ਲੁਧਿਆਣਾ:ਜੁਲਾਈ ਮਹੀਨੇ ਦੇ ਪਹਿਲੇ ਹਫਤੇ ਦੇ ਵਿੱਚ ਚੰਗੀ ਬਾਰਿਸ਼ ਹੋਣ ਤੋਂ ਬਾਅਦ ਮੌਨਸੂਨ ਨੇ ਆਪਣੀ ਰਫਤਾਰ ਘਟਾ ਲਈ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਬਾਰਿਸ਼ ਨਾ ਪੈਣ ਕਰਕੇ ਹੁਣ ਗਰਮੀ ਵਧਣ ਲੱਗੀ ਹੈ। ਆਉਣ ਵਾਲੇ ਦਿਨਾਂ ਦੇ ਵਿੱਚ ਵੀ 17 ਜੁਲਾਈ ਤੱਕ ਕਿਸੇ ਤਰ੍ਹਾਂ ਦੀ ਕੋਈ ਬਾਰਿਸ਼ ਜਿਹੀ ਸੰਭਾਵਨਾ ਨਹੀਂ ਹੈ। ਜਿਸ ਕਰਕੇ ਤਾਪਮਾਨ ਹੋਰ ਵਧੇਗਾ ਅਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਇਹ ਦਾਅਵਾ ਕੀਤਾ ਹੈ।
ਮੌਜੂਦਾ ਹਾਲਾਤਾਂ ਦੇ ਵਿੱਚ ਤਾਪਮਾਨ:ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਲੋਕ ਗਰਮੀ ਤੋਂ ਆਪਣਾ ਬਚਾ ਰੱਖਣ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਵਿੱਚ ਤਾਪਮਾਨ ਲਗਭਗ 35 ਡਿਗਰੀ ਦੇ ਨੇੜੇ ਚੱਲ ਰਿਹਾ ਹੈ। ਜਦੋਂ ਕਿ ਰਾਤ ਦਾ ਤਾਪਮਾਨ 28 ਡਿਗਰੀ ਚੱਲ ਰਿਹਾ ਹੈ ਜੋ ਕਿ ਆਮ ਨਾਲ ਥੋੜਾ ਜਿਆਦਾ ਹੈ। ਪਰ ਉਨ੍ਹਾਂ ਕਿਹਾ ਕਿ ਜੇਕਰ ਮੋਨਸੂਨ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਵਿੱਚ ਆਮ ਬਾਰਿਸ਼ ਨਾਲੋਂ ਲਗਭਗ 20 ਫੀਸਦੀ ਤੱਕ ਘੱਟ ਬਾਰਿਸ਼ ਰਹੀ ਹੈ। ਆਉਣ ਵਾਲੇ ਦਿਨਾਂ ਦੇ ਵਿੱਚ ਵੀ ਕਿਸੇ ਤਰ੍ਹਾਂ ਦੀ ਕੋਈ ਬਾਰਿਸ਼ ਦੀ ਉਮੀਦ ਨਹੀਂ ਹੈ।