ਬਰਨਾਲਾ ਤੋਂ ਸੱਤਾਧਿਰ ਆਮ ਆਦਮੀ ਪਾਰਟੀ ਨੇ ਮੀਤ ਹੇਅਰ ਦੇ ਕਰੀਬੀ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦਿੱਤੀ। ਭਾਜਪਾ ਦਾ ਉਮੀਦਵਾਰ ਕੇਵਲ ਸਿੰਘ ਢਿੱਲੋ ਤੇ ਕਾਂਗਰਸ ਵਲੋਂ ਉਮੀਦਵਾਰ ਕੁਲਦੀਪ ਸਿੰਘ ਢਿੱਲੋ ਕਾਲਾ ਚੋਣ ਮੈਦਾਨ ਵਿੱਚ ਹਨ।
ਗੁਰਦਾਸਪੁਰ ਜ਼ਿਲ੍ਹੇ ਦੀ ਡੇਰਾ ਬਾਬਾ ਨਾਨਕ ਸੀਟ ਤੋਂ ਮੌਜੂਦਾ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਇੱਥੋਂ ਜ਼ਿਮਨੀ ਚੋਣ ਲੜ ਰਹੀ ਹੈ। ਭਾਜਪਾ ਨੇ ਰਵੀਕਰਨ ਸਿੰਘ ਕਾਹਲੋਂ ਨੂੰ ਟਿਕਟ ਦਿੱਤੀ ਹੈ, ਜੋ ਅਕਾਲੀ ਦਲ ਛੱਡ ਕੇ ਸਿਆਸੀ ਦਿੱਗਜ ਕਾਹਲੋਂ ਪਰਿਵਾਰ ਨਾਲ ਸਬੰਧਤ ਹਨ। ਅਕਾਲੀ ਦਲ ਇਸ ਵਾਰ ਜ਼ਿਮਨੀ ਚੋਣ ਨਹੀਂ ਲੜ ਰਿਹਾ। 'ਆਪ' ਨੇ ਡੇਰਾ ਬਾਬਾ ਨਾਨਕ ਸੀਟ 'ਤੇ ਪੁਰਾਣੇ ਚਿਹਰੇ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਹੈ।
ਗਿੱਦੜਬਾਹਾ ਤੋਂ ਕਾਂਗਰਸ ਐਮਪੀ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਚੋਣ ਮੈਦਾਨ ਵਿੱਚ ਹੈ। ਦੂਜੇ ਪਾਸੇ, ਕਾਂਗਰਸ ਤੋਂ ਭਾਜਪਾ ਵਿੱਚ ਗਏ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਭਾਜਪਾ ਵਲੋਂ ਚੋਣ ਲੜ ਰਹੇ ਹਨ।
ਚੱਬੇਵਾਲ ਤੋਂ ਆਮ ਆਦਮੀ ਪਾਰਟੀ (ਆਪ) ਨੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਂਕ ਕੁਮਾਰ ਨੂੰ ਟਿਕਟ ਦਿੱਤੀ ਹੈ। ਕਾਂਗਰਸ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਕੁਮਾਰ ਅਤੇ ਭਾਜਪਾ ਨੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੂੰ ਮੈਦਾਨ ਵਿੱਚ ਉਤਾਰਿਆ ਹੈ।