ਪੰਜਾਬ

punjab

ETV Bharat / state

ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ, ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਡੀਆਈਜੀ ਹਰਚਰਨ ਸਿੰਘ ਭੁੱਲਰ - POLICE COMMEMORATION DAY

ਅਸੀਂ ਅੱਜ ਜੋ ਆਜ਼ਾਦੀ ਨਿੱਘ ਮਾਣ ਰਹੇ ਹਾਂ, ਉਹ ਪੁਲਿਸ ਅਤੇ ਫੋਜ਼ੀ ਜਵਾਨਾਂ ਦੇ ਕਾਰਨ ਹੈ। ਜਿੰਨ੍ਹਾਂ ਨੇ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ।

21 ਅਕਤੂਬਰ 1956 ਨੂੰ ਅਜਿਹਾ ਕੀ ਹੋਇਆ
21 ਅਕਤੂਬਰ 1956 ਨੂੰ ਅਜਿਹਾ ਕੀ ਹੋਇਆ (etv bharat)

By ETV Bharat Punjabi Team

Published : Oct 22, 2024, 5:04 PM IST

ਬਠਿੰਡਾ:21 ਅਕਤੂਬਰ 1959 ਨੂੰ ਉਹ ਭਾਣਾ ਵਾਪਰਿਆ ਜਿਸ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਜਦੋਂ ਸਾਡੇ ਜਵਾਨ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਸਨ ਤਾਂ ਚੀਨ ਨੇ 20 ਜਵਾਨਾਂ 'ਤੇ ਅਚਾਨਕ ਹਮਲਾ ਕਰ ਦਿੱਤਾ। ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਸ ਦਿਨ ਤੋਂ ਬਾਅਦ ਪੂਰੇ ਦੇਸ਼ 'ਚ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਨ੍ਹਾਂ ਸ਼ਹੀਦਾਂ ਦੀਆਂ ਜੀਵਨੀਆਂ ਤਂੋ ਪ੍ਰੇਰਨਾ ਲੈ ਸਕਣ।ਇਸੇ ਨੂੰ ਲੈ ਕੇ ਪੂਰੇ ਪੰਜਾਬ 'ਚ ਸ਼ਰਧਾਂਜਲੀ ਸਮਾਗਮ ਕਰਵਾਏ ਗਏ।

21 ਅਕਤੂਬਰ 1956 ਨੂੰ ਅਜਿਹਾ ਕੀ ਹੋਇਆ (etv bharat)

ਬਠਿੰਡਾ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਬਠਿੰਡਾ 'ਚ ਵੀ ਇਸ ਸ਼ਹੀਦੀ ਸਮਾਗਮ ਮੌਕੇ ਸੀਨੀਅਰ ਪੁਲਿਸ ਡੀਆਈਜੀ ਹਰਚਰਨ ਸਿੰਘ ਭੁੱਲਰ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਪੁੁਲਿਸ ਕਪਤਾਨ ਅਮਨੀਤ ਕੌਂਡਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਇਹਨਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ

ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ। ਉਨ੍ਹਾਂ ਕਿਹਾ ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਨਸਲਾਂ ਲਈ ਪ੍ਰੇਰਨਾ ਸਰੋਤ ਹਨ ਮੈਂ ਇਨ੍ਹਾਂ ਸ਼ਹੀਦਾਂ ਨੂੰ ਦਿਲ ਤੋਂ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨਾ ਸਾਡਾ ਫਰਜ਼ ਹੈ।

ਸ਼ਹੀਦਾਂ ਨੂੰ ਗਾਰਡ ਆਫ਼ ਆਨਰ

ਇਸ ਮੌਕੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਨ੍ਹਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨ੍ਹਾਂ ਨੇ ਦੇਸ਼ ਖਾਤਰ ਬਲੀਦਾਨ ਦਿੱਤਾ। ਇਸ ਸਮਾਗਮ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਜ਼ਲੀ ਭੇਟ ਕੀਤੀ ਗਈ। ਇਸ ਦੌਰਾਨ ਡੀ.ਐਸ.ਪੀ. ਕਰਮਜੀਤ ਸਿੰਘ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।

ABOUT THE AUTHOR

...view details