ਪੰਜਾਬ

punjab

ETV Bharat / state

ਪੰਜਾਬ 'ਚ ਅਗਲੇ 2 ਦਿਨ ਮੀਂਹ ਦੇ ਅਸਾਰ, 9 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ, ਜਾਣੋ ਅੱਜ ਕਿਵੇਂ ਰਹੇਗਾ ਮੌਸਮ - PUNJAB WEATHER UPDATE

ਪੰਜਾਬ ਵਿੱਚ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਣੇ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ। ਜਾਣੋ ਮੌਸਮ ਅੱਪਡੇਟ।

Punjab Weather Update
ਪੰਜਾਬ ਮੌਸਮ ਅੱਪਡੇਟ (ETV Bharat)

By ETV Bharat Punjabi Team

Published : Jan 9, 2025, 9:13 AM IST

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ (ਵੀਰਵਾਰ) ਵੀ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਅੱਜ ਰਾਤ ਤੋਂ ਵੈਸਟਰਨ ਡਿਸਟਰਬੈਂਸ ਵੀ ਐਕਟਿਵ ਹੋਵੇਗਾ। ਇਸ ਤੋਂ ਬਾਅਦ ਅੱਜ ਯਾਨੀ 9 ਜਨਵਰੀ ਤੋਂ 12 ਜਨਵਰੀ ਤੱਕ ਸੂਬੇ 'ਚ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਅੰਦਰ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਦੇ ਨੇੜੇ ਆ ਰਿਹਾ ਹੈ।

ਸੰਘਣੀ ਧੁੰਦ ਦਾ ਅਲਰਟ

ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ 18.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੰਮ੍ਰਿਤਸਰ, ਕਪੂਰਥਲਾ ਅਤੇ ਤਰਨਤਾਰਨ ਲਈ ਸਵੇਰੇ 9 ਵਜੇ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਉੱਥੇ ਹੀ ਬੀਤੇ ਦਿਨ ਪੰਜਾਬ ਦਾ ਸੰਗਰੂਰ ਜ਼ਿਲ੍ਹਾ ਸਭ ਤੋਂ ਵੱਧ ਠੰਢਾ ਰਿਹਾ ਹੈ, ਜਿੱਥੇ 3 ਡਿਗਰੀ ਸੈਲਸੀਅਲ ਤਾਪਮਾਨ ਦਰਜ ਕੀਤਾ ਗਿਆ ਹੈ।

8 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ

ਮੌਸਮ ਵਿਭਾਗ ਅਨੁਸਾਰ ਅੱਜ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਆਰੇਂਜ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਲਈ ਖੁਸ਼ਖਬਰੀ ਇਹ ਹੈ ਕਿ 10 ਤਰੀਕ ਨੂੰ ਧੁੰਦ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ।

ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
  3. ਗੁਰਦਾਸਪੁਰ ਦਾ ਤਾਪਮਾਨ - ਗੁਰਦਾਸਪੁਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
  4. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹੇਗਾ।
  5. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
  6. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹੇਗਾ।
  7. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।
  8. ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹੇਗਾ।

ABOUT THE AUTHOR

...view details