ਹੈਦਰਾਬਾਦ ਡੈਸਕ:ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਅੰਤਿਮ ਤੇ ਸੱਤਵੇਂ ਗੇੜ ਵਿੱਚ 1 ਜੂਨ ਨੂੰ ਵੋਟਿੰਗ ਹੋਈ। ਪੰਜਾਬ ਵਿੱਚ 4 ਪਾਰਟੀਆਂ ਵਿੱਚ ਮੁਕਾਬਲਾ ਹੈ। ਇਨ੍ਹਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਮਲ ਹਨ। ਪੰਜਾਬ 'ਚ ਪਹਿਲੀ ਵਾਰ ਸਾਰੀਆਂ ਪਾਰਟੀਆਂ ਬਿਨਾਂ ਕਿਸੇ ਗਠਜੋੜ ਤੋਂ ਇਕੱਲਿਆਂ ਚੋਣਾਂ ਲੜ ਰਹੀਆਂ ਹਨ।
ਪੰਜਾਬ ਵਿੱਚ 23 ਜ਼ਿਲ੍ਹੇ, 117 ਵਿਧਾਨ ਸਭਾ ਅਤੇ 13 ਲੋਕ ਸਭਾ ਸੀਟਾਂ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਅਨੰਦਪੁਰ ਸਾਹਿਬ, ਬਠਿੰਡਾ, ਫ਼ਰੀਦਕੋਟ, ਫ਼ਤਿਹਗੜ੍ਹ ਸਾਹਿਬ, ਫ਼ਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਖਡੂਰ ਸਾਹਿਬ, ਲੁਧਿਆਣਾ, ਪਟਿਆਲਾ ਅਤੇ ਸੰਗਰੂਰ ਸ਼ਾਮਲ ਹਨ। ਕਿੰਨੀ ਰਹੀ ਵੋਟ ਫੀਸਦੀ, ਇੱਥੇ ਗ੍ਰਾਫਿਕਸ ਜ਼ਰੀਏ ਸਮਝੋ -
ਰਾਤ ਤੱਕ ਇਹ ਅੰਕੜੇ ਆਏ ਸਾਹਮਣੇ: ਪੰਜਾਬ ਦੀ ਵੋਟ ਪ੍ਰਤੀਸ਼ਤਤਾ 62.80 ਫੀਸਦੀ ਰਹੀ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ 69.36 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।
13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ (Etv Bharat (ਗ੍ਰਾਫਿਕਸ ਟੀਮ)) - ਅੰਮ੍ਰਿਤਸਰ 56.06
- ਸ੍ਰੀ ਅਨੰਦਪੁਰ ਸਾਹਿਬ 61.98
- ਬਠਿੰਡਾ 63.34
- ਫ਼ਰੀਦਕੋਟ 63.34
- ਸ੍ਰੀ ਫਤਹਿਗੜ੍ਹ ਸਾਹਿਬ 62.53
- ਫ਼ਿਰੋਜ਼ਪੁਰ 67.02
- ਗੁਰਦਾਸਪੁਰ 66.67
- ਹੁਸ਼ਿਆਰਪੁਰ 58.86
- ਜਲੰਧਰ 59.70
- ਖਡੂਰ ਸਾਹਿਬ 62.55
- ਲੁਧਿਆਣਾ 60.12
- ਪਟਿਆਲਾ 63.63
- ਸੰਗਰੂਰ 64.63
- ਸ਼ਾਮ 5 ਵਜੇ ਤੱਕ 55.20% ਵੋਟਿੰਗ ਦਰਜ
ਸ਼ਾਮ 5 ਵਜੇ ਤੱਕ ਵੋਟ ਫੀਸਦੀ (Etv Bharat (ਗ੍ਰਾਫਿਕਸ ਟੀਮ)) - ਦੁਪਹਿਰ 3 ਵਜੇ ਤੱਕ 46.38% ਵੋਟਿੰਗ ਹੋਈ
ਦੁਪਹਿਰ 3 ਵਜੇ ਤੱਕ ਵੋਟ ਫੀਸਦੀ (Etv Bharat (ਗ੍ਰਾਫਿਕਸ ਟੀਮ)) - ਦੁਪਹਿਰ 1 ਵਜੇ ਤੱਕ 37.80% ਵੋਟਿੰਗ ਹੋਈ
ਦੁਪਹਿਰ 1 ਵਜੇ ਤੱਕ ਵੋਟ ਫੀਸਦੀ (Etv Bharat (ਗ੍ਰਾਫਿਕਸ ਟੀਮ)) - ਸਵੇਰੇ 11 ਵਜੇ ਤੱਕ 23.91% ਵੋਟਿੰਗ ਦਰਜ
ਸਵੇਰੇ 11 ਵਜੇ ਤੱਕ ਵੋਟ ਫੀਸਦੀ (Etv Bharat (ਗ੍ਰਾਫਿਕਸ ਟੀਮ)) - ਸਵੇਰੇ 9 ਵਜੇ ਤੱਕ 09.64% ਵੋਟਿੰਗ ਦਰਜ
ਸਵੇਰੇ 9 ਵਜੇ ਤੱਕ ਵੋਟ ਫੀਸਦੀ (Etv Bharat (ਗ੍ਰਾਫਿਕਸ ਟੀਮ)) ਵੋਟਰਾਂ ਦਾ ਧੰਨਵਾਦ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ 'ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ ਪ੍ਰਕਿਰਿਆ 'ਚ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਵੱਲੋਂ ਉਨ੍ਹਾਂ ਵਿੱਚ ਜਤਾਏ ਗਏ ਭਰੋਸੇ ਦਾ ਮਾਣ ਰੱਖਿਆ ਹੈ।
ਪੋਲਿੰਗ ਸਟੇਸ਼ਨ:ਸੂਬੇ ਵਿੱਚ 24451 ਪੋਲਿੰਗ ਸਟੇਸ਼ਨ ਬਣਾਏ ਗਏ, ਇਨ੍ਹਾਂ ਵਿੱਚੋਂ 5694 ਸੰਵੇਦਨਸ਼ੀਲ ਰਹੇ। ਸਾਰੇ ਪੋਲਿੰਗ ਬੂਥਾਂ 'ਤੇ ਲਾਈਵ ਵੈਬਕਾਸਟਿੰਗ ਕੀਤੀ ਗਈ। ਸੁਰੱਖਿਆ ਲਈ 70 ਹਜ਼ਾਰ ਪੁਲਿਸ, ਹੋਮ ਗਾਰਡ ਅਤੇ ਕੇਂਦਰੀ ਸੁਰੱਖਿਆ ਬਲ ਦੇ ਜਵਾਨ ਤਾਇਨਾਤ ਕੀਤੇ ਗਏ। ਸਿਰਫ ਪੋਲਿੰਗ ਬੂਥਾਂ 'ਤੇ 6 ਹਜ਼ਾਰ ਤੋਂ ਵੱਧ ਥਾਵਾਂ 'ਤੇ ਮਾਈਕਰੋ ਅਬਜ਼ਰਵਰ ਲਗਾਏ ਗਏ, ਤਾਂ ਜੋ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਹੋਵੇ।
ਸੁਰੱਖਿਆ ਦੇ ਪੁਖ਼ਤਾ ਪ੍ਰਬੰਧ:ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਨਿਰਵਿਘਨ ਪੋਲਿੰਗ ਅਤੇ ਵੱਡੀ ਗਿਣਤੀ ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ, ਪੰਜਾਬ ਪੁਲਿਸ ਅਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਹੋਮ ਗਾਰਡ ਜਵਾਨਾਂ ਸਮੇਤ ਕੁੱਲ 81,079 ਜਵਾਨਾਂ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸੂਬੇ ਭਰ ਵਿੱਚ 24,451 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 5000 ਦੀ ਪਛਾਣ ਨਾਜ਼ੁਕ/ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਵਜੋਂ ਕੀਤੀ ਗਈ। ਪੰਜਾਬ ਵਿੱਚ 13 ਸੰਸਦੀ ਹਲਕਿਆਂ ਲਈ 328 ਉਮੀਦਵਾਰ ਚੋਣ ਮੈਦਾਨ ਵਿੱਚ ਉਤਰੇ ਹਨ।
ਘਰ ਤੋਂ ਵੋਟਿੰਗ ਦੀ ਸਹੂਲਤਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਦੇ 9239 ਦੇ ਵੋਟਰਾਂ ਅਤੇ 4530 ਦਿਵਿਆਂਗ ਵੋਟਰਾਂ ਨੂੰ ਮਿਲਾ ਕੇ ਕੁੱਲ 13,769 ਵੋਟਰਾਂ ਪਾਸੋਂ ਘਰ ਤੋਂ ਵੋਟ ਦੀ ਸਹੂਲਤ ਸਬੰਧੀ ਸਹਿਮਤੀ ਪ੍ਰਾਪਤ ਹੋਈ ਸੀ, ਜਿਨ੍ਹਾਂ ਵਿੱਚੋਂ 85 ਸਾਲ ਤੋਂ ਵੱਧ ਉਮਰ ਦੇ 8640 ਅਤੇ 4203 ਦਿਵਿਆਂਗ ਵੋਟਰਾਂ ਸਮੇਤ ਕੁੱਲ 12,843 ਵੋਟਰਾਂ ਨੇ 30 ਮਈ ਤੱਕ ਆਪਣੀ ਵੋਟ ਪਾ ਲਈ ਹੈ।