ਚੰਡੀਗੜ੍ਹ/ਜਲੰਧਰ:ਜਲੰਧਰ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ, ਦਰਅਸਲ ਜਲੰਧਰ ਦਿਹਾਤੀ ਪੁਲਿਸ ਨੇ ਸਤੰਬਰ ਮਹੀਨੇ 'ਚ ਭੋਗਪੁਰ ਵਿਖੇ ਹੋਏ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਜਸਪਾਲ ਸਿੰਘ ਨਾਮ ਦੇ ਨੌਜਵਾਨ ਦੇ ਕਤਲ 'ਚ ਸ਼ਾਮਿਲ ਮੁੱਖ ਮੁਲਜ਼ਮ ਨੂੰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਇਸ ਦਾ ਖੁਲਾਸਾ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝਾ ਕੀਤਾ ਹੈ। ਪੁਲਿਸ ਮੁਤਾਬਿਕ ਮੁਲਜ਼ਮਾਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਹਥਿਆਰ ਬਿਹਾਰ ਤੋਂ ਸਪਲਾਈ ਕੀਤੇ ਗਏ ਸਨ। ਪੁਲਿਸ ਨੇ ਹਥਿਆਰ ਸਪਲਾਈ ਕਰਨ ਵਾਲੇ ਮੁਲਜ਼ਮ ਨੂੰ ਵੀ ਬਿਹਾਰ ਦੇ ਮੁਜ਼ੱਫਰਪੁਰ ਤੋਂ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ 'ਚ ਸ਼ਾਮਲ ਸਾਰੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਰਾਤ ਦੇ ਹਨੇਰੇ 'ਚ ਕਤਲ ਕੀਤਾ ਸੀ ਕਤਲ
ਜ਼ਿਕਰਯੋਗ ਹੈ ਕਿ 22 ਸਤੰਬਰ ਨੂੰ ਰਾਤ ਕਰੀਬ 11 ਵਜੇ ਆਪਣੇ ਦੋਸਤ ਦੇ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਸਪਾਲ ਭੋਗਪੁਰ ਸ਼ਹਿਰ ਤੋਂ ਇੱਕ ਕਿਲੋਮੀਟਰ ਦੂਰ ਆਪਣੇ ਫਾਰਮ ਹਾਊਸ ਨੂੰ ਜਾ ਰਿਹਾ ਸੀ। ਜਦੋਂ ਉਹ ਸ਼ਹਿਰ ’ਚ ਸਥਿਤ ਮਾਤਾ ਵੀਰਾਂ ਬਾਈ ਦੇ ਮੰਦਰ ਨੇੜੇ ਸੜਕ ਕੋਲ ਪਹੁੰਚਿਆ ਤਾਂ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਉਸ ’ਤੇ ਗੋਲੀਆਂ ਵਰ੍ਹਾ ਕੇ ਮੌਤ ਦੇ ਘਾਟ ਉਤਾਰ ਦਿੱਤਾ, ਅਤੇ ਵਾਰਦਾਤ ਕਰਕੇ ਫ਼ਰਾਰ ਹੋ ਗਏ। ਹਾਲਾਂਕਿ ਮਾਮਲੇ 'ਚ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਹੱਤਿਆ ਦੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਸੀ ਪਰ ਬਾਕੀ ਫਰਾਰ ਸਨ, ਜਿਨ੍ਹਾਂ ਵਿੱਚੋਂ ਇੱਕ ਨੂੰ ਪੁਲਿਸ ਨੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਗਿੱਦੜਬਾਹਾ ਜ਼ਿਮਨੀ ਚੋਣਾਂ 'ਚ ਕਾਂਗਰਸ ਨੇ ਅੰਮ੍ਰਿਤਾ ਵੜਿੰਗ ਨੂੰ ਐਲਾਨਿਆ ਆਪਣਾ ਉਮੀਦਵਾਰ