ਪੰਜਾਬ

punjab

ETV Bharat / state

ਪੰਜਾਬ ਦੀ ਸਿਆਸਤ 'ਚ ਹੋਇਆ ਵੱਡਾ ਧਮਾਕਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਨਾਮ ਦਾ ਕੀਤਾ ਐਲਾਨ! - AMRITPAL SINGH NEW PARTY

ਪੰਜਾਬੀਆਂ ਨੂੰ ਹੁਣ ਜਲਦ ਹੀ ਇੱਕ ਨਵੀਂ ਸਿਆਸੀ ਪਾਰਟੀ ਮਿਲਣ ਵਾਲੀ ਹੈ।

AMRITPAL SINGH NEW PARTY
ਪੰਜਾਬ ਦੀ ਸਿਆਸਤ 'ਚ ਹੋਇਆ ਵੱਡਾ ਧਮਾਕਾ (ETV Bharat (ਗ੍ਰਾਫਿਕਸ ਟੀਮ))

By ETV Bharat Punjabi Team

Published : Jan 4, 2025, 6:50 PM IST

ਫਰੀਦਕੋਟ:ਪੰਜਾਬ 'ਚ ਬੇਸ਼ੱਕ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ ਪਰ ਇਸ ਦੇ ਬਾਵਜੂਦ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾਈ ਹੋਈ ਹੈ। ਇਸ ਦਾ ਕਾਰਨ ਕੋਈ ਹੋਰ ਨਹੀਂ ਬਲਕਿ ਖਡੂਰ ਸਾਹਿਬ ਤੋਂ ਐਮ.ਪੀ. ਅੰਮ੍ਰਿਤਪਾਲ ਸਿੰਘ ਹਨ, ਕਿਉਂਕਿ ਪੰਜਾਬ ਵਿੱਚ 14 ਜਨਵਰੀ ਨੂੰ ਮਾਘੀ ਦੀ ਸੰਗਰਾਂਦ ਵਾਲੇ ਦਿਨ ਇੱਕ ਨਵੀਂ ਸਿਆਸੀ ਪਾਰਟੀ ਬਣਨ ਜਾ ਰਹੀ ਹੈ ਜਿਸ ਦਾ ਮੁੱਢਲੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਮੈਂਬਰ ਪਾਰਲੀਮੈਂਟ ਸਰਬਜੀਤ ਖਾਲਸਾ ਬਣਨਗੇ।

ਕੀ ਹੋਵੇਗਾ ਪਾਰਟੀ ਦਾ ਨਾਮ?

ਦਰਅਸਲ ਕਿਹਾ ਜਾ ਰਿਹਾ ਹੈ ਕਿ ਪਾਰਟੀ ਦਾ ਨਾਂ ''ਸ਼੍ਰੋਮਣੀ ਅਕਾਲੀ ਦਲ ਸ੍ਰੀ ਆਨੰਦਪੁਰ ਸਾਹਿਬ'' ਹੋਵੇਗਾ। ਪੰਜਾਬ ਦੀ ਮੁੱਖ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਘਰਸ਼ ਦੌਰਾਨ ਪੰਜਾਬ ਅੰਦਰ ਇਕ ਨਵੀਂ ਖੇਤਰੀ ਪਾਰਟੀ ਦਾ ਐਲਾਨ ਹੋਣ ਜਾ ਰਿਹਾ ਹੈ। ਇਹ ਪਾਰਟੀ ‘ਵਾਰਸ ਪੰਜਾਬ ਦੇ ’ ਜਥੇਬੰਦੀ ਦੇ ਮੁਖੀ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਅਤੇ ਹਲਕਾ ਫਰੀਦਕੋਟ ਦੇ ਐੱਮਪੀ ਸਰਬਜੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਬਣਾਏ ਜਾਣ ਦੀ ਸੰਭਾਵਨਾ ਹੈ।

ਨਵਾਂ ਸਿਆਸੀ ਮੋੜ

ਲੋਕ ਸਭਾ ਦੀਆਂ ਚੋਣਾਂ ਵਿੱਚ ਅੰਮ੍ਰਿਤਪਾਲ ਅਤੇ ਸਰਬਜੀਤ ਖਾਲਸਾ ਦੇ ਜਿੱਤਣ ਤੋਂ ਬਾਅਦ ਪੰਜਾਬ ਵਿੱਚ ਇੱਕ ਨਵਾਂ ਸਿਆਸੀ ਮੋੜ ਆ ਗਿਆ ਸੀ ਜਿਸ ਤੋਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਪੰਜਾਬ ਵਿੱਚ ਹੁਣ ਇੱਕ ਵੱਖਰੇ ਪੰਥਕ ਧੜੇ ਦੀ ਲੋੜ ਮਹਿਸੂਸ ਹੋ ਰਹੀ ਹੈ। ਹਾਲਾਂਕਿ ਅਕਾਲੀ ਦਲ ਤੋਂ ਵੱਖਰਾ ਹੋਇਆ ਧੜਾ ਜੋ ਕਿ ਅਕਾਲੀ ਦਲ ਸੁਧਾਰ ਲਹਿਰ ਚਲਾ ਰਿਹਾ ਹੈ, ਉਨ੍ਹਾਂ ਵੱਲੋਂ ਵੀ ਬੈਠਕਾਂ ਦਾ ਦੌਰ ਚੱਲ ਰਿਹਾ ਹੈ, ਪਰ ਹਾਲੇ ਤੱਕ ਉਨ੍ਹਾਂ ਨੇ ਇਹ ਸਪਸ਼ਟ ਨਹੀਂ ਕੀਤਾ ਕਿ ਉਹ ਇਸ ਪਾਰਟੀ ਨੂੰ ਸਮਰਥਨ ਦੇਣਗੇ ਜਾਂ ਨਹੀਂ ਪਰ, ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜਰੂਰ ਇਸ ਧੜੇ ਦਾ ਸਾਥ ਦੇਣ ਦੀ ਗੱਲ ਕੀਤੀ ਹੈ। ਹਾਲਾਂਕਿ ਉਨ੍ਹਾਂ ਦੇ ਵਿੱਚ ਵੀ ਹਾਲੇ ਇੱਕ ਮੱਤ ਨਹੀਂ ਹੈ।

ਨਵੀਂ ਪਾਰਟੀ ਨਾਲ ਜੁੜਨ ਦਾ ਸੱਦਾ

ਕਾਬਲੇਜ਼ਿਕਰ ਹੈ ਕਿ ਫਰੀਦਕੋਟ ਜ਼ਿਲੇ ਦੇ ਕੋਟਕਪੂਰਾ ਦੇ ਗੁਰਦੁਆਰਾ ਪਾਤਸ਼ਾਹੀ 10ਵੀਂ ਵਿਖੇ ਪਹੁੰਚੇ ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਵਰਕਰਾਂ ਤੇ ਸਮਰਥਕਾਂ ਨਾਲ ਮੀਟਿੰਗ ਕਰਕੇ ਮਾਘੀ ਮੇਲੇ 'ਤੇ ਹੋਣ ਵਾਲੀ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਤੇ ਸਾਰਿਆਂ ਨੂੰ ਨਵੀਂ ਪਾਰਟੀ ਨਾਲ ਜੁੜਨ ਦਾ ਸੱਦਾ ਦਿੱਤਾ। ਕੋਟਕਪੂਰਾ 'ਚ ਮੀਟਿੰਗ ਤੋਂ ਬਾਅਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਦੀ ਨਵੀਂ ਪਾਰਟੀ ਦਾ ਨਾਂਅ ਸ਼੍ਰੋਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ, ਜਿਸ 'ਚ ਸੂਬੇ ਭਰ ਤੋਂ ਪੰਥਕ ਦਰਦੀ ਤੇ ਚੰਗੇ ਕਿਰਦਾਰ ਵਾਲੇ ਲੋਕ ਸ਼ਾਮਲ ਹੋਣਗੇ, ਜੋ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਰਾਜਾਂ ਨੂੰ ਵੱਧ ਅਧਿਕਾਰ ਦਿਵਾਉਣ ਲਈ ਸਿਆਸੀ ਤੌਰ ’ਤੇ ਲੜੇਗੀ।

ਨਵੀਂ ਸਿਆਸੀ ਪਾਰਟੀ ਦਾ ਗਠਨ ਜ਼ਰੂਰੀ

ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਜਾਬ ਨੂੰ ਬਚਾਉਣ ਲਈ ਨਵੀਂ ਸਿਆਸੀ ਪਾਰਟੀ ਦਾ ਗਠਨ ਜ਼ਰੂਰੀ ਹੋ ਗਿਆ ਹੈ ਤੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਇਸ ਨਵੀਂ ਸਿਆਸੀ ਪਾਰਟੀ ਰਾਹੀਂ ਪੰਜਾਬ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾਣਗੇ। ਦੱਸ ਦਈਏ ਕਿ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਫਰੀਦਕੋਟ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਸਰਬਜੀਤ ਸਿੰਘ ਖਾਲਸਾ ਅਤੇ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਜਿੱਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਪਿਛਲੇ ਲੰਬੇ ਸਮੇਂ ਤੋਂ ਸਾਂਝੇ ਤੌਰ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੇ ਸਨ। ਸੂਬੇ ਵਿੱਚ ਨਵੀਂ ਸਿਆਸੀ ਪਾਰਟੀ ਬਣਾਈ ਜਾ ਰਹੀ ਹੈ। ਕੁਝ ਦਿਨ ਪਹਿਲਾਂ 14 ਜਨਵਰੀ ਨੂੰ ਮੁਕਤਸਰ ਵਿਖੇ ਹੋਏ ਮਾਘੀ ਮੇਲੇ ਦੌਰਾਨ ਪੰਥ ਬਚਾਓ-ਪੰਜਾਬ ਬਚਾਓ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਨਵੀਂ ਪਾਰਟੀ ਬਣਾਉਣੀ ਹੈ, ਜਿਸ ਲਈ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ।

ਜੇਲ੍ਹ 'ਚ ਬੰਦ ਹੈ ਅੰਮ੍ਰਿਤਪਾਲ ਸਿੰਘ

ਕਾਬਲੇਜ਼ਿਕਰ ਹੈ ਕਿ ਇਸ ਸਮੇਂ ਐਮਪੀ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬੜੂਗੜ੍ਹ ਜੇਲ 'ਚ ਬੰਦ ਹੈ। ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਹ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਹੈ। NSA ਇੱਕ ਕਾਨੂੰਨ ਹੈ ਜੋ ਸਰਕਾਰ ਨੂੰ ਰਸਮੀ ਦੋਸ਼ਾਂ ਤੋਂ ਬਿਨਾਂ ਵਿਅਕਤੀਆਂ ਨੂੰ 12 ਮਹੀਨਿਆਂ ਤੱਕ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੰਦਾ ਹੈ। ਪਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ।

ABOUT THE AUTHOR

...view details