ਪੰਜਾਬ

punjab

ETV Bharat / state

ਪੰਜਾਬ ਦੇ 13 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ: ਤਾਪਮਾਨ ਡਿੱਗਣ ਨਾਲ ਵਧੇਗੀ ਠੰਢ - PUNJAB WEATHER UPDATE

ਪੰਜਾਬ 'ਚ ਆਉਂਦੇ ਦੋ ਦਿਨਾਂ 'ਚ ਤਾਪਮਾਨ ਡਿੱਗਣ ਕਾਰਨ ਠੰਢ ਵੱਧਣ ਦੇ ਆਸਾਰ ਹਨ। ਮੌਸਮ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਹੈ।

ਪੰਜਾਬ ਮੌਸਮ ਅਪਡੇਟ
ਪੰਜਾਬ ਮੌਸਮ ਅਪਡੇਟ (Etv Bharat)

By ETV Bharat Punjabi Team

Published : Jan 26, 2025, 8:24 AM IST

ਚੰਡੀਗੜ੍ਹ: ਪੰਜਾਬ ਵਿੱਚ ਸੀਤ ਲਹਿਰ ਨੂੰ ਲੈ ਕੇ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਇਸ ਦਾ ਪ੍ਰਭਾਵ ਪੰਜਾਬ ਵਿੱਚ ਰਹੇਗਾ। ਜਿਸ ਤੋਂ ਬਾਅਦ ਇੱਕ ਵਾਰ ਫਿਰ ਪੰਜਾਬ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਠੰਡ ਤੋਂ ਥੋੜ੍ਹੀ ਰਾਹਤ ਮਿਲੇਗੀ।

ਉਥੇ ਹੀ 29 ਜਨਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਜਾਵੇਗਾ, ਜਿਸ ਤੋਂ ਬਾਅਦ 30 ਜਨਵਰੀ ਤੋਂ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇੱਥੇ ਅਗਲੇ 48 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਪਰ ਵੱਧ ਤੋਂ ਵੱਧ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਇਹ ਅਲਰਟ 27 ਜਨਵਰੀ ਤੱਕ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ 48 ਘੰਟਿਆਂ ਬਾਅਦ ਤਾਪਮਾਨ ਵਿੱਚ ਫਿਰ 3 ਡਿਗਰੀ ਦਾ ਵਾਧਾ ਹੋਵੇਗਾ ਅਤੇ ਸਥਿਤੀ ਆਮ ਵਾਂਗ ਹੋ ਜਾਵੇਗੀ।

ਹਿਮਾਚਲ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ

ਫਿਲਹਾਲ ਕੋਈ ਵੀ ਪੱਛਮੀ ਗੜਬੜੀ ਸਰਗਰਮ ਨਹੀਂ ਹੈ। ਪਰ, ਮੌਸਮ ਵਿਭਾਗ ਨੇ 29 ਜਨਵਰੀ ਤੋਂ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ ਇਸ ਨਵੀਂ ਪੱਛਮੀ ਗੜਬੜੀ ਦਾ ਅਸਰ ਹਿਮਾਚਲ ਦੇ ਪਹਾੜੀ ਇਲਾਕਿਆਂ 'ਚ ਹੀ ਦੇਖਣ ਨੂੰ ਮਿਲੇਗਾ। ਪਹਾੜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 30 ਅਤੇ 31 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਪਹਾੜਾਂ 'ਚ ਬਰਫਬਾਰੀ ਹੁੰਦੀ ਹੈ ਤਾਂ ਉਥੋਂ ਆਉਣ ਵਾਲੀਆਂ ਹਵਾਵਾਂ ਕਾਰਨ ਪੰਜਾਬ ਦੇ ਮੈਦਾਨੀ ਇਲਾਕਿਆਂ 'ਚ ਵੀ ਤਾਪਮਾਨ 'ਚ ਗਿਰਾਵਟ ਆਵੇਗੀ।

ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ। ਅੰਮ੍ਰਿਤਸਰ 'ਚ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅਸਮਾਨ ਸਾਫ਼ ਹੋ ਜਾਵੇਗਾ। ਤਾਪਮਾਨ 4 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ 'ਚ ਵੀ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅਸਮਾਨ ਸਾਫ਼ ਹੋ ਜਾਵੇਗਾ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ 'ਚ ਅੱਜ ਅਸਮਾਨ ਸਾਫ਼ ਹੋ ਜਾਵੇਗਾ। ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪਟਿਆਲਾ 'ਚ ਅੱਜ ਤਾਪਮਾਨ 5 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਮੋਹਾਲੀ 'ਚ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅਸਮਾਨ ਸਾਫ਼ ਹੋ ਜਾਵੇਗਾ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ABOUT THE AUTHOR

...view details