ਅੰਮ੍ਰਿਤਸਰ/ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੇਮਕਰਨ ਦੇ ਲਖਵਿੰਦਰ ਸਿੰਘ ਉਰਫ਼ ਲੱਖਾ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀ ਦਾ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ 'ਤੇ ਉਹ ਸਵਾਰ ਸੀ।
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 35 ਕਰੋੜ ਦੀ ਹੈਰੋਇਨ ਸਮੇਤ ਇੱਕ ਕਾਬੂ - 35 crore worth of heroin seized - 35 CRORE WORTH OF HEROIN SEIZED
Worth Rs. 35 Crore Of Heroin Seized: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੇਮਕਰਨ ਦੇ ਲਖਵਿੰਦਰ ਸਿੰਘ ਉਰਫ਼ ਲੱਖਾ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।
Published : Jul 2, 2024, 5:03 PM IST
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਲਖਵਿੰਦਰ ਲੱਖਾ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਅਲੀ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਨਸ਼ਾ ਤਸਕਰੀ ਕਰਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਸੀ। ਡੀਜੀਪੀ ਨੇ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨਾਂ ਦੇ ਉਪਬੰਧਾਂ ਅਨੁਸਾਰ ਗਜ਼ਟਿਡ ਅਫਸਰ ਦੀ ਮੌਜੂਦਗੀ ਵਿੱਚ ਸਮੁੱਚੀ ਤਲਾਸ਼ੀ ਅਤੇ ਬਰਾਮਦਗੀ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਠੋਸ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਲਖਵਿੰਦਰ ਲੱਖਾ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਹਾਸਲ ਕੀਤੀ ਹੈ ਅਤੇ ਇਸ ਨੂੰ ਖੇਮਕਰਨ ਤੋਂ ਅੰਮ੍ਰਿਤਸਰ ਡਲਿਵਰ ਕਰਨ ਜਾ ਰਿਹਾ ਹੈ।
- ਵੇਖੋ, ਅਗਨੀਵੀਰ ਸ਼ਹੀਦ ਦੇ ਪਰਿਵਾਰ ਦਾ ਹਾਲ, ਪਰਿਵਾਰ ਨੇ ਕਿਹਾ- ਪੁੱਤ ਦੀ ਸ਼ਹੀਦੀ ਦਾ ਕਾਰਨ ਵੀ ਨਹੀਂ ਦੱਸਿਆ ਗਿਆ ... - Agniveer Shaheed Family
- ਅੰਮ੍ਰਿਤਸਰ ਵਿੱਚ ਭਾਜਪਾ ਆਗੂਆਂ ਵੱਲੋਂ ਰਾਹੁਲ ਗਾਂਧੀ ਦਾ ਫੂਕਿਆ ਗਿਆ ਪੁਤਲਾ - Rahul Gandhi effigy was blown BJP
- ਰਾਜਸਥਾਨ ਦੇ ਸਿੱਖਿਆ ਕੇਂਦਰ ਖਿਲਾਫ ਐਸਜੀਪੀਸੀ ਜਾਵੇਗੀ ਅਦਾਲਤ,ਸਿੱਖ ਬੀਬੀਆਂ ਨੂੰ ਪ੍ਰੀਖਿਆ ਦੇਣ ਤੋਂ ਰੋਕਣ ਦਾ ਮਾਮਲਾ - SGPC against Rajasthan education
ਉਨ੍ਹਾਂ ਦੱਸਿਆ ਕਿ ਸੂਚਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਸਮੁੱਚੀ ਨਿਗਰਾਨੀ ਹੇਠ ਸੀਆਈਏ-2 ਦੀਆਂ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਖੇਮਕਰਨ ਦੇ ਇਲਾਕੇ ਤੋਂ ਸਫਲਤਾਪੂਰਵਕ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਇੱਕ ਮਾਮਲਾ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21ਸੀ, 23 ਅਤੇ 25 ਤਹਿਤ ਐਫ.ਆਈ.ਆਰ. 130 ਮਿਤੀ 01/07/2024 ਦਰਜ ਹੈ।