ਚੰਡੀਗੜ੍ਹ: ਪੰਜਾਬ ਦਾ ਮੌਸਮ ਅੱਜ ਤੋਂ ਬਦਲੇਗਾ। ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਸੂਬੇ ਵਿੱਚ ਦੋ ਦਿਨਾਂ ਤੱਕ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ (ਬੁੱਧਵਾਰ) 17 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਅੱਜ ਪਠਾਨਕੋਟ ਸਭ ਤੋਂ ਵੱਧ ਠੰਢਾ
ਅੱਜ (ਬੁੱਧਵਾਰ) ਪੰਜਾਬ ਦੇ ਪਠਾਨਕੋਟ ਸ਼ਹਿਰ ਸਭ ਤੋਂ ਵੱਧ ਠੰਢਾ ਹੈ। ਇੱਥੇ ਮੌਸਮ ਵਿਭਾਗ ਵਲੋਂ ਘੱਟ ਤੋਂ ਘੱਟ ਤਾਪਮਾਨ 3.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇੱਥੇ ਮੀਂਹ ਪੈਣ ਦੀ ਸੰਭਾਵਨਾ
ਹਾਲਾਂਕਿ, ਮੌਸਮ ਵਿਭਾਗ ਵੱਲੋਂ ਧੁੰਦ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਉਨ੍ਹਾਂ ਵਿੱਚ ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ।
ਦੂਜੇ ਪਾਸੇ, ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 2.7 ਡਿਗਰੀ ਜ਼ਿਆਦਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 23.3 ਡਿਗਰੀ ਦਰਜ ਕੀਤਾ ਗਿਆ।
ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
ਚੰਡੀਗੜ੍ਹ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹੇਗਾ। ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹੇਗਾ। ਗੁਰਦਾਸਪੁਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ। ਜਲੰਧਰ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ।
ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ। ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ। ਪਟਿਆਲਾ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹੇਗਾ। ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ।