ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨ ਇਸ ਨੀਤੀ ਦੇ ਖਿਲਾਫ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਇਸ ਨਾਲ ਸੂਬਿਆਂ ਦੀਆਂ ਮੰਡੀਆਂ 'ਤੇ ਮਾੜਾ ਅਸਰ ਪਵੇਗਾ। ਕਿਸਾਨਾਂ ਨੂੰ ਲੱਗਦਾ ਹੈ ਕਿ ਇਸ ਨੀਤੀ ਨਾਲ ਉਨ੍ਹਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਉਚਿਤ ਭਾਅ ਨਹੀਂ ਮਿਲੇਗਾ। ਇਸ ਨਾਲ APMC ਮੰਡੀਆਂ ਤਬਾਹ ਹੋ ਜਾਣਗੀਆਂ। ਇਹ ਸਰਕਾਰੀ ਮੰਡੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਹੈ। ਕਿਸਾਨਾਂ ਦੇ ਲੰਬੇ ਵਿਰੋਧ ਤੋਂ ਬਾਅਦ, 2021 ਵਿੱਚ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਇਸ ਡਰਾਫਟ ਨੂੰ ਰੱਦ ਕਰਨ ਦੀ ਲੋੜ ਹੈ।
ਪੰਜਾਬ ਵਿਧਾਨਸਭਾ ਸੈਸ਼ਨ: ਪੰਜਾਬ ਵਿਧਾਨ ਸਭਾ 'ਚ ਮੰਡੀਕਰਨ ਡ੍ਰਾਫਟ ਖਿਲਾਫ ਮਤਾ ਪੇਸ਼, ਚਰਚਾ ਜਾਰੀ - PUNJAB VIDHAN SABHA SESSION

Published : Feb 25, 2025, 8:40 AM IST
|Updated : Feb 25, 2025, 1:55 PM IST
Punjab Vidhan Sabha Session Updates :ਅੱਜ (ਮੰਗਲਵਾਰ) ਪੰਜਾਬ 'ਚ 2-ਦਿਨਾਂ ਵਿਧਾਨ ਸਭਾ ਸੈਸ਼ਨ ਦਾ ਦੂਜਾ ਅਤੇ ਆਖਰੀ ਦਿਨ ਹੈ। ਸੈਸ਼ਨ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਸੈਸ਼ਨ ਦਾ ਆਖ਼ਰੀ ਦਿਨ 25 ਫ਼ਰਵਰੀ 2025 ਨੂੰ ਚੰਡੀਗੜ੍ਹ ਵਿਖੇ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਸ 'ਚ ਸਰਕਾਰ ਕਈ ਅਹਿਮ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਇਸ ਸੈਸ਼ਨ ਵਿੱਚ ਮੁੱਖ ਤੌਰ ’ਤੇ ਕੌਮੀ ਖੇਤੀ ਮੰਡੀਕਰਨ ਨੀਤੀ ’ਤੇ ਬਹਿਸ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਿੱਚ ਮੱਤਭੇਦ ਡੂੰਘੇ ਹੁੰਦੇ ਜਾ ਰਹੇ ਹਨ। ਉੱਥੇ ਹੀ, ਵਿਰੋਧੀਆਂ ਵਲੋਂ ਹੰਗਾਮੇ ਦੇ ਵੀ ਆਸਾਰ ਹਨ, ਜੋ ਸਰਕਾਰ ਨੂੰ ਕਈ ਮੁੱਦਿਆਂ ਉੱਤੇ ਘੇਰਨ ਲਈ ਤਿਆਰ ਹੈ।
ਇਹ ਵੀ ਪੜ੍ਹੋ :"ਦੋਵਾਂ ਹੱਥਾਂ ਨਾਲ ਪੈਸੇ ਇਕੱਠੇ ਕਰ ਰਹੇ ਹਨ ਆਪ ਦੇ ਮੰਤਰੀ ਅਤੇ ਵਿਧਾਇਕ" ਵਿਰੋਧੀਆਂ ਦੇ ਮਾਨ ਸਰਕਾਰ ਉੱਤੇ ਇਲਜ਼ਾਮ, ਸੁਣੋ ਕੌਣ ਕੀ ਬੋਲਿਆ ?
LIVE FEED
"ਕੇਂਦਰ ਵਲੋਂ ਸਰਕਾਰੀ ਮੰਡੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼"
ਪੰਜਾਬ ਵਿਧਾਨ ਸਭਾ 'ਚ ਮੰਡੀਕਰਨ ਡ੍ਰਾਫਟ ਖਿਲਾਫ ਮਤਾ ਪੇਸ਼, ਚਰਚਾ ਜਾਰੀ
ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਵਿਰੁੱਧ ਪ੍ਰਸਤਾਵ ਪੇਸ਼ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕੇਂਦਰ ਰਾਜ ਦੀਆਂ ਸ਼ਕਤੀਆਂ ਹਥਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਿੱਚ ਕਿਤੇ ਵੀ MSP ਦਾ ਜ਼ਿਕਰ ਨਹੀਂ ਕੀਤਾ ਗਿਆ। ਕਿਸਾਨ ਵੀ ਇਸ ਦਾ ਵਿਰੋਧ ਕਰ ਰਹੇ ਹਨ।
ਪਾਲਤੂ ਕੁੱਤਿਆਂ ਲਈ ਵੀ ਨੀਤੀ ਲਿਆਏਗੀ ਸਰਕਾਰ
ਡਾ. ਨਰਿੰਦਰ ਕੌਰ ਭਾਰਜ ਨੇ ਵੀ ਸਦਨ ਵਿੱਚ ਆਵਾਰਾ ਕੁੱਤਿਆਂ ਦਾ ਮੁੱਦਾ ਉਠਾਇਆ। ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਮੰਤਰੀ ਡਾ. ਰਵਜੋਤ ਸਿੰਘ ਨੇ ਆਵਾਰਾ ਕੁੱਤਿਆਂ ਦੀ ਗਿਣਤੀ 'ਤੇ ਕਾਬੂ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਖ਼ਤਰਨਾਕ ਨਸਲਾਂ ਦੇ ਪਾਲਤੂ ਕੁੱਤਿਆਂ ਲਈ ਵੀ ਨੀਤੀ ਲਿਆ ਰਹੀ ਹੈ।
ਪੰਜਾਬ ਵਿਧਾਨ ਸਭਾ 'ਚ ਭ੍ਰਿਸ਼ਟਾਚਾਰ ਨੂੰ ਲੈ ਕੇ ਹੰਗਾਮਾ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਸਾਬਕਾ ਵਿਜੀਲੈਂਸ ਮੁਖੀ ਦੀ ਰਿਪੋਰਟ 'ਤੇ ਵੀ ਸਵਾਲ ਚੁੱਕੇ ਹਨ। ਬਾਜਵਾ ਨੇ ਕਿਹਾ ਕਿ ਸਾਬਕਾ ਵਿਜੀਲੈਂਸ ਮੁਖੀ ਦੀ ਰਿਪੋਰਟ ਅਨੁਸਾਰ 48 ਮਾਲ ਅਧਿਕਾਰੀ ਭ੍ਰਿਸ਼ਟਾਚਾਰ ਨੂੰ ਸ਼ਹਿ ਦੇ ਰਹੇ ਹਨ ਅਤੇ ਭ੍ਰਿਸ਼ਟ ਹਨ। ਇੱਕ ਸੇਵਾਮੁਕਤ ਮਾਲ ਅਧਿਕਾਰੀ ਨੇ ਇਹ ਵੀ ਦੋਸ਼ ਲਾਇਆ ਕਿ ਤਹਿਸੀਲ ਦਫ਼ਤਰਾਂ ਵਿੱਚ ਹਰ ਮਹੀਨੇ 1000 ਕਰੋੜ ਰੁਪਏ ਦੀ ਰਿਸ਼ਵਤ ਲਈ ਜਾਂਦੀ ਹੈ। ਇਨ੍ਹਾਂ ਸਾਰੇ ਮਾਮਲਿਆਂ ਦੀ ਵਿਜੀਲੈਂਸ ਜਾਂਚ ਹੋਣੀ ਚਾਹੀਦੀ ਹੈ। ਇਹ ਸੁਣ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ- ਬਾਜਵਾ ਸਾਹਿਬ ਤੁਸੀਂ ਇਹ ਡਾਟਾ ਕਿੱਥੋਂ ਲੈ ਕੇ ਆਏ ਹੋ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ।
ਆਖਰ 'ਆਪ' ਪੰਜਾਬ ਦੇ ਮੁਖੀ ਅਮਨ ਅਰੋੜਾ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਆਇਆ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਪੈਸਾ ਕਿਸ ਪਾਰਟੀ ਲਈ ਇਕੱਠਾ ਕਰਨ ਲਈ ਕਿਹਾ ਗਿਆ ਸੀ। ਅਜਿਹੇ 'ਚ ਕਿਸੇ 'ਤੇ ਦੋਸ਼ ਲਗਾਉਣਾ ਠੀਕ ਨਹੀਂ ਹੈ। ਇਸ ਦੌਰਾਨ ਉਨ੍ਹਾਂ ਮੰਤਰੀ ਈ.ਟੀ.ਓ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੀ ਜ਼ਿਕਰ ਕੀਤਾ।
ਵਿਰੋਧੀ ਧਿਰ ਦੇ ਨੇਤਾ ਕਾਂਗਰਸੀ ਵਿਧਾਇਕ ਦਾ ਕੇਂਦਰ ਉੱਤੇ ਨਿਸ਼ਾਨਾ
ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵਿਧਾਨ ਸਭਾ 'ਚ ਪੁੱਜੇ ਅਤੇ ਸਰਕਾਰ 'ਤੇ ਨਿਸ਼ਾਨਾ ਸਾਧਿਆ। ਇਸ ਦੌਰਾਨ ਬਾਜਵਾ ਨੇ ਕਿਹਾ ਕਿ ਕਾਂਗਰਸ ਹੁਣ ਨੈਸ਼ਨਲ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਦੇ ਖਿਲਾਫ ਪਾਸ ਹੋਈ ਵੋਟ 'ਤੇ ਵਿਚਾਰ ਕਰੇਗੀ। ਬਾਜਵਾ ਨੇ ਇਹ ਵੀ ਕਿਹਾ ਕਿ ਕੇਂਦਰ ਖੇਤੀ ਮੰਡੀਕਰਨ ਨੀਤੀ ਦੇ ਤਿੰਨੋਂ ਕਾਨੂੰਨ ਕਿਸੇ ਹੋਰ ਤਰੀਕੇ ਨਾਲ ਪਾਸ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਨਸ਼ੇ ਵਿਰੁੱਧ ਜੇਕਰ ਬੁਲਡੋਜ਼ਰ ਚੱਲਦੇ, ਤਾਂ ਅਸੀ ਸਵਾਗਤ ਕਰਦੇ: AAP ਵਿਧਾਇਕ
ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਕੇਂਦਰ ਦੇ ਖੇਤੀ ਕਾਨੂੰਨ ਵਿਰੁੱਧ ਖੇਤੀ ਡ੍ਰਾਫਟ ਦੇ ਮਤੇ ਦੇ ਸਾਰੇ ਹੱਕ ਵਿੱਚ ਹਨ, ਕਿਉਂਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਤਾਂ ਕਾਂਗਰਸ ਵੀ ਹੈ। ਸਾਰੇ ਇੱਕਠੇ ਹੋਣ, ਮਤਾ ਪਵੇਗਾ, ਫਿਰ ਹੀ ਆਲ ਪਾਰਟੀ ਮੀਟਿੰਗ ਹੋਵੇਗੀ। ਪੰਜਾਬ ਵਿੱਚ ਨਸ਼ੇ ਵਿਰੁੱਧ ਚੱਲਦੇ ਬੁਲਡੋਜ਼ਰ ਨੂੰ ਲੈ ਕੇ ਉਨ੍ਹਾਂ ਕਿਹਾ ਕਿ, "ਅਸੀ ਅਜਿਹੇ ਬੁਲਡੋਜ਼ਰ ਦਾ ਸਵਾਗਤ ਕਰਦੇ ਹਾਂ। ਮੈਂ ਨਸ਼ੇ ਵਿਰੁੱਧ ਅਜਿਹੀ ਕਾਰਵਾਈ ਦੇ ਹੱਕ ਵਿੱਚ ਹਾਂ। ਜੇਕਰ ਯੂਪੀ ਵਿੱਚ ਨਸ਼ੇ ਵਿਰੁੱਧ ਬੁਲਡੋਜ਼ਰ ਚੱਲਦਾ ਹੈ, ਤਾਂ ਯੂਪੀ ਦਾ ਮਾਡਲ ਵੀ ਵਧੀਆ ਹੈ।"
ਭਾਜਪਾ ਆਗੂ ਨੇ ਪੰਜਾਬ ਵਿਧਾਨਸਭਾ ਸੈਸ਼ਨ ਉੱਤੇ ਚੁੱਕੇ ਸਵਾਲ
ਭਾਜਪਾ ਆਗੂ ਨੇ ਪੰਜਾਬ ਵਿਧਾਨਸਭਾ ਸੈਸ਼ਨ ਉੱਤੇ ਚੁੱਕੇ ਸਵਾਲ ਅਤੇ ਇਸ ਸੈਸ਼ਨ ਨੂੰ ਮਹਿਜ਼ "ਖਾਨਾਪੂਰਤੀ ਵਾਲਾ ਸੈਸ਼ਨ" ਦੱਸਿਆ ਹੈ।
ਪੰਜਾਬ 'ਚ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਜਾਰੀ
ਪੰਜਾਬ 'ਚ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਜਾਰੀ ਹੈ।
ਵਿਧਾਨਸਭਾ ਸੈਸ਼ਨ ਚੋਂ ਸੀਐਮ ਮਾਨ ਗੈਰ-ਹਾਜ਼ਿਰ
ਦੱਸ ਦਈਏ ਕਿ ਸੋਮਵਾਰ ਨੂੰ ਪੰਜਾਬ ਵਿਧਾਨਸਭਾ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਦਨ ਅੰਦਰ ਨਹੀ ਦਿਖਾਈ ਦਿੱਤੇ। ਅੱਜ ਦੀ ਸੀਐਮ ਭਗਵੰਤ ਮਾਨ ਖ਼ਬਰ ਲਿਖੇ ਜਾਣ ਤੱਕ ਸਦਨ ਅੰਦਰ ਨਹੀਂ ਦਿਖਾਈ ਦਿੱਤੇ।
ਇਜਲਾਸ ਸਿਰਫ਼ ਇੱਕ Fraud: ਵਿਰੋਧੀ ਧਿਰ ਨੇਤਾ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਲਜ਼ਾਮ ਲਾਇਆ ਕਿ, "ਇਹ ਇਜਲਾਸ ਸਿਰਫ ਇੱਕ ਫਰੌਡ ਹੈ। ਆਪ ਸਰਕਾਰ ਨੇ ਮਜਬੂਰੀ ਵਿੱਚ ਇਹ ਸੈਸ਼ਨ ਬੁਲਾਇਆ ਹੈ।"
ਇਨ੍ਹਾਂ ਮੁੱਦਿਆਂ ਉੱਤੇ ਹੋ ਸਕਦਾ ਹੈ ਚਰਚਾ-
- ਕੇਂਦਰ ਦੀ ਨਵੀਂ ਖੇਤੀ ਨੀਤੀ ਉੱਤੇ ਵਿਰੋਧ ਦੀ ਰਣਨੀਤੀ
- ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਲੈ ਕੇ ਚਰਚਾ
- ਆਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ 'ਤੇ ਚਰਚਾ
- ਰਾਜ ਦੀ ਆਰਥਿਕ ਸਥਿਤੀ ਅਤੇ ਵਿੱਤੀ ਰਿਪੋਰਟਾਂ
- ਪੰਚਾਇਤੀ ਰਾਜ ਸੰਸਥਾਵਾਂ ਅਤੇ ਪੇਂਡੂ ਵਿਕਾਸ ਬਾਰੇ ਰਿਪੋਰਟ ਪੇਸ਼ ਕੀਤੀ ਜਾਵੇਗੀ
- ਸਰਕਾਰੀ ਕੰਮਾਂ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਜਾਵੇਗੀ