ਸੁਪਰ ਮਾਡਲ ਪੋਲਿੰਗ ਸਟੇਸ਼ਨ, ਇੱਥੇ ਬਣਿਆ ਵਿਆਹ ਵਾਲਾ ਮਾਹੌਲ (Etv Bharat (ਰਿਪੋਰਟ- ਪੱਤਰਕਾਰ, ਅੰਮ੍ਰਿਤਸਰ)) ਅੰਮ੍ਰਿਤਸਰ:ਲੋਕ ਸਭਾ ਚੋਣਾਂ 2024 ਨੂੰ ਲੈ ਕੇ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅੰਮ੍ਰਿਤਸਰ ਵਿੱਚੋਂ ਸੁਪਰ ਮਾਡਲ ਪੋਲਿੰਗ ਬੂਥ ਤਿਆਰ ਕੀਤਾ ਗਿਆ। ਇੱਥੇ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਸੀ ਅਤੇ ਵੱਡੀ ਗਿਣਤੀ ਵਿੱਚ ਲੋਕ ਇਸ ਪੋਲਿੰਗ ਸਟੇਸ਼ਨ ਦੇ ਉੱਪਰ ਆਪਣੀ ਵੋਟ ਦਾ ਇਸਤੇਮਾਲ ਕਰਨ ਪਹੁੰਚੇ ਹਨ।
ਸੁਪਰ ਮਾਡਲ ਪੋਲਿੰਗ ਬੂਥ: ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੀ ਅਸਿਸਟੈਂਟ ਕਮਿਸ਼ਨਰ ਨੇ ਦੱਸਿਆ ਕਿ ਇਹ ਸੁਪਰ ਮਾਡਲ ਪੋਲਿੰਗ ਸਟੇਸ਼ਨ ਅੰਮ੍ਰਿਤਸਰ ਦੇ ਭਵਨ ਐਸਐਲ ਪਬਲਿਕ ਸਕੂਲ ਵਿੱਚ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਪਹਿਲਾਂ ਵੋਟਰ ਦਾ ਸਵਾਗਤ ਢੋਲ ਵਜਾ ਕੇ ਕੀਤਾ ਜਾਵੇਗਾ। ਬਾਅਦ ਵਿੱਚ ਉਨ੍ਹਾਂ ਨੂੰ ਪੀਣ ਲਈ ਪਾਣੀ ਦਿੱਤਾ ਜਾਵੇਗਾ ਤੇ ਫਿਰ ਉਹ ਆਪਣੀ ਵੋਟ ਦਾ ਇਸਤੇਮਾਲ ਕਰਕੇ ਵਿਰਾਸਤ ਨੂੰ ਦਰਸਾਉਂਦੇ ਸਟਾਲ ਵੀ ਦੇਖ ਸਕੇਗਾ। ਉੱਥੇ ਹੀ ਅਸਿਸਟੈਂਟ ਕਮਿਸ਼ਨਰ ਵੱਲੋਂ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ।
ਉਨ੍ਹਾਂ ਨੇ ਕਿਹਾ ਕਿ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਾਡੇ ਵਲੋਂ ਅਜਿਹੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰੇ ਅੰਮ੍ਰਿਤਸਰ ਵਿੱਚ ਇੱਕ ਸੁਪਰ ਮਾਡਲ ਪੋਲਿੰਗ ਬੂਥ ਬਣਿਆ ਹੈ ਜਿਸ ਵਿੱਚ ਮਹਿਲਾਵਾਂ ਲਈ, ਬਜ਼ੁਰਗਾਂ ਲਈ ਅਤੇ ਪਹਿਲੀ ਵਾਰ ਵੋਟਰ ਦੇਣ ਆਏ ਨਵੇਂ ਵੋਟਰਾਂ ਨੂੰ ਵੀ ਖਾਸ ਸਹੂਲੀਅਤ ਦਿੱਤੀ ਜਾ ਰਹੀ ਹੈ।
ਅੰਮ੍ਰਿਤਸਰ ਵਿੱਚ ਬਣਿਆ ਸੁਪਰ ਮਾਡਲ ਪੋਲਿੰਗ ਸਟੇਸ਼ਨ (Etv Bharat (ਰਿਪੋਰਟ- ਪੱਤਰਕਾਰ, ਅੰਮ੍ਰਿਤਸਰ)) ਸ਼ਹਿਰ ਵਾਸੀ ਉਤਸ਼ਾਹਿਤ:ਦੂਜੇ ਪਾਸੇ, ਆਪਣੀ ਵੋਟ ਦਾ ਇਸਤੇਮਾਲ ਕਰਨ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਕਰਨ ਪਹੁੰਚੇ ਹਨ। ਇਸ ਪੋਲਿੰਗ ਬੂਥ ਦੇ ਉੱਤੇ ਆ ਕੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ। ਪੀਣ ਦੀ ਪਾਣੀ ਵੀ ਮੌਜੂਦ ਹੈ। 85 ਸਾਲ ਦੇ ਬਜ਼ੁਰਗ ਵੋਟਰ ਨੇ ਕਿਹਾ ਕਿ ਪਹਿਲੀ ਵਾਰ ਇਸ ਪੋਲਿੰਗ ਬੂਥ ਉੱਥੇ ਵੋਟ ਪਾਉਣ ਪਹੁੰਚੇ ਹਨ। ਉਨ੍ਹਾਂ ਨੇ ਘਰ ਬੈਠੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣੀ ਵੋਟ ਜ਼ਾਇਆ ਨਹੀਂ ਕਰਨੀ ਚਾਹੀਦੀ, ਸਾਡੀ ਇੱਕ-ਇੱਕ ਵੋਟ ਬਹੁਤ ਕੀਮਤੀ ਹੈ, ਇਸ ਲਈ ਵੋਟ ਜ਼ਰੂਰ ਪਾਓ।
ਦੱਸ ਦਈਏ ਕਿ 'ਆਪ', ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰ ਅਤੇ ਆਗੂ ਵੋਟਾਂ ਪਾਉਣ ਲਈ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਰਹੇ ਹਨ। ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਉਂਦੇ ਹੋਏ। ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੋਹਾਲੀ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ 'ਚ ਆਪਣੀ ਵੋਟ ਪਾਈ।