ਪੰਜਾਬ

punjab

ETV Bharat / state

ਨਰਾਇਣ ਸਿੰਘ ਚੌੜਾ ਨੂੰ ਲੈ ਕੇ ਪੁਲਿਸ ਨੇ ਐਸਜੀਪੀਸੀ 'ਤੇ ਲਗਾਏ ਵੱਡੇ ਇਲਜ਼ਾਮ, ਜਾਣੋ ਤਾਂ ਜਰਾ ਆਖਿਰ ਕੀ ਹੈ ਮਾਮਲਾ...

ਪੰਜਾਬ ਪੁਲਿਸ ਨੇ ਨਰਾਇਣ ਸਿੰਘ ਚੌੜਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਤੇ ਗੰਭੀਰ ਇਲਜ਼ਾਮ ਲਗਾਏ ਹਨ।

PUNJAB POLICE vs SGPC
ਐਸ.ਜੀ.ਪੀ.ਸੀ.'ਤੇ ਪੁਲਿਸ ਨੇ ਲਾਏ ਵੱਡੇ ਇਲਜ਼ਾਮ (ETV Bharat (ਗ੍ਰਾਫਿਕਸ ਟੀਮ))

By ETV Bharat Punjabi Team

Published : 14 hours ago

ਅੰਮ੍ਰਿਤਸਰ: ਨਰਾਇਣ ਸਿੰਘ ਚੌੜਾ ਦੇ ਮਾਮਲੇ 'ਤੇ ਪੁਲਿਸ ਅਤੇ ਐਸਜੀਪੀਸੀ ਹੁਣ ਆਹਮੋ-ਸਾਹਮਣੇ ਹੋ ਗਏ ਹਨ। ਪੰਜਾਬ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਉਤੇ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਹੋਏ ਹਮਲੇ ਦੇ ਮਾਮਲੇ ਵਿਚ ਨਰਾਇਣ ਸਿੰਘ ਚੌੜਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਤੇ ਗੰਭੀਰ ਇਲਜ਼ਾਮ ਲਗਾਏ ਹਨ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਐਸਜੀਸੀਪੀ ਸੁਖਬੀਰ ਬਾਦਲ ਉਤੇ ਹੋਏ ਹਮਲੇ ਦੀ ਜਾਂਚ ਵਿਚ ਸਹਿਯੋਗ ਨਹੀਂ ਕਰ ਰਹੀ ਹੈ। ਕਾਬਲੇਜ਼ਿਕਰ ਹੈ ਕਿ ਪੰਜਾਬ ਪੁਲਿਸ ਮਾਮਲੇ ਦੀ ਸੀਸੀਟੀਵੀ ਦੀ ਮੰਗ ਕਰ ਰਹੀ ਹੈ।

3 ਦਿਨ ਦੇ ਰਿਮਾਂਡ 'ਤੇ ਚੌੜਾ

ਦੱਸ ਦੇਈਏ ਕਿ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਉਤੇ ਫਾਇਰਿੰਗ ਮਾਮਲੇ 'ਚ ਮੁਲਜ਼ਮ ਚੌੜਾ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਤੇ ਸਹਿਯੋਗ ਕਰਨ ਦੇ ਇਲਜ਼ਾਮ ਲਗਾਏ। ਇਸੇ ਵਿਚਾਲੇ ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਨਰਾਇਣ ਸਿੰਘ ਚੌੜਾ ਨੂੰ 3 ਦਿਨ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹੁਣ ਤੀਜੀ ਵਾਰ ਚੌੜਾ ਦਾ 3 ਦਿਨ ਦਾ ਰਿਮਾਂਡ ਪੁਲਿਸ ਨੂੰ ਮਿਲਿਆ ਹੈ। ਦੂਜੇ ਪਾਸੇ ਇਸ ਮਾਮਲੇ ਵਿੱਚ ਨਰਾਇਣ ਸਿੰਘ ਚੌੜਾ ਦੇ ਵਕੀਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਅੱਜ ਫਿਰ 8 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ ਪਰ ਮਾਨਯੋਗ ਅਦਾਲਤ ਵੱਲੋਂ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।

'ਜਾਣ ਬੁਝ ਕੇ ਕੇਸ ਨੂੰ ਖਿੱਚਿਆ ਜਾ ਰਿਹਾ'

ਇਸ ਤੋਂ ਪਹਿਲਾਂ ਨਰਾਇਣ ਸਿੰਘ ਚੌੜਾ ਦੇ ਵਕੀਲ ਨੇ ਦੱਸਿਆ ਕਿ ਕਿਹਾ ਕਿ ਨਰਾਇਣ ਸਿੰਘ ਚੌੜਾ ਇੱਕ ਪੜ੍ਹਿਆ ਲਿਖਿਆ ਵਿਅਕਤੀ ਹੈ, ਉਨ੍ਹਾਂ ਨੇ ਡਬਲ ਐਮਏ ਕੀਤੀ ਹੋਈ ਹੈ। ਪੁਲਿਸ ਵੱਲੋਂ ਜਾਣ ਬੁਝ ਕੇ ਕੇਸ ਨੂੰ ਖਿੱਚਿਆ ਜਾ ਰਿਹਾ ਹੈ ਅਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਲਖੀਮਪੁਰ ਖੀਰੀ ਵਿੱਚ ਉਸ ਵੱਲੋਂ ਹਥਿਆਰ ਛੁਪਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੂੰ ਇਸ ਦੇ ਘਰੋਂ ਵੀ ਕੁਝ ਵੀ ਬਰਾਮਦ ਨਹੀਂ ਹੋਇਆ ਤੇ ਨਾ ਹੀ ਨਰਾਇਣ ਸਿੰਘ ਚੌੜਾ ਤੇ ਕੋਈ ਕੇਸ ਪੈਂਡਿੰਗ ਹੈ। ਉਨ੍ਹਾਂ ਕਿਹਾ ਕਿ ਤਿੰਨ ਦਿਨ ਦੀ ਜਾਂਚ ਵਿੱਚ ਨਾ ਹੀ ਕੋਈ ਰਿਕਵਰੀ ਹੋਈ ਹੈ ਤੇ ਨਾ ਹੀ ਕੋਈ ਧਾਰਾ ਵਿੱਚ ਵਾਧਾ ਕੀਤਾ ਗਿਆ ਹੈ।

ਕੀ ਹੈ ਮਾਮਲਾ

ਜ਼ਿਕਰਯੋਗ ਹੈ ਕਿ ਪਿਛਲੇ ਦਿਨ੍ਹੀਂ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਰਾਇਣ ਸਿੰਘ ਚੌੜਾ ਨੇ ਉਦੋਂ ਗੋਲੀ ਚਲਾ ਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ ਜਦੋਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਿਕ ਉੱਥੇ ਚੋਬਦਾਰ ਵਜੋਂ ‘ਸੇਵਾ’ ਨਿਭਾ ਰਹੇ ਸਨ।

ABOUT THE AUTHOR

...view details