੰਤਰੀ ਵੱਲੋਂ ਮੁਲਾਕਾਤ

ਉਧਰ ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਅੱਜ ਹੀ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ। ਇਸ ਸੰਬੰਧੀ ਤਸਵੀਰਾਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨਾਇਬ ਸੈਣੀ ਨੇ ਲਿਖਿਆ “ਅੱਜ ਮੁੱਖ ਮੰਤਰੀ ਨਿਵਾਸ ਸੰਤ ਕਬੀਰ ਕੁਟੀਰ ਵਿਖੇ ਪੁੱਜਣ ‘ਤੇ ਰਾਧਾ ਸੁਆਮੀ ਸਤਿਸੰਗ ਬਿਆਸ ਡੇਰੇ ਦੇ ਮੁਖੀ ਸੰਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।”

ਉਨ੍ਹਾਂ ਅੱਗੇ ਕਿਹਾ ਕਿ “ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ ਵਿੱਚ ਸੰਤਾਂ-ਮਹਾਂਪੁਰਸ਼ਾਂ ਦਾ ਹਮੇਸ਼ਾ ਹੀ ਵਡਮੁੱਲਾ ਯੋਗਦਾਨ ਰਿਹਾ ਹੈ। RSSB ਵੱਲੋਂ ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਸਦਭਾਵਨਾ ਲਈ ਕੀਤਾ ਜਾ ਰਿਹਾ ਨਿਰੰਤਰ ਕਾਰਜ ਆਪਣੇ ਆਪ ਵਿੱਚ ਹੈਰਾਨੀਜਨਕ ਅਤੇ ਪ੍ਰੇਰਨਾਦਾਇਕ ਹੈ।” ਇਸ ਮੌਕੇ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦੇ ਸਰਪ੍ਰਸਤ ਜਸਦੀਪ ਸਿੰਘ ਗਿੱਲ ਵੀ ਹਾਜ਼ਰ ਸਨ।

ABOUT THE AUTHOR

...view details