ਅੰਮ੍ਰਿਤਸਰ:ਸੋਸ਼ਲ ਮੀਡੀਆ ਉੱਤੇ ਅੰਮ੍ਰਿਤਸਰ ਦੇ ਇੱਕ ਪੁਲਿਸ ਮੁਲਾਜ਼ਮ ਸਿਧਾਂਤ ਸ਼ਰਮਾ ਦੀ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ। ਜਿਸ ਵਿੱਚ ਸਿਧਾਂਤ ਸ਼ਰਮਾ ਪੰਜਾਬ ਪੁਲਿਸ ਦੀ ਵਰਦੀ ਵਿੱਚ ਸ਼ਹੀਦੀ ਦਿਹਾੜਿਆਂ ਮੌਕੇ ਚਾਰ ਸਾਹਿਬਜ਼ਾਦਿਆਂ ਨੂੰ ਯਾਦ ਕਰਕੇ ਗਿਟਾਰ ਦੇ ਨਾਲ ਸ਼ਬਦ ਗਾਇਨ ਕਰ ਰਿਹਾ ਹੈ, ਜੋ ਕਿ ਅੱਜ ਕੱਲ੍ਹ ਸੋਸ਼ਲ ਮੀਡੀਆ ਉੱਪਰ ਕਾਫੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ ਕਿਉਂਕਿ ਸਿਧਾਂਤ ਸ਼ਰਮਾ ਪੰਜਾਬ ਪੁਲਿਸ ਦੀ ਵਰਦੀ ਵਿੱਚ ਸ਼ਬਦ ਗਾਇਨ ਕਰ ਰਿਹਾ ਹੈ।
ਸਿਧਾਂਤ ਸ਼ਰਮਾ ਸੋਸ਼ਲ ਮੀਡੀਆ ਉਪਰ ਵਾਇਰਲ (Etv Bharat (ਅੰਮ੍ਰਿਤਸਰ, ਪੱਤਰਕਾਰ)) ਬਚਪਨ ਤੋਂ ਗਾਉਣ ਦਾ ਸ਼ੌਂਕ
ਇਸ ਮੌਕੇ ਅੰਮ੍ਰਿਤਸਰ ਪੁਲਿਸ ਵਿੱਚ ਤੈਨਾਤ ਸਿਧਾਂਤ ਸ਼ਰਮਾ ਨਾਲ ਖਾਸ ਗੱਲਬਾਤ ਕੀਤੀ ਗਈ। ਜਿਸ ਦੌਰਾਨ ਉਨਾਂ ਦੱਸਿਆ ਕਿ ਉਸ ਨੂੰ ਛੋਟੇ ਹੁੰਦੇ ਤੋਂ ਹੀ ਗਾਉਣ ਦਾ ਸ਼ੌਂਕ ਹੈ, ਜਿਸ ਦੇ ਚੱਲਦੇ ਹੀ ਉਸ ਵੱਲੋਂ ਸ਼ਹੀਦੀ ਦਿਹਾੜਿਆਂ ਨੂੰ ਲੈ ਕੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਇਹ ਵੀਡੀਓ ਬਣਾਈ ਗਈ ਸੀ ਜਿਸ ਨੂੰ ਲੋਕਾਂ ਵੱਲੋਂ ਪਿਆਰ ਦਿੱਤਾ ਜਾ ਰਿਹਾ ਹੈ।
ਪਿਤਾ ਦੀ ਥਾਂ ਮਿਲੀ ਨੌਕਰੀ
ਉਨ੍ਹਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਦੇ ਪਿਤਾ ਦੀ ਡਿਊਟੀ ਦੌਰਾਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਉਹਨਾਂ ਨੂੰ ਡਿਊਟੀ ਮਿਲੀ ਅਤੇ ਜਿੱਥੇ ਉਹ ਆਪਣੀ ਡਿਊਟੀ ਦਾ ਫਰਜ਼ ਨਿਭਾ ਰਹੇ ਹਨ। ਉਥੇ ਹੀ ਆਪਣੇ ਸ਼ੌਂਕ ਨੂੰ ਵੀ ਉਹਨਾਂ ਵੱਲੋਂ ਬਰਕਰਾਰ ਰੱਖਿਆ ਗਿਆ ਹੈ। ਉਹਨਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿ ਕੇ ਸਗੋਂ ਆਪਣੇ ਵੱਖ-ਵੱਖ ਤਰ੍ਹਾਂ ਦੇ ਸ਼ੌਂਕ ਪਾਲਣ ਤਾਂ ਜੋ ਸਮਾਜ ਵਿੱਚ ਇੱਕ ਚੰਗਾ ਨਾਮ ਬਣਾ ਸਕਣ।
ਅੱਜ ਮਨਾਇਆ ਜਾ ਰਿਹਾ ਵੀਰ ਬਾਲ ਦਿਵਸ
ਵੀਰ ਬਾਲ ਦਿਵਸ 26 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ। ਪੀਐਮ ਨਰਿੰਦਰ ਮੋਦੀ ਨੇ ਇਸ ਦਿਨ ਦਾ ਐਲਾਨ ਕੀਤਾ ਸੀ ਜਿਸ ਦੇ ਤਹਿਤ ਉਹ ਅੱਜ ਦਿੱਲੀ ਵਿਖੇ ਵਿਸ਼ੇਸ਼ ਪ੍ਰੋਗਰਾਮ ਵਿੱਚ ਬੱਚਿਆਂ ਨਾਲ ਮੁਲਾਕਾਤ ਕਰ ਰਹੇ ਹਨ। 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਮੁੱਖ ਕਾਰਨ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਜ਼ੋਰਾਵਰ ਸਿੰਘ ਅਤੇ ਉਨ੍ਹਾਂ ਦੇ ਛੋਟੇ ਭਰਾ ਬਾਬਾ ਫਤਹਿ ਸਿੰਘ ਦੀ ਬਹਾਦਰੀ ਦਾ ਸਨਮਾਨ ਕਰਨਾ ਹੈ।