ਅੰਮ੍ਰਿਤਸਰ:ਹਿੰਦ ਦੀ ਚਾਦਰ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 349ਵਾਂ ਸ਼ਹੀਦੀ ਦਿਹਾੜਾ ਦੇਸ਼ ਦੁਨੀਆਂ ਦੇ ਵਿੱਚ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੁਨੀਆਂ ਦੇ ਵਿੱਚ ਸੰਗਤਾਂ ਵੱਲੋਂ ਇਸ ਦਿਨ ਦੇ ਉੱਤੇ ਧਾਰਮਿਕ ਕੀਰਤਨ ਦਰਬਾਰ ਅਤੇ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਦੇ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।
ਪੰਜਾਬ ਦੇ ਰਾਜਪਾਲ ਵੱਲੋਂ ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ - DRUG FREE RANGLA PUNJAB
ਗਵਰਨਰ ਗੁਲਾਬ ਚੰਦ ਕਟਾਰੀਆ ਇਤਿਹਾਸਿਕ ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਸ਼੍ਰੀ ਨੌਵੀਂ ਪਾਤਸ਼ਾਹੀ ਸਾਹਿਬ ਵਿਖੇ ਨਤਮਸਤਕ ਹੋਏ।
Published : Dec 6, 2024, 11:07 PM IST
ਅੱਜ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਇਤਿਹਾਸਿਕ ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਸ਼੍ਰੀ ਨੌਵੀਂ ਪਾਤਸ਼ਾਹੀ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਉਹਨਾਂ ਨੇ ਗੁਰਦੁਆਰਾ ਸ੍ਰੀ ਨੌਵੇਂ ਪਾਤਸ਼ਾਹੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
'ਨਸ਼ਾ ਮੁਕਤ ਭਾਰਤ ਅਭਿਆਨ'
ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਨ੍ਹਾਂ ਨੇ ਕਿਹਾ ਕਿ 'ਨਸ਼ਾ ਮੁਕਤ ਭਾਰਤ ਅਭਿਆਨ' ਦੇ ਨਾਲ ਮਿਲ ਕੇ, ਇਹ ਮੁਹਿੰਮ ਰਾਜ ਸਰਕਾਰਾਂ, ਵਿਦਿਅਕ ਸੰਸਥਾਵਾਂ, ਸਮਾਜ ਭਲਾਈ ਸੰਸਥਾਵਾਂ ਅਤੇ ਸਥਾਨਕ ਭਾਈਚਾਰਿਆਂ ਨੂੰ ਸ਼ਾਮਲ ਕਰਨ ਦੀ ਲੋੜ ਹੈ। ਇਹ ਠੋਸ ਯਤਨ ਰਾਜ ਭਰ ਵਿੱਚ ਜਾਗਰੂਕਤਾ ਮੁਹਿੰਮਾਂ, ਭਾਈਚਾਰਕ ਸ਼ਮੂਲੀਅਤ, ਅਤੇ ਜ਼ਮੀਨੀ ਪੱਧਰ ਦੇ ਪ੍ਰੋਗਰਾਮਾਂ ਰਾਹੀਂ ਨਸ਼ਿਆਂ ਦੀ ਦੁਰਵਰਤੋਂ ਨੂੰ ਹੱਲ ਕਰਨ ਵਿੱਚ ਸਹਾਈ ਹੋਵੇਗਾ।