ਪੰਜਾਬ

punjab

ETV Bharat / state

ਜਲਦ ਹੀ ਸਤਾਏਗੀ ਨਿੱਘ ਦੇਣ ਵਾਲੀ ਧੁੱਪ, ਕਿਸਾਨਾਂ ਲਈ ਖਾਸ ਹਿਦਾਇਤ, ਜਾਣੋ ਮੌਸਮ ਸਬੰਧੀ ਤਾਜ਼ਾ ਜਾਣਕਾਰੀ - PUNJAB WEATHER UPDATE

ਪੰਜਾਬ ਵਾਸੀਆਂ ਲਈ ਮੌਸਮ ਵਿਭਾਗ ਵਲੋਂ ਸ਼ੀਤ ਲਹਿਰ ਤੇ ਸੰਘਣੀ ਧੁੰਦ ਸਬੰਧੀ ਕੋਈ ਅਲਰਟ ਜਾਰੀ ਨਹੀਂ। ਇਸ ਸਾਲ ਘੱਟ ਪਈ ਠੰਢ। ਜਾਣੋ ਮੌਸਮ ਅੱਪਡੇਟ।

punjab weather
ਜਾਣੋ ਮੌਸਮ ਅੱਪਡੇਟ (ETV Bharat)

By ETV Bharat Punjabi Team

Published : Jan 24, 2025, 9:59 AM IST

Updated : Jan 24, 2025, 12:52 PM IST

ਚੰਡੀਗੜ੍ਹ/ਲੁਧਿਆਣਾ:ਪੰਜਾਬ ਵਿੱਚ ਮੌਸਮ ਦੇ ਅੰਦਰ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਹਨ। ਮੌਜੂਦਾ ਹਾਲਾਤਾਂ ਦੀ ਜੇਕਰ ਗੱਲ ਕੀਤੀ ਜਾਵੇ, ਤਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੇ ਮੁਤਾਬਿਕ ਵੱਧ ਤੋਂ ਵੱਧ ਟੈਂਪਰੇਚਰ 20 ਡਿਗਰੀ ਦੇ ਨੇੜੇ ਦਰਜ ਕੀਤਾ ਗਿਆ ਹੈ, ਜਦਕਿ ਘੱਟੋ ਘੱਟ ਟੈਮਪਰੇਚਰ 6 ਡਿਗਰੀ ਸੈਲਸੀਅਸ ਉੱਤੇ ਨੇੜੇ ਰਿਹਾ ਹੈ। ਮੌਜੂਦਾ ਹਾਲਾਤਾਂ ਵਿੱਚ ਲੋਕਾਂ ਨੂੰ ਠੰਢ ਤੋਂ ਕਾਫੀ ਰਾਹਤ ਜ਼ਰੂਰ ਮਿਲੀ ਹੈ। ਆਉਂਦੇ ਦਿਨਾਂ ਦੇ ਵਿੱਚ ਵੀ ਮੌਸਮ ਦੇ ਸਾਫ ਰਹੇਗਾ, ਭਾਵ ਕਿ ਨਾ ਹੀ ਧੁੰਦ ਪੈਣ ਦੀ ਅਤੇ ਨਾ ਹੀ ਮੀਂਹ ਪੈਣ ਦੀ ਕੋਈ ਸੰਭਾਵਨਾ ਹੈ।

ਕਿਸਾਨਾਂ ਲਈ ਖਾਸ ਹਿਦਾਇਤ, ਜਾਣੋ ਮੌਸਮ ਸਬੰਧੀ ਤਾਜ਼ਾ ਜਾਣਕਾਰੀ (ETV Bharat)

ਆਉਂਦੇ ਦਿਨਾਂ ਵਿੱਟ ਵੱਧ ਸਕਦਾ ਤਾਪਮਾਨ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਦੀ ਮੁਖੀ ਡਾਕਟਰ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਟੈਂਪਰੇਚਰ ਦਿਨ ਦਾ 2 ਤੋਂ 3 ਡਿਗਰੀ ਆਮ ਨਾਲੋਂ ਜਿਆਦਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਦੀਆਂ ਦਾ ਸੀਜ਼ਨ ਕਾਫੀ ਘੱਟ ਗਿਆ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਠੰਢ ਕਾਫੀ ਘੱਟ ਹੈ। ਉਨ੍ਹਾਂ ਕਿਹਾ ਕਿ ਜਨਵਰੀ ਵਿੱਚ ਪਿਛਲੇ ਸਾਲ ਤਿੰਨ ਦਾ ਤਾਪਮਾਨ ਵੀ ਕਾਫੀ ਹੇਠਾਂ ਰਹਿੰਦਾ ਸੀ, ਪਰ ਇਸ ਸਾਲ ਕਾਫੀ ਲੇਟ ਠੰਡ ਪਈ ਹੈ। ਉਨ੍ਹਾਂ ਕਿਹਾ ਕਿ ਹੁਣ ਦਸੰਬਰ ਤੋਂ ਬਾਅਦ ਠੰਢ ਪੈਣੀ ਸ਼ੁਰੂ ਹੁੰਦੀ ਹੈ ਅਤੇ ਹੁਣ ਮੌਸਮ ਸਾਫ਼ ਹੋਣਾ ਸ਼ੁਰੂ ਹੋ ਚੁੱਕਾ ਹੈ। ਆਉਂਦੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਧੁੱਪ ਨਿਕਲੇਗੀ ਅਤੇ ਟੈਂਪਰੇਚਰ ਵੀ ਹੋਰ ਵੱਧ ਸਕਦਾ ਹੈ।

ਕਿਸਾਨਾਂ ਲਈ ਹਿਦਾਇਤਾਂ

ਮੌਸਮ ਵਿਭਾਗ ਦੀ ਮੁਖੀ ਡਾਕਟਰ ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਰਹੇਗਾ। ਜੇਕਰ ਕਿਸਾਨਾਂ ਨੂੰ ਲੱਗੇ ਕਿ ਫ਼ਸਲਾਂ ਵਿੱਚ ਸੋਕਾ ਆ ਰਿਹਾ ਹੈ, ਤਾਂ ਉਹ ਪਾਣੀ ਆਪਣੇ ਹਿਸਾਬ ਨਾਲ ਲਗਾ ਸਕਦੇ ਹਨ। ਪਰ, ਫਿਲਹਾਲ ਮੌਸਮ ਫ਼ਸਲਾਂ ਲਈ ਠੀਕ ਚੱਲ ਰਿਹਾ ਹੈ।

ਸ਼ੀਤ ਲਹਿਰ ਤੇ ਸੰਘਣੀ ਧੁੰਦ ਨੂੰ ਲੈ ਕੇ ਨੋ ਅਲਰਟ

ਅੱਜ (ਸ਼ੁੱਕਰਵਾਰ) ਵੀ ਪੰਜਾਬ ਵਿੱਚ ਧੁੰਦ ਅਤੇ ਸ਼ੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਰਾਜ ਵਿੱਚ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨ ਵੀ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਅੱਜ ਸਭ ਤੋਂ ਵੱਧ ਠੰਢਾ ਫ਼ਰੀਦਕੋਟ

ਮੌਸਮ ਵਿਭਾਗ ਵਲੋਂ ਅੱਜ ਪੰਜਾਬ ਦਾ ਫ਼ਰੀਦਕੋਟ ਸ਼ਹਿਰ ਸਭ ਤੋਂ ਵੱਧ ਠੰਢਾ ਦਰਸਾਇਆ ਗਿਆ ਹੈ। ਇੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਹਿਮਾਚਲ ਵਿੱਚ ਵੈਸਟਰਨ ਡਿਸਟਰਬੈਂਸ ਦਾ ਅਸਰ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇਸ ਸਮੇਂ ਪਾਕਿਸਤਾਨ ਦੀ ਸਰਹੱਦ 'ਤੇ ਵੈਸਟਰਨ ਡਿਸਟਰਬੈਂਸ ਐਕਟਿਵ ਹੈ। ਇਸ ਦਾ ਅਸਰ ਹਿਮਾਚਲ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਧੁੰਦ ਦੇ ਨਾਲ-ਨਾਲ ਸ਼ੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀਆਂ ਹਵਾਵਾਂ ਮੈਦਾਨੀ ਇਲਾਕਿਆਂ ਵੱਲ ਵਗ ਰਹੀਆਂ ਹਨ।

ਆਉਣ ਵਾਲੇ 3 ਦਿਨਾਂ 'ਚ ਪੰਜਾਬ ਦੇ ਤਾਪਮਾਨ 'ਚ 2 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ, ਪਰ ਇਸ ਤੋਂ ਬਾਅਦ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।

ਪੰਜਾਬ ਵਿੱਚ ਨਹੀਂ ਪਿਆ ਮੀਂਹ

ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ ਵਿੱਚ 21 ਜਨਵਰੀ ਤੋਂ 23 ਦਸੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਪਿਛਲੀ ਵੈਸਟਰਨ ਡਿਸਟਰਬੈਂਸ ਦਾ ਅਸਰ ਵੀ ਪੰਜਾਬ ਵਿੱਚ ਦੇਖਣ ਨੂੰ ਨਹੀਂ ਮਿਲਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਪਹਿਲੀ ਜਨਵਰੀ ਤੋਂ 22 ਜਨਵਰੀ ਤੱਕ 37 ਫੀਸਦੀ ਘੱਟ ਮੀਂਹ ਪਿਆ ਹੈ ਜਿਸ ਕਾਰਨ ਪੰਜਾਬ ਨੂੰ ਰੈੱਡ ਜ਼ੋਨ ਵਿੱਚ ਪਾ ਦਿੱਤਾ ਗਿਆ ਹੈ।

ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।
  3. ਗੁਰਦਾਸਪੁਰ ਦਾ ਤਾਪਮਾਨ - ਗੁਰਦਾਸਪੁਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਰਹੇਗਾ।
  4. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।
  5. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।
  6. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹੇਗਾ।
  7. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
  8. ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
Last Updated : Jan 24, 2025, 12:52 PM IST

ABOUT THE AUTHOR

...view details