ਪੰਜਾਬ

punjab

ETV Bharat / state

ਪੰਜਾਬ ਵਿਧਾਨ ਸਭਾ ਵੱਲੋਂ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਸਰਬਸੰਮਤੀ ਨਾਲ ਪਾਸ - Punjab Vidhan Sabha

ਪੰਜਾਬ ਵਿਧਾਨ ਸਭਾ ਵੱਲੋਂ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਇਸ ਬਿੱਲ ਨੂੰ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਪੇਸ਼ ਕੀਤਾ ਗਿਆ ਸੀ। ਪੜ੍ਹੋ ਪੂਰੀ ਖ਼ਬਰ...

ਪੰਜਾਬ ਵਿਧਾਨ ਸਭਾ
ਪੰਜਾਬ ਵਿਧਾਨ ਸਭਾ (ETV BHARAT)

By ETV Bharat Punjabi Team

Published : Sep 3, 2024, 7:25 PM IST

ਚੰਡੀਗੜ੍ਹ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

ਵਿੱਤੀ ਸਹਾਇਤਾ 'ਚ ਵਾਧਾ: "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ।

83 ਲਾਭਪਾਤਰੀ ਇਸ ਨੀਤੀ ਤਹਿਤ ਲੈ ਰਹੇ ਲਾਭ: ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ।

ਵਿਸ਼ਵ ਯੁੱਧ ਜਾਂ ਕੌਮੀ ਐਮਰਜੈਂਸੀ ਵਿੱਚ ਸੇਵਾ: ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਉਨ੍ਹਾਂ ਨੂੰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਇਸ ਬਿਲ 'ਤੇ ਵਿਚਾਰ ਕਰਨ ਤੋਂ ਬਾਅਦ ਇਸ ਬਿਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ABOUT THE AUTHOR

...view details