ਚੰਡੀਗੜ੍ਹ: ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਹਿਕਾਰੀ ਬੈਂਕਾਂ ਵਿੱਚ ਪੈਸੇ ਦੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੈਂਕ ਦੀਆਂ 18 ਬਰਾਂਚਾਂ ਵਿੱਚ ਯੂ.ਪੀ.ਆਈ. ਦੀ ਸਹੂਲਤ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਵਧੇਰੇ ਪਾਰਦਰਸ਼ਤਾ ਤੇ ਜਵਾਬਦੇਹੀ ਰਾਹੀਂ ਬੈਂਕ ਦੀ ਕਾਰਜਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਬੈਂਕ ਦੇ ਗਾਹਕ, ਗੂਗਲ ਪੇਅ, ਵਟਸਐਪ, ਫੋਨ ਪੇਅ, ਪੇਅਟੀਐਮ, ਭੀਮ ਅਤੇ ਹੋਰ ਐਪਲੀਕੇਸ਼ਨਾਂ ਵਰਗੇ ਪਲੇਟਫਾਰਮਾਂ ਦੀ ਵਰਤੋਂ ਕਰ ਕੇ ਪੈਸੇ ਦਾ ਲੈਣ-ਦੇਣ ਕਰਨ ਦੇ ਯੋਗ ਹੋਣਗੇ।
ਮੁੱਖ ਮੰਤਰੀ ਨੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ, ਇਹ ਸੇਵਾ ਗਾਹਕਾਂ ਲਈ ਸਾਬਿਤ ਹੋਵੇਗੀ ਵਰਦਾਨ, ਜਾਣਨ ਲਈ ਕਰੋ ਕਲਿੱਕ - punjab state cooperative bank start - PUNJAB STATE COOPERATIVE BANK START
ਸੂਬਾ ਸਰਕਾਰ ਨੇ ਬੈਂਕ ਦੀਆਂ 18 ਬਰਾਂਚਾਂ ਵਿੱਚ ਯੂ.ਪੀ.ਆਈ. ਦੀ ਸਹੂਲਤ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਵਧੇਰੇ ਪਾਰਦਰਸ਼ਤਾ ਤੇ ਜਵਾਬਦੇਹੀ ਰਾਹੀਂ ਬੈਂਕ ਦੀ ਕਾਰਜਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣਾ ਹੈ।
Published : Sep 30, 2024, 11:02 PM IST
ਮੁੱਖ ਮੰਤਰੀ ਨੇ ਕਿਹਾ ਕਿ "ਇਸ ਸਹੂਲਤ ਨਾਲ ਬੈਂਕ ਦੇ ਗਾਹਕ ਹੋਰ ਬੈਂਕ ਖਾਤਿਆਂ ਵਿੱਚੋਂ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤੇ ਵਿੱਚ ਪੈਸੇ ਭੇਜ ਜਾਂ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ਉਤੇ ਗਾਹਕ ਯੂ.ਪੀ.ਆਈ. ਰਾਹੀਂ ਰੋਜ਼ਾਨਾ 50 ਹਜ਼ਾਰ ਤੱਕ ਦਾ ਲੈਣ-ਦੇਣ ਕੀਤਾ ਜਾ ਸਕੇਗਾ, ਜਿਸ ਨੂੰ ਆਉਣ ਵਾਲੇ ਦਿਨਾਂ ਵਿੱਚ ਇਕ ਲੱਖ ਰੁਪਏ ਤੱਕ ਵਧਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ"।
ਗਾਹਕਾਂ ਲਈ ਵੱਡਾ ਵਰਦਾਨ
ਬੈਂਕ ਦੇ ਚੇਅਰਮੈਨ ਜਗਦੇਵ ਸਿੰਘ ਬਾਮ ਨੇ ਦੱਸਿਆ ਕਿ "ਇਹ ਸਹੂਲਤ ਬੈਂਕ ਦੇ ਗਾਹਕਾਂ ਲਈ ਵੱਡਾ ਵਰਦਾਨ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਸਹੂਲਤ ਨੂੰ ਬੈਂਕ ਦੀਆਂ ਹੋਰ ਬਰਾਂਚਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਬੈਂਕ ਵੱਲੋਂ ਪਹਿਲਾਂ ਹੀ ਮੋਬਾਈਲ ਬੈਂਕਿੰਗ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੀ ਵਰਤੋਂ ਕਰ ਕੇ ਗਾਹਕ ਆਈ.ਐਮ.ਪੀ.ਐਸ. ਅਤੇ ਆਰ.ਟੀ.ਜੀ.ਐਸ. ਰਾਹੀਂ ਪੈਸੇ ਦਾ ਲੈਣ-ਦੇਣ ਕਰ ਸਕਦੇ ਹਨ"।
- ਝੋਨੇ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਮੰਡੀ ਮਜ਼ਦੂਰਾਂ ਦਾ ਵੱਡਾ ਐਲਾਨ, ਸੁਣੋ ਤਾਂ ਜਰਾ ਕੀ ਕਿਹਾ... - Strike over labor rate demands
- ਮੁੱਖ ਮੰਤਰੀ ਨੇ ਲਈ ਕਿਸਾਨਾਂ ਦੀ ਸਾਰ, ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੀ ਮੀਟਿੰਗ, ਕਿਹਾ- ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਵਾਨਾਂ 'ਚ ਆਈ ਕਮੀ - Stubble Management
- ਵਾਹ ਜੀ ਵਾਹ ਹੁਣ ਮੁਫਤ ਮਿਲੇਗਾ 100 ਗਜ਼ ਦਾ ਪਲਾਟ, ਮਕਾਨ ਬਣਾਉਣ ਲਈ 6 ਲੱਖ ਦਾ ਲੋਨ ਵੀ, ਅਪਲਾਈ ਕਰਨ ਲਈ ਸਿਰਫ ਕੁੱਝ ਘੰਟੇ ਬਾਕੀ - HARYANA MUKHYAMANTRI AWAS YOJANA