ਚੰਡੀਗੜ੍ਹ:ਪੰਜਾਬ ਵਿੱਚ ਅੱਜ (ਸੋਮਵਾਰ) ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸੋਮਵਾਰ ਨੂੰ ਕੋਹਰੇ ਜਾਂ ਸ਼ੀਤਲਹਿਰ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ, ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਰਕੇ ਮੀਂਹ ਦੇ ਆਸਾਰ ਜ਼ਰੂਰ ਬਣੇ ਹਨ। ਪਿਛਲੇ ਕੁੱਝ ਦਿਨਾਂ ਤੋਂ ਕਈ ਥਾਂ ਚੰਗੀ ਧੁੱਪ ਨਿਕਲੀ ਜਿਸ ਕਰਕੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ, ਬੀਤੇ ਐਤਵਾਰ ਨੂੰ ਅੰਮ੍ਰਿਤਸਰ ਸਭ ਤੋਂ ਵਧ ਠੰਢਾ ਸ਼ਹਿਰ ਰਿਹਾ, ਜਿੱਥੇ ਘੱਟ ਤੋਂ ਘੱਟ ਤਾਪਮਾਨ 4.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ
ਮੌਸਮ ਵਿਭਾਗ ਮੁਤਾਬਕ, 18 ਜਨਵਰੀ ਨੂੰ ਵੈਸਟਰਨ ਡਿਸਟਰਬੈਂਸ ਐਕਟਿਵ ਹੋਇਆ। ਇਸ ਦਾ ਅਸਰ ਪਹਾੜੀ ਇਲਾਕਿਆਂ ਵਿੱਚ ਰਹੇਗਾ, ਜਿੱਥੇ 23 ਜਨਵਰੀ ਨੂੰ ਬਰਫ਼ਬਾਰੀ ਦੇ ਨਾਲ ਮੀਂਹ ਦੇ ਆਸਾਰ ਹਨ। ਉੱਥੇ ਹੀ, 22-23 ਜਨਵਰੀ ਨੂੰ ਮੈਦਾਨੀ ਇਲਾਕਿਆਂ ਵਿੱਚ ਵੀ ਮੀਂਹ ਦੇ ਆਸਾਰ ਰਹਿਣਗੇ। 22 ਜਨਵਰੀ ਨੂੰ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਵਿੱਚ ਵੀ ਰਹੇਗਾ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਬਰਨਾਲਾ, ਲੁਧਿਆਣਾ, ਮਾਨਸਾ, ਸੰਗਰੂਰ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ਵਿੱਚ ਮੀਂਹ ਦੀ ਸੰਭਾਵਨਾ ਹੈ।
ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹੇਗਾ।
- ਗੁਰਦਾਸਪੁਰ ਦਾ ਤਾਪਮਾਨ - ਗੁਰਦਾਸਪੁਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹੇਗਾ।
- ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ।