ਚੰਡੀਗੜ੍ਹ:ਲੋਕ ਸਭਾ ਚੋਣਾਂ 2024 ਦੇ ਮੱੁਦੇਨਜ਼ਰ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦੇ ਇੱਕ ਤੋਂ ਬਾਅਦ ਇੱਕ ਪਾਰਟੀਆਂ ਵੱਲੋਂ ਆਪਣੇ ਉਮਦੀਵਾਰਾਂ ਦਾੇ ਨਾਮਾਂ ਦਾ ਐਲਾਨ ਕੀਤਾ ਜਾ ਰਿਹਾ ਹੈ।
ਭਾਜਪਾ ਵੱਲੋਂ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ:ਹਰ ਕੋਈ ਇਸ ਗੱਲ ਦਾ ਇੰਤਜ਼ਾਰ ਕਰ ਰਿਹਾ ਸੀ ਕਿ ਭਾਜਪਾ ਪੰਜਾਬ ਦੀਆਂ 13 ਸੀਟਾਂ 'ਤੇ ਕਦੋਂ ਆਪਣੇ ਪੱਤੇ ਖੋਲ੍ਹੇਗੀ। ਹੁਣ ਇੰਤਜ਼ਾਰ ਨੂੰ ਖ਼ਤਮ ਕਰਦੇ ਹੋਏ 6 ਉਮੀਦਵਾਰਾਂ ਦੀ ਪਹਿਲੀ ਲਿਸਟ ਨੂੰ ਜਾਰੀ ਕਰ ਦਿੱਤਾ ਹੈ।
ਭਾਜਪਾ ਵੱਲੋਂ ਪੰਜਾਬ ਦੀਆਂ 6 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ, ਕਿਸ ਦਾ ਕੱਟਿਆ ਨੰਬਰ... ਕਿਸ-ਕਿਸ ਨੂੰ ਮਿਲੀ ਟਿਕਟ: ਪੰਜਾਬ ‘ਚ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ, ਲੁਧਿਆਣਾ ਤੋਂ ਰਵਨੀਤ ਬਿੱਟੂ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ।ਜਦਕਿ ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸ ਰਾਜ ਹੰਸ ਵਿਰੋਧੀਆਂ ਨੂੰ ਟੱਕਰ ਦੇਣਗੇ।
ਭਾਜਪਾ ਵੱਲੋਂ ਪੰਜਾਬ ਦੀਆਂ 6 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ, ਕਿਸ ਦਾ ਕੱਟਿਆ ਨੰਬਰ... ਲਿਸਟ 'ਚ ਹੋਰ ਕਿਸ ਦਾ ਨਾਮ: ਭਾਜਾਪਾ ਵੱਲੋਂ ਪੰਜਾਬ ਲਈ ਜਾਰੀ ਆਪਣੀ ਪਹਿਲੀ ਲਿਸਟ 'ਚ 6 ਉਮੀਦਵਾਰਾਂ ਦਾ ਨਾਮ ਸਾਹਮਣੇ ਆਇਆ ਹੈ। ਜਦਕਿ ਵੈਸੇ ਇਹ ਭਾਜਪਾ ਦੇ ਉਮੀਦਵਾਰਾਂ ਦੀ ਅੱਠਵੀਂ ਲਿਸਟ ਹੈ। ਇਸ ਸੂਚੀ 'ਚ 11 ਉਮੀਦਵਾਰਾਂ ਦਾ ਨਾਮ ਹੈ। ਜਿੰਨ੍ਹਾਂ 'ਚ ਉੜੀਸਾ ਦੇ 3, ਪੰਜਾਬ ਦੇ 6 ਅਤੇ ਪੰਜਾਬੀ ਬੰਗਾਲ ਦੇ 2 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਭਾਜਪਾ ਵੱਲੋਂ ਪੰਜਾਬ ਦੀਆਂ 6 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ, ਕਿਸ ਦਾ ਕੱਟਿਆ ਨੰਬਰ... ਪਹਿਲਾਂ ਕਿਸ ਨੂੰ ਮਿਲੀ ਸੀ ਟਿਕਟ: ਜੇਕਰ 2019 ਦੀਆਂ ਲੋਕ ਸਭਾ ਚੋਣਾਂ ਦੀ ਗੱਲ ਕਰੀਏ ਤਾਂ ਗੁਰਦਾਸਪੁਰ ਤੋਂ ਸੰਨੀ ਦਿਓਲ ਨੂੰ ਚੋਣ ਮੈਦਾਨ 'ਚ ਉਤਾਰਿਆ ਸੀ ਪਰ ਹੁਣ ਸੰਨੀ ਦਿਓਲ ਦੀ ਟਿਕਟ ਨੂੰ ਰੱਦ ਕਰਦੇ ਹੋਏ ਦਿਨੇਸ਼ ਸਿੰਘ ਬੱਬੂ ਨੂੰ ਮੌਕਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 'ਆਪ' ਦੇ ਸਾਬਕਾ ਮੈਂਬਰ ਨੂੰ ਭਾਜਪਾ ਨੇ ਵੀ ਜਲੰਧਰ ਤੋਂ ਹੀ ਚੋਣ ਮੈਦਾਨ 'ਚ ਉਤਾਰ ਦਿੱਤਾ ਹੈ। ਹੁਣ ਤੱਕ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ 'ਚ ਪੰਜਾਬ ਦੀਆਂ 13 ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰ ਰਹੀ ਹੈ। ਇਹ ਦੇਖਣਾ ਅਹਿਮ ਰਹੇਗਾ ਕਿ ਭਾਜਪਾ ਨੂੰ ਇਸ ਦਾ ਕਿੰਨਾ ਫਾਇਦਾ ਹੋਵੇਗਾ ਅਤੇ ਕਿੰਨਾ ਨੁਕਸਾਨ ਹੋਵੇਗਾ।