ਚੰਡੀਗੜ੍ਹ: ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲਾਂ ਵਿੱਚ ਪਹੁੰਚਾਉਣ ਵਾਲੇ ਮਦਦਗਾਰਾਂ ਨੂੰ ਹੁਣ ਕੋਈ ਪੁਲਿਸ ਅਧਿਖਾਰੀ ਜਾਂ ਮੁਲਾਜ਼ਮ ਵਲੋਂ ਕਾਰਵਾਈ ਲਈ ਨਹੀਂ ਰੋਕਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਇਹ ਹੁਕਮ ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਕਮਿਸ਼ਨਰ ਦਫ਼ਤਰਾਂ ਨੂੰ ਜਾਰੀ ਕੀਤੇ ਗਏ ਹਨ। ਜਿਸ 'ਚ ਕਿਹਾ ਗਿਆ ਹੈ ਕਿ ਅਜਿਹੇ ਮਦਦਗਾਰ ਵਿਅਕਤੀਆਂ ਨੂੰ ਫਰਿਸ਼ਤੇ ਸਕੀਮ ਤਹਿਤ ਦੋ ਹਜ਼ਾਰ ਰੁਪਏ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਮਦਦਗਾਰਾਂ ਨੂੰ ਅੱਗੇ ਲਿਆਉਣ ਲਈ ਚੁੱਕੇ ਕਦਮ: ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਤੁਰੰਤ ਮਦਦ ਮਿਲਣ ਨੂੰ ਯਕੀਨੀ ਬਣਾਉਣ ਲਈ ਸਰਕਾਰ ਬਹੁਤ ਗੰਭੀਰ ਹੈ। ਇੱਕ ਪਾਸੇ ਜਿਥੇ ਸੜਕ ਸੁਰੱਖਿਆ ਫੋਰਸ ਬਣਾਈ ਗਈ ਹੈ। ਉਥੇ ਹੀ ਇਸ ਦੇ ਨਾਲ ਹੀ ਹਸਪਤਾਲਾਂ ਵਿੱਚ ਜ਼ਖ਼ਮੀਆਂ ਦਾ ਮੁਢਲਾ ਇਲਾਜ ਵੀ ਮੁਫ਼ਤ ਕੀਤਾ ਗਿਆ ਹੈ। ਉਥੇ ਹੀ ਅਫਸਰਾਂ ਦੇ ਧਿਆਨ ਵਿੱਚ ਆਇਆ ਸੀ ਕਿ ਲੋਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਮਦਦ ਤਾਂ ਕਰਨਾ ਚਾਹੁੰਦੇ ਹਨ ਪਰ ਪੁਲਿਸ ਕਾਰਵਾਈ ਜਾਂ ਜਾਂਚ ਆਦਿ ਕਾਰਨ ਲੋਕ ਇਸ ਕੰਮ ਤੋਂ ਪਿੱਛੇ ਹਟ ਜਾਂਦੇ ਹਨ। ਇਸ ਕਾਰਨ ਸਰਕਾਰ ਵਲੋਂ ਇਹ ਕਦਮ ਚੁੱਕਿਆ ਗਿਆ ਹੈ।
ਸੜਕ ਹਾਦਸਿਆਂ 'ਚ ਜ਼ਖ਼ਮੀਆਂ ਦੀ ਮਦਦ (ETV BHARAT) ਸਰਕਾਰ ਦੇ ਪੱਤਰ 'ਚ ਲਿਖੀਆਂ ਇਹ ਗੱਲਾਂ: ਇਸ 'ਚ ਸਰਕਾਰ ਵਲੋਂ ਜਾਰੀ ਪੱਤਰ 'ਚ ਲਿਖਿਆ ਗਿਆ ਹੈ ਕਿ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਕਮਿਸ਼ਨਰ ਦਫ਼ਤਰਾਂ ਨੂੰ ਲਿਖਿਆ ਕਿ ਉਹ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਕਰਮਚਾਰੀ/ਫੀਲਡ ਯੂਨਿਟਾਂ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕਰਨ ਕਿ ਉਹ ਆਮ ਲੋਕਾਂ ਨੂੰ ਜਾਗਰੂਕ ਕਰਨ ਕਿ ਜੇਕਰ ਕੋਈ ਵੀ ਇਨਸਾਨ ਸੜਕੀ ਦੁਰਘਟਨਾ ਹੋਣ 'ਤੇ ਉਸ ਹਾਦਸੇ 'ਚ ਜ਼ਖ਼ਮੀ ਵਿਅਕਤੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਉਂਦਾ ਹੈ ਤਾਂ ਉਸ ਵਿਅਕਤੀ ਨੂੰ ਕਿਸੇ ਵੀ ਪੁਲਿਸ ਕਾਰਵਾਈ ਲਈ ਰੋਕਿਆ ਨਹੀਂ ਜਾਵੇਗਾ ਤੇ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੂਬਾ ਸਰਕਾਰ ਦੀ ਫਰਿਸ਼ਤੇ ਸਕੀਮ ਤਹਿਤ ਮਦਦਗਾਰਾਂ ਨੂੰ 2000 ਰੁਪਏ ਅਤੇ ਜੀਵਨ ਰੱਖਿਆ ਪ੍ਰਸ਼ੰਸਾ ਪੱਤਰ ਨਾਲ ਨਿਵਾਜਿਆ ਜਾਵੇਗਾ।
ਪਹਿਲੇ ਰੋਜ਼ਾਨਾ ਦਿਨ 'ਚ 13 ਲੋਕ ਦੀ ਜਾਂਦੀ ਸੀ ਜਾਨ: ਇਸ ਤੋਂ ਪਹਿਲਾਂ ਪੰਜਾਬ ਵਿੱਚ ਰੋਜ਼ਾਨਾ 13 ਲੋਕ ਸੜਕ ਹਾਦਸਿਆਂ ਵਿੱਚ ਮਰਦੇ ਸਨ। ਪਰ ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਦਿਸ਼ਾ ਵਿੱਚ ਸੁਧਾਰ ਲਈ ਕੰਮ ਸ਼ੁਰੂ ਕਰ ਦਿੱਤਾ। ਪੰਜਾਬ ਭਰ ਦੀਆਂ ਸੜਕਾਂ ਦਾ ਸਰਵੇਖਣ ਕਰਕੇ ਹਾਦਸਿਆਂ ਵਾਲੇ ਖੇਤਰਾਂ ਦੀ ਜਾਂਚ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਖਾਮੀਆਂ ਨੂੰ ਸੁਧਾਰਿਆ ਗਿਆ। ਫਿਰ ਰੋਡ ਸੇਫਟੀ ਫੋਰਸ ਬਣਾਈ ਗਈ। ਇਸ ਦੇ ਨਾਲ ਹੀ ਹਸਪਤਾਲਾਂ ਵਿੱਚ ਸਹੂਲਤਾਂ ਵਧਾ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਹਾਲਤ 'ਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ।